12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਕੋਮਲ ਮਿੱਤਲ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਰੂਪਨਗਰ, 11 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-2014 ਬੈਚ ਦੇ ਆਈ. ਏ.

ਅਹੁਦਾ ਸੰਭਾਲਣ ਮੌਕੇ ਡੀ ਸੀ ਕੋਮਲ ਮਿੱਤਲ। 12-11-2026
ਰੂਪਨਗਰ, 11 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-2014 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀਮਤੀ ਕੋਮਲ ਮਿੱਤਲ ਨੇ ਅੱਜ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਉਨ੍ਹਾਂ ਨੇ ਸ੍ਰੀ ਅਦਿੱਤਿਆ ਡੇਚਲਵਾਲ ਦੀ ਥਾਂ ਅਹੁਦਾ ਸੰਭਾਲਿਆ ਹੈ, ਜਿਨ੍ਹਾਂ ਦੀ ਨਿਯੁਕਤੀ ਡਿਪਟੀ ਕਮਿਸ਼ਨਰ ਮੋਹਾਲੀ ਵਜੋਂ ਕੀਤੀ ਗਈ ਹੈ। ਸ੍ਰੀਮਤੀ ਕੋਮਲ ਮਿੱਤਲ ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਆਪਣੇ ਪ੍ਰਸ਼ਾਸਨਿਕ ਤਜਰਬੇ ਦੌਰਾਨ ਉਹ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ, ਵਧੀਕ ਡਿਪਟੀ ਕਮਿਸ਼ਨਰ (ਜ) ਅਤੇ ਵਧੀਕ ਡਿਪਟੀ ਕਮਿਸ਼ਨਰ (ਯੂ.ਡੀ.) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਵਧੀਕ ਸਕੱਤਰ, ਖ਼ੁਰਾਕ ਤੇ ਸਿਵਲ ਸਪਲਾਈਜ਼ ਵਿਭਾਗ, ਪੰਜਾਬ, ਵਧੀਕ ਕਮਿਸ਼ਨਰ, ਨਗਰ ਨਿਗਮ, ਅੰਮ੍ਰਿਤਸਰ ਅਤੇ ਉਪ ਮੰਡਲ ਮੈਜਿਸਟਰੇਟ, ਮੁਕੇਰੀਆਂ ਸਮੇਤ ਵੱਖ-ਵੱਖ ਅਹਿਮ ਪ੍ਰਸ਼ਾਸਨਿਕ ਅਹੁਦਿਆਂ ’ਤੇ ਸੇਵਾਵਾਂ ਨਿਭਾਅ ਚੁੱਕੇ ਹਨ। ਅਹੁਦਾ ਸੰਭਾਲਣ ਮੌਕੇ ਸ੍ਰੀਮਤੀ ਕੋਮਲ ਮਿੱਤਲ ਨੇ ਰੂਪਨਗਰ ਜ਼ਿਲ੍ਹੇ ਦੇ ਲੋਕਾਂ ਦੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਸੇਵਾ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ। ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਅਹੁਦਾ ਸੰਭਾਲਣ ਤੋਂ ਪਹਿਲਾਂ ਜ਼ਿਲ੍ਹਾ ਪੁਲਿਸ ਵਲੋਂ ਸ੍ਰੀਮਤੀ ਕੋਮਲ ਮਿੱਤਲ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਦਾ ਸਵਾਗਤ ਸੀਨੀਅਰ ਪੁਲੀਸ ਕਪਤਾਨ ਰੂਪਨਗਰ ਮਨਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਕਸ਼ਿਤਾ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜਯੋਤੀ ਸਿੰਘ, ਉਪ ਮੰਡਲ ਮੈਜਿਸਟਰੇਟ ਰੂਪਨਗਰ ਜਸਪ੍ਰੀਤ ਸਿੰਘ, ਉਪ ਮੰਡਲ ਮੈਜਿਸਟਰੇਟ ਸ੍ਰੀ ਅਨੰਦਪੁਰ ਸਾਹਿਬ ਸੁਖਪਾਲ ਸਿੰਘ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਕੀਤਾ ਗਿਆ।
ਪਿਛਲੀ ਖ਼ਬਰ ਅੱਜ ਵੱਖ - ਵੱਖ ਫੀਡਰਾਂ ਦੀ ਬਿਜਲੀ ਸਪਲਾਈ ਬੰਦ ਰਹੇਗੀ ਅਗਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਹਲਕੇ ’ਚ ਭਾਜਪਾ ਦੀ ਟਿਕਟ ਲਈ ਲੋਕਲ ਤੇ ਬਾਹਰੀ ਆਗੂਆਂ ਦਾ ਮੁੱਦਾ ਭਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।