11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਪਿੰਡ ਝਾਂਡੀਆਂ ਕਲਾਂ ਵਿਖੇ ਵਿਸ਼ਵਕਰਮਾ ਮੰਦਰ ’ਚ ਧਾਰਮਿਕ ਸਮਾਗਮ ਕਰਵਾਇਆ

ਨੂਰਪੁਰ ਬੇਦੀ, 10 ਨਵੰਬਰ (ਵਿੰਦਰ ਪਾਲ ਝਾਂਡੀਆਂ)-ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਵਸ ਮਨਾਉਣ ਲਈ ਪਿੰਡ ਝਾਂਡੀਆਂ ਕਲਾਂ ਵਿਖੇ ਸਥਿਤ ਬਾਬਾ ਵਿਸ਼ਵਕਰਮਾ ਜੀ ਦੇ ਪੁਰਾਤਨ ਮੰਦਰ ’ਚ ਪ੍ਰਬੰਧਕ ਕਮੇਟੀ ਦੀ ਦੇਖ ਰੇਖ ’ਚ ਸਮੂਹ ਪਿੰਡ ਵਾਸੀ ਸੰਗਤਾਂ ਦੇ ਪੂਰਨ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ। ਇਸ ਮੌਕੇ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਪੂਰੀ ਸ਼ਰਧਾ ਨਾਲ ਮਨਾਇਆ।

ਅਜੀਤ ਡੈਸਕ 11-11-2026
ਨੂਰਪੁਰ ਬੇਦੀ, 10 ਨਵੰਬਰ (ਵਿੰਦਰ ਪਾਲ ਝਾਂਡੀਆਂ)-ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਵਸ ਮਨਾਉਣ ਲਈ ਪਿੰਡ ਝਾਂਡੀਆਂ ਕਲਾਂ ਵਿਖੇ ਸਥਿਤ ਬਾਬਾ ਵਿਸ਼ਵਕਰਮਾ ਜੀ ਦੇ ਪੁਰਾਤਨ ਮੰਦਰ ’ਚ ਪ੍ਰਬੰਧਕ ਕਮੇਟੀ ਦੀ ਦੇਖ ਰੇਖ ’ਚ ਸਮੂਹ ਪਿੰਡ ਵਾਸੀ ਸੰਗਤਾਂ ਦੇ ਪੂਰਨ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ। ਇਸ ਮੌਕੇ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਪੂਰੀ ਸ਼ਰਧਾ ਨਾਲ ਮਨਾਇਆ। ਪੰਡਿਤ ਵਲੋਂ ਹਵਨ ਯੱਗ, ਪੂਜਾ ਅਰਚਨਾ ਕਰਨ ਤੋਂ ਬਾਅਦ ਸੰਗਤਾਂ ਨੇ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ ਗਈ। ਇਸ ਦੌਰਾਨ ਕੰਜਕਾਂ ਬਿਠਾਉਣ ਤੋਂ ਬਾਅਦ ਅਤੁੱਟ ਲੰਗਰ ਵਰਤਾਇਆ। ਇਸ ਤੋਂ ਪਹਿਲਾਂ ਸਵੇਰ ਤੋਂ ਹੀ ਚਾਹ ਪਕੌੜਿਆਂ ਦਾ ਸੰਗਤਾਂ ਲਈ ਖੁੱਲ੍ਹਾ ਲੰਗਰ ਲਗਾਇਆ ਗਿਆ ਸੀ। ਸਮਾਗਮ ’ਚ ਬਤੌਰ ਮੁੱਖ ਮਹਿਮਾਨ ਵਜੋਂ ਪੰਜਾਬ ਕਾਂਗਰਸ ਬੀ. ਸੀ. ਵਿੰਗ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਤੇ ਅਖਿਲ ਭਾਰਤੀਯ ਗੁੱਜਰ ਮਹਾ ਸਭਾ ਪੰਜਾਬ ਦੇ ਪ੍ਰਧਾਨ ਚੌਧਰੀ ਕਮਲ ਚੌਹਾਨ ਟੇਡੇਵਾਲ ਨੇ ਨਤਮਸਤਕ ਹੋ ਕੇ ਹਾਜ਼ਰੀ ਭਰੀ। ਉਨ੍ਹਾਂ ਨੇ ਕਿਹਾ ਕਿ ਅੱਜ ਅਸੀਂ ਜੋ ਵੀ ਕਿਰਤ ਕਰਕੇ ਰੁਜ਼ਗਾਰ ਚਲਾਉਂਦੇ ਹਾਂ, ਉਹ ਬਾਬਾ ਵਿਸ਼ਵਕਰਮਾ ਜੀ ਦੀ ਹੀ ਦੇਣ ਹੈ ਉਥੇ ਦੇਸ਼ ਦੀ ਤਰੱਕੀ ਵਿਚ ਕਿਰਤੀ ਵਰਗ ਦਾ ਵੱਡਾ ਯੋਗਦਾਨ ਹੈ। ਉਨ੍ਹਾਂ ਨੇ ਸੰਗਤਾਂ ਨੂੰ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਵਸ ਦੀਆਂ ਵਧਾਈਆਂ ਦਿੱਤੀ। ਉਨ੍ਹਾਂ ਨੇ ਆਪਣੇ ਵਲੋਂ ਮੰਦਰ ਕਮੇਟੀ ਨੂੰ 5100 ਰੁਪਏ ਦੀ ਨਕਦ ਰਾਸ਼ੀ ਦੇ ਕੇ ਯੋਗਦਾਨ ਪਾਇਆ। ਪ੍ਰਬੰਧਕਾਂ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ। ਇਸ ਦੌਰਾਨ ਕਰਵਾਏ ਸਮਾਗਮ ’ਚ ਧਾਰਮਿਕ ਗਾਇਕ ਕਰਨ ਜੰਡੀ ਨੇ ਬਾਬਾ ਵਿਸ਼ਵਕਰਮਾ ਜੀ ਦਾ ਮਹਿਮਾ ਦਾ ਗੁਣਗਾਨ ਕੀਤਾ। ਇਸ ਮੌਕੇ ਮਦਨ ਲਾਲ ਧੀਮਾਨ ਪ੍ਰਧਾਨ ਕਮੇਟੀ, ਸਰਪੰਚ ਸੰਜੀਵ ਕੁਮਾਰ, ਰਾਜਿੰਦਰ ਫੌਜੀ, ਦੇਸ ਰਾਜ ਧੀਮਾਨ, ਰਾਕੇਸ਼ ਕੁਮਾਰ ਧੀਮਾਨ, ਦੋਲਤ ਰਾਮ ਧੀਮਾਨ, ਧਰਮ ਪਾਲ ਧੀਮਾਨ, ਰਾਕੇਸ਼ ਕੁਮਾਰ ਪੰਚ, ਗੋਲਡੀ ਧੀਮਾਨ, ਸੀਤਾ ਰਾਮ ਧੀਮਾਨ, ਸੁਖਵਿੰਦਰ ਪੱਪੂ, ਰਮੇਸ਼ ਚੰਦ ਧੀਮਾਨ, ਗੁਰਪ੍ਰੀਤ ਧੀਮਾਨ, ਲੱਕੀ ਧੀਮਾਨ, ਰਾਜ ਕੁਮਾਰ ਮਿਸਤਰੀ, ਵਾਸਦੇਵ ਮਿਸਤਰੀ, ਵਰਿੰਦਰ ਫੌਜੀ, ਲਾਡੀ ਧੀਮਾਨ, ਕਸ਼ਮੀਰੀ ਲਾਲ, ਮਨਿੰਦਰ ਧੀਮਾਨ, ਰਮੇਸ਼ ਮਾਂਝੂ, ਸੁਰੇਸ਼ ਭਾਟੀਆ, ਗੋਪਾਲ ਚੰਦ ਚੌਹਾਨ, ਬਲਜੀਤ ਫੌਜੀ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਮੰਗਾਂ ਪੂਰੀਆਂ ਨਾ ਹੋਣ ’ਤੇ ਪਨਬੱਸ ਤੇ ਪੀ. ਆਰ. ਟੀ. ਸੀ. ਮੁਲਾਜ਼ਮਾਂ ਵਲੋਂ ਨੰਗਲ ਡਿਪੂ ਦੇ ਗੇਟ ’ਤੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਗੋਵਰਧਨ ਪੂਜਾ ਮੌਕੇ ਸ਼ਿਵਾਲਾ ਮੰਦਰ ਵਿਖੇ ਭਾਜਪਾ ਦੀ ਟਿਕਟ ਦੇ ਦਾਅਵੇਦਾਰਾਂ ਨੇ ਟੇਕਿਆ ਮੱਥਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।