10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਬਾਬਾ ਵਿਸ਼ਵਕਰਮਾ ਦਿਵਸ ਮੌਕੇ ਮੰਦਰਾਂ ’ ਚ ਲੱਗੀਆਂ ਰੌਣਕਾਂ

ਨੰਗਲ, 9 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਜਗਤ ਗੁਰੂ ਬਾਬਾ ਵਿਸ਼ਵਕਰਮਾ ਜੀ ਦਾ ਦਿਹਾੜਾ ਨੰਗਲ ਤੇ ਆਸ-ਪਾਸ ਦੇ ਇਲਾਕਿਆਂ ਦੇ ਵੱਖ-ਵੱਖ ਮੰਦਰਾਂ ਵਿਚ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ। ਇਸ ਮੌਕੇ ਜਿੱਥੇ ਹੱਥੀਂ ਕਿਰਤ ਕਰਕੇ ਆਪਣੀ ਰੋਜ਼ੀ-ਰੋਟੀ ਕਮਾਉਣ ਵਾਲੇ ਵੱਖ-ਵੱਖ ਕਿੱਤਿਆਂ ਨਾਲ ਸੰਬੰਧਤ ਕਾਰੀਗਰਾਂ, ਤਕਨੀਕੀ ਮਾਹਿਰਾਂ ਤੇ ਮਿਹਨਤਕਸ਼ ਲੋਕਾਂ ਨੇ ਬਾਬਾ ਜੀ ਦੇ ਦਰਬਾਰ ਵਿਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ, ਉਥੇ ਹੀ ਇਲਾਕੇ ਦੀਆਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਵੀ ਮੰਦਰਾਂ ਵਿਚ ਪਹੁੰਚ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।

ਬਾਬਾ ਵਿਸ਼ਵਕਰਮਾ ਮੰਦਰ ਰੇਲਵੇ ਰੋਡ ਨੰਗਲ ਵਿਖੇ ਧਾਰਮਿਕ ਸਮਾਗਮ ਦੌਰਾਨ ਬਾਬਾ ਜੀ ਦੀ ਮਹਿਮਾ ਦਾ ਗੁਣਗਾਨ ਕਰਦਾ ਰਾਗੀ ਜਥਾ। 10-11-2026
ਨੰਗਲ, 9 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਜਗਤ ਗੁਰੂ ਬਾਬਾ ਵਿਸ਼ਵਕਰਮਾ ਜੀ ਦਾ ਦਿਹਾੜਾ ਨੰਗਲ ਤੇ ਆਸ-ਪਾਸ ਦੇ ਇਲਾਕਿਆਂ ਦੇ ਵੱਖ-ਵੱਖ ਮੰਦਰਾਂ ਵਿਚ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ। ਇਸ ਮੌਕੇ ਜਿੱਥੇ ਹੱਥੀਂ ਕਿਰਤ ਕਰਕੇ ਆਪਣੀ ਰੋਜ਼ੀ-ਰੋਟੀ ਕਮਾਉਣ ਵਾਲੇ ਵੱਖ-ਵੱਖ ਕਿੱਤਿਆਂ ਨਾਲ ਸੰਬੰਧਤ ਕਾਰੀਗਰਾਂ, ਤਕਨੀਕੀ ਮਾਹਿਰਾਂ ਤੇ ਮਿਹਨਤਕਸ਼ ਲੋਕਾਂ ਨੇ ਬਾਬਾ ਜੀ ਦੇ ਦਰਬਾਰ ਵਿਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ, ਉਥੇ ਹੀ ਇਲਾਕੇ ਦੀਆਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਵੀ ਮੰਦਰਾਂ ਵਿਚ ਪਹੁੰਚ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਵੱਖ-ਵੱਖ ਮੰਦਰਾਂ ਦੀਆਂ ਪ੍ਰਬੰਧਕ ਕਮੇਟੀਆਂ ਵਲੋਂ ਬਾਬਾ ਵਿਸ਼ਵਕਰਮਾ ਜੀ ਦੀ ਮਹਿਮਾ ਦਾ ਗੁਣਗਾਨ ਕਰਨ ਲਈ ਰਾਗੀ ਜਥਿਆਂ, ਧਾਰਮਿਕ ਕਲਾਕਾਰਾਂ ਤੇ ਭਜਨ ਮੰਡਲੀਆਂ ਦਾ ਪ੍ਰਬੰਧ ਕੀਤਾ ਗਿਆ ਸੀ। ਸਾਰਾ ਦਿਨ ਮੰਦਰਾਂ ’ਚ ਭਜਨ-ਕੀਰਤਨ ਦੀਆਂ ਧੁਨਾਂ ਗੂੰਜਦੀਆਂ ਰਹੀਆਂ ਅਤੇ ਧਾਰਮਿਕ ਮਾਹੌਲ ਵਿਚ ਸੰਗਤਾਂ ਨੇ ਸ਼ਰਧਾ ਨਾਲ ਹਾਜ਼ਰੀ ਭਰੀ। ਸਮਾਗਮਾਂ ਦੀ ਸਮਾਪਤੀ ਮੌਕੇ ਸੰਗਤਾਂ ਲਈ ਗੁਰੂ ਕਾ ਲੰਗਰ ਤੇ ਵੱਖ-ਵੱਖ ਥਾਵਾਂ ’ਤੇ ਭੰਡਾਰਿਆਂ ਦਾ ਵੀ ਪ੍ਰਬੰਧ ਕੀਤਾ। ਇਸ ਧਾਰਮਿਕ ਮੌਕੇ ’ਤੇ ਸਿਆਸੀ ਪਾਰਟੀਆਂ ਨਾਲ ਸੰਬੰਧਤ ਵੱਖ-ਵੱਖ ਆਗੂਆਂ ਨੇ ਵੀ ਮੰਦਰਾਂ ਵਿਚ ਪਹੁੰਚ ਕੇ ਬਾਬਾ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਨ੍ਹਾਂ ’ਚ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ. ਪੀ. ਸਿੰਘ, ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ, ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸੰਜੇ ਸਾਹਨੀ, ਸਾਬਕਾ ਪ੍ਰਧਾਨ ਰਾਜੇਸ਼ ਚੌਧਰੀ, ਸਾਬਕਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਰਾਕੇਸ਼ ਨਈਅਰ, ਸੁਰਿੰਦਰ ਪੰਮਾ, ਸਤਨਾਮ ਸਿੰਘ ਪਰਹਾਰ, ਰਜੀਵ ਕੁਮਾਰ ਚੰਦਨ ਰਾਣਾ, ਭਾਜਪਾ ਆਗੂ ਗੋਵਰਧਨ ਸੋਨੀ, ਰਾਜਨ ਆਨੰਦ, ਕੌਂਸਲਰ ਲਖਬੀਰ ਸਿੰਘ ਲੱਕੀ, ਅਵਤਾਰ ਸਿੰਘ ਠੇਕੇਦਾਰ ਹਰਮਨਜੀਤ ਸਿੰਘ ਪ੍ਰਿੰਸ, ਕੌਂਸਲਰ ਡਾ. ਰਜਿੰਦਰ ਕੁਮਾਰ, ਵਿਸ਼ਾਲ ਸੰਦਲ, ਸੁਸ਼ੀਲ ਚੋਪੜਾ, ਮਹੇਸ਼ ਕਾਲੀਆ, ਬਾਬੂ ਅਨਿਲ ਸ਼ਰਮਾ, ਵਿਵੇਕ ਸ਼ਰਮਾ, ਅਲਕਾ ਐਰੀ, ਪਰਮਜੀਤ ਸਿੰਘ ਦਿਓਲ ਤੇ ਜਸਵਿੰਦਰ ਸਿੰਘ ਸੈਣੀ ਸਮੇਤ ਹੋਰ ਸ਼ਖ਼ਸੀਅਤਾਂ ਸ਼ਾਮਿਲ ਸਨ।
ਪਿਛਲੀ ਖ਼ਬਰ ਮਕੜੋਨਾ ਖੁਰਦ ਵਿਖੇ ਇਕੱਠੀ ਕੀਤੀ 90 ਟਰਾਲੀਆਂ ਦੀ ਪਰਾਲੀ ਸੜ ਕੇ ਹੋਈ ਸੁਆਹ ਅਗਲੀ ਖ਼ਬਰ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿਚ ਰਾਏਪੁਰ ਸਕੂਲ ਨੇ ਗੱਡੇ ਜਿੱਤ ਦੇ ਝੰਡੇ , 12 ’ ਚੋਂ 8 ਥੀਮਾਂ ਵਿਚ ਪਹਿਲਾ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।