12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਨੂਰਪੁਰ ਖ਼ੁਰਦ ਵਿਖੇ ਮਹਾਤਮਾ ਰਾਮਦਾਸ ਸਿੱਧ ਗੋਦੜੀ ਵਾਲਿਆਂ ਦੀ ਬਰਸੀ ਮੌਕੇ ਧਾਰਮਿਕ ਸਮਾਗਮ ਕਰਵਾਉਣ ਦਾ ਫ਼ੈਸਲਾ

ਨੂਰਪੁਰ ਬੇਦੀ, 11 ਨਵੰਬਰ (ਵਿੰਦਰ ਪਾਲ ਝਾਂਡੀਆਂ)-ਪਿੰਡ ਨੂਰਪੁਰ ਖ਼ੁਰਦ ਸਥਿਤ ਸਤੀ ਮਾਤਾ ਮੰਦਰ ਵਿਖੇ ਮਹਾਤਮਾ ਰਾਮਦਾਸ ਸਿੱਧ ਗੋਦੜੀ ਵਾਲਿਆਂ ਦੀ ਬਰਸੀ ਦੇ ਸਬੰਧ ਵਿਚ ਸਮੂਹ ਸੰਗਤ ਅਤੇ ਪ੍ਰਬੰਧਕਾਂ ਦੇ ਪੂਰਨ ਸਹਿਯੋਗ ਨਾਲ ਧਾਰਮਿਕ ਸਮਾਗਮ ਅਤੇ ਭੰਡਾਰਾ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਸੇਵਾਦਾਰ ਅਵਤਾਰ ਦਾਸ ਸਾਈਂ ਗੱਦੀ ਨਸ਼ੀਨ ਨੇ ਦੱਸਿਆ ਕਿ ਬਰਸੀ ਸਮਾਗਮ ਸਬੰਧੀ 21 ਨਵੰਬਰ ਨੂੰ ਮਹਿੰਦੀ ਦੀ ਰਸਮ ਅਦਾ ਕੀਤੀ ਜਾਵੇਗੀ, ਜਦਕਿ ਸਮਾਗਮ ਵਾਲੇ ਦਿਨ 22 ਨਵੰਬਰ ਨੂੰ ਭੰਡਾਰਾ ਕਰਵਾਇਆ ਜਾਵੇਗਾ।

ਅਜੀਤ ਡੈਸਕ 12-11-2026
ਨੂਰਪੁਰ ਬੇਦੀ, 11 ਨਵੰਬਰ (ਵਿੰਦਰ ਪਾਲ ਝਾਂਡੀਆਂ)-ਪਿੰਡ ਨੂਰਪੁਰ ਖ਼ੁਰਦ ਸਥਿਤ ਸਤੀ ਮਾਤਾ ਮੰਦਰ ਵਿਖੇ ਮਹਾਤਮਾ ਰਾਮਦਾਸ ਸਿੱਧ ਗੋਦੜੀ ਵਾਲਿਆਂ ਦੀ ਬਰਸੀ ਦੇ ਸਬੰਧ ਵਿਚ ਸਮੂਹ ਸੰਗਤ ਅਤੇ ਪ੍ਰਬੰਧਕਾਂ ਦੇ ਪੂਰਨ ਸਹਿਯੋਗ ਨਾਲ ਧਾਰਮਿਕ ਸਮਾਗਮ ਅਤੇ ਭੰਡਾਰਾ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਸੇਵਾਦਾਰ ਅਵਤਾਰ ਦਾਸ ਸਾਈਂ ਗੱਦੀ ਨਸ਼ੀਨ ਨੇ ਦੱਸਿਆ ਕਿ ਬਰਸੀ ਸਮਾਗਮ ਸਬੰਧੀ 21 ਨਵੰਬਰ ਨੂੰ ਮਹਿੰਦੀ ਦੀ ਰਸਮ ਅਦਾ ਕੀਤੀ ਜਾਵੇਗੀ, ਜਦਕਿ ਸਮਾਗਮ ਵਾਲੇ ਦਿਨ 22 ਨਵੰਬਰ ਨੂੰ ਭੰਡਾਰਾ ਕਰਵਾਇਆ ਜਾਵੇਗਾ। ਇਸ ਮੌਕੇ ਬੰਟੀ ਕਵਾਲ ਜਲੰਧਰ ਵਾਲੇ ਧਾਰਮਿਕ ਪ੍ਰੋਗਰਾਮ ਪੇਸ਼ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ। ਸੇਵਾਦਾਰ ਅਵਤਾਰ ਦਾਸ ਸਾਈਂ ਨੇ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਸ ਧਾਰਮਿਕ ਸਮਾਗਮ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ। ਇਸ ਮੌਕੇ ਸਮਾਗਮ ਦੀ ਤਿਆਰੀ ਸਬੰਧੀ ਹੋਈ ਮੀਟਿੰਗ ਦੌਰਾਨ ਗੱਦੀਨਸ਼ੀਨ ਸੇਵਾਦਾਰ ਅਵਤਾਰ ਦਾਸ ਸਾਈਂ, ਸਤੀਸ਼, ਡਮਾਣਾ, ਦੀਪਕ ਕੁਮਾਰ, ਹਰੀਸ਼ ਕੁਮਾਰ, ਸੋਨੂੰ, ਸੁਰਿੰਦਰ ਕੁਮਾਰ , ਪਵਨ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਹਵਾਈ ਫਾਇਰ ਕਰਨ ਅਤੇ ਘਰ ਦੇ ਬਾਹਰ ਗਾਲੀ-ਗਲੋਚ ਕਰਨ ਨੂੰ ਲੈ ਕੇ ਮਾਮਲਾ ਦਰਜ ਅਗਲੀ ਖ਼ਬਰ ਪਿੰਡ ਧਮਾਣਾਂ ’ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਨੇ ਮੁਨਾਫ਼ਾ ਵੰਡ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।