10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਕਾਂਗਰਸ ਮੁਹੱਬਤ ਦੀ ਗੱਲ ਕਰਦੀ ਹੈ ਪਰ ਅੰਦਰ ਮਾਫੀਆ ਦਾ ਸਮਾਨ-ਦਿਨੇਸ਼ ਚੱਢਾ

ਚੰਡੀਗੜ੍ਹ, 10 ਨਵੰਬਰ (ਅਜਾਇਬ ਸਿੰਘ ਔਜਲਾ)-ਆਮ ਆਦਮੀ ਪਾਰਟੀ ਦੇ ਵਿਧਾਇਕ ਦਿਨੇਸ਼ ਚੱਢਾ ਨੇ ਚੰਡੀਗੜ੍ਹ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਦੋਸ਼ ਲਾਇਆ ਕਿ ਕਾਂਗਰਸ ਪਾਰਟੀ ਦੇ ਪ੍ਰਮੁੱਖ ਆਗੂ ਰਾਹੁਲ ਗਾਂਧੀ ਤੇ ਪਰਗਟ ਸਿੰਘ ਆਦਿ ਰਣਜੀਤ ਸਿੰਘ ਤਰਖਾਣ ਮਾਜਰਾ ਦੇ ਸੰਬੰਧ ਵਿਚ ਇਸ ਕਰਕੇ ਬਰਿੰਦਰ ਢਿੱਲੋਂ ’ਤੇ ਕਾਰਵਾਈ ਨਹੀਂ ਕਰ ਰਹੇ ਕਿਉਂਕਿ ਉਹ ਮਾਈਨਿੰਗ ਦੇ ਵਪਾਰ ਦੇ ਵੱਡੇ ਵਿਅਕਤੀ ਹਨ। ਉਨ੍ਹਾਂ ਕਿਹਾ ਕਿ ਰਣਜੀਤ ਸਿੰਘ ਤਰਖਾਣ ਮਾਜਰਾ ਦੇ ਨਾਲ-ਨਾਲ ਬਰਿੰਦਰ ਢਿੱਲੋ ਨੇ ਐਸ.

ਚੰਡੀਗੜ੍ਹ ਵਿਖੇ ‘ਆਪ’ ਵਿਧਾਇਕ ਦਿਨੇਸ਼ ਚੱਢਾ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ। ਤਸਵੀਰ : ਗੁਰਿੰਦਰ ਸਿੰਘ 11-11-2026
ਚੰਡੀਗੜ੍ਹ, 10 ਨਵੰਬਰ (ਅਜਾਇਬ ਸਿੰਘ ਔਜਲਾ)-ਆਮ ਆਦਮੀ ਪਾਰਟੀ ਦੇ ਵਿਧਾਇਕ ਦਿਨੇਸ਼ ਚੱਢਾ ਨੇ ਚੰਡੀਗੜ੍ਹ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਦੋਸ਼ ਲਾਇਆ ਕਿ ਕਾਂਗਰਸ ਪਾਰਟੀ ਦੇ ਪ੍ਰਮੁੱਖ ਆਗੂ ਰਾਹੁਲ ਗਾਂਧੀ ਤੇ ਪਰਗਟ ਸਿੰਘ ਆਦਿ ਰਣਜੀਤ ਸਿੰਘ ਤਰਖਾਣ ਮਾਜਰਾ ਦੇ ਸੰਬੰਧ ਵਿਚ ਇਸ ਕਰਕੇ ਬਰਿੰਦਰ ਢਿੱਲੋਂ ’ਤੇ ਕਾਰਵਾਈ ਨਹੀਂ ਕਰ ਰਹੇ ਕਿਉਂਕਿ ਉਹ ਮਾਈਨਿੰਗ ਦੇ ਵਪਾਰ ਦੇ ਵੱਡੇ ਵਿਅਕਤੀ ਹਨ। ਉਨ੍ਹਾਂ ਕਿਹਾ ਕਿ ਰਣਜੀਤ ਸਿੰਘ ਤਰਖਾਣ ਮਾਜਰਾ ਦੇ ਨਾਲ-ਨਾਲ ਬਰਿੰਦਰ ਢਿੱਲੋ ਨੇ ਐਸ. ਸੀ. ਭਾਈਚਾਰੇ ਨੂੰ ਵੀ ਵੱਡੀ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਖੁਦ ਤਰਖਾਣ ਮਾਜਰਾ ਵਲੋਂ ਜੋ ਕਾਂਗਰਸ ਦੇ ਆਗੂ ਹਨ ਆਪਣੇ ਹੀ ਪਾਰਟੀ ਦੇ ਆਗੂ ਬਰਿੰਦਰ ਢਿੱਲੋਂ ਨੂੰ ਕਟਹਿਰੇ ਵਿਚ ਖੜ੍ਹੇ ਕਰਦਿਆਂ ਹੋਇਆ ਮੰਗ ਕੀਤੀ ਹੈ ਕਿ ਇਸ ’ਤੇ ਤੁਰੰਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਮੌਕੇ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਪੱਤਰਕਾਰਾਂ ਨੂੰ ਕਈ ਤਰ੍ਹਾਂ ਦੇ ਕਾਗਜ਼ਾਤ ਦਿਖਾਉਂਦੇ ਹੋਏ ਇਹ ਦੋਸ਼ ਵੀ ਲਗਾਇਆ ਕਿ ਕਿ ਮਾਈਨਿੰਗ ਮਾਫੀਆ ਨਾਲ ਬਰਿੰਦਰ ਢਿੱਲੋਂ ਦੇ ਵੱਡੇ ਪੱਧਰ ’ਤੇ ਸੰਬੰਧ ਹਨ। ਉਨ੍ਹਾਂ ਬਰਿੰਦਰ ਢਿੱਲੋ ਤੇ ਪੰਜਾਬ ਦੇ ਕਾਂਗਰਸ ਪ੍ਰਧਾਨ ਪਰਗਟ ਸਿੰਘ ਤੋਂ ਕਾਰਵਾਈ ਕਰਨ ਦੀ ਮੰਗ ਕੀਤੀ ਹੈ ਕਿਉਂਕਿ ਉਨ੍ਹਾਂ ਨੇ ਪੂਰੇ ਐਸ.ਸੀ ਭਾਈਚਾਰੇ ਦੀ ਤੌਹੀਨ ਕੀਤੀ ਹੈ। ਉਨ੍ਹਾਂ ਕਿਹਾ, ਦੋ ਵਾਰ ਹਾਰਨ ਦੇ ਬਾਵਜੂਦ ਬਰਿੰਦਰ ਢਿੱਲੋਂ ਰੋਪੜ ਦੇ ਕਾਂਗਰਸ ਹਲਕਾ ਇੰਚਾਰਜ ਬਣੇ ਹੋਏ ਹਨ ਜੋ ਇਹ ਪਾਰਟੀ ਅੰਦਰ ਮਾਈਨਿੰਗ ਮਾਫ਼ੀਆ ਦੇ ਪ੍ਰਭਾਵ ਨੂੰ ਦਰਸਾਉਂਦਾ ਹੈ।
ਪਿਛਲੀ ਖ਼ਬਰ ਮੁਲਾਜ਼ਮਾਂ-ਪੈਨਸ਼ਨਰਾਂ ਦੇ ਹੱਕ ਨਾ ਦਿੱਤੇ ਤਾਂ 2027 ਦੀਆਂ ਚੋਣਾਂ ’ਚ ਸਰਕਾਰ ਨੂੰ ਭੁਗਤਣਾ ਪੈ ਸਕਦਾ ਸਿਆਸੀ ਖ਼ਮਿਆਜ਼ਾ :... ਅਗਲੀ ਖ਼ਬਰ ਅੰਬ ਸਾਹਿਬ ਕਾਲੋਨੀ ਵਿਖੇ ਪੁਲਿਸ ਨੇ ਨਸ਼ਿਆਂ ਵਿਰੁੱਧ ਫੀਡਬੈਕ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।