11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਨੂਰਪੁਰ ਬੇਦੀ ਤੋਂ ਸੀਨੀਅਰ ਭਾਜਪਾ ਆਗੂ ਵਿਜੇ ਪੁਰੀ ਪੰਜਾਬ ਭਾਜਪਾ ਟਰੇਡ ਵਿੰਗ ਦੇ ਕੋ-ਕੋਆਰਡੀਨੇਟਰ ਨਿਯੁਕਤ

ਨੂਰਪੁਰ ਬੇਦੀ, 10 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਨੂਰਪੁਰ ਬੇਦੀ ਦੇ ਜੰਮਪਲ ਤੇ ਸੀਨੀਅਰ ਭਾਜਪਾ ਆਗੂ ਵਿਜੇ ਪੁਰੀ ਨੂੰ ਪੰਜਾਬ ਭਾਜਪਾ ਟਰੇਡ ਵਿੰਗ ਦਾ ਕੋ-ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਵਿਜੇ ਪੁਰੀ ਇਸ ਤੋਂ ਪਹਿਲਾਂ ਭਾਜਪਾ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ।

ਅਜੀਤ ਡੈਸਕ 11-11-2026
ਨੂਰਪੁਰ ਬੇਦੀ, 10 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਨੂਰਪੁਰ ਬੇਦੀ ਦੇ ਜੰਮਪਲ ਤੇ ਸੀਨੀਅਰ ਭਾਜਪਾ ਆਗੂ ਵਿਜੇ ਪੁਰੀ ਨੂੰ ਪੰਜਾਬ ਭਾਜਪਾ ਟਰੇਡ ਵਿੰਗ ਦਾ ਕੋ-ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਵਿਜੇ ਪੁਰੀ ਇਸ ਤੋਂ ਪਹਿਲਾਂ ਭਾਜਪਾ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਉਹ ਲੰਬੇ ਸਮੇਂ ਤੋਂ ਭਾਰਤੀ ਜਨਤਾ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਵਲੋਂ ਸਮੇਂ-ਸਮੇਂ ’ਤੇ ਸੌਂਪੀਆਂ ਗਈਆਂ ਵੱਖ-ਵੱਖ ਜ਼ਿੰਮੇਵਾਰੀਆਂ ਨੂੰ ਨਿਭਾਉਂਦੇ ਆ ਰਹੇ ਹਨ। ਆਪਣੇ ਸਿਆਸੀ ਤਜਰਬੇ ਤੇ ਪਾਰਟੀ ਪ੍ਰਤੀ ਸਮਰਪਣ ਸਦਕਾ ਉਨ੍ਹਾਂ ਨੇ ਭਾਜਪਾ ਵਿਚ ਆਪਣੀ ਵੱਖਰੀ ਪਛਾਣ ਬਣਾਈ ਹੈ। ਇਸ ਮੌਕੇ ਵਿਜੇ ਪੁਰੀ ਨੇ ਕਿਹਾ ਕਿ ਪਾਰਟੀ ਹਾਈਕਮਾਨ ਵਲੋਂ ਉਨ੍ਹਾਂ ’ਤੇ ਜੋ ਭਰੋਸਾ ਪ੍ਰਗਟ ਕਰਦਿਆਂ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ, ਇਮਾਨਦਾਰੀ ਤੇ ਮਿਹਨਤ ਨਾਲ ਨਿਭਾਉਣਗੇ। ਉਨ੍ਹਾਂ ਇਸ ਨਿਯੁਕਤੀ ਲਈ ਭਾਜਪਾ ਦੀ ਸਮੁੱਚੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਦਿੱਤਾ ਗਿਆ ਇਹ ਮਾਣ ਤੇ ਭਰੋਸਾ ਉਨ੍ਹਾਂ ਨੂੰ ਹੋਰ ਵੀ ਉਤਸ਼ਾਹ ਨਾਲ ਕੰਮ ਕਰਨ ਲਈ ਪ੍ਰੇਰਿਤ ਕਰੇਗਾ। 10 ਆਰਪੀਆਰ12
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਮੌਕੇ ਵੱਖ-ਵੱਖ ਮੁਕਾਬਲੇ ਕਰਵਾਏ ਅਗਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਣੇਗਾ ਅਤਿ-ਆਧੁਨਿਕ ਟਰੋਮਾ ਸੈਂਟਰ, 14 ਨੂੰ ਅਰਦਾਸ ਉਪਰੰਤ ਪ੍ਰਾਜੈਕਟ ਦੀ ਹੋਵੇਗੀ ਸ਼ੁਰੂਆਤ-ਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।