12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਬਾਬਾ ਵਿਸ਼ਵਕਰਮਾ ਸਮੁੱਚੀ ਦੁਨੀਆ ਲਈ ਕਿਰਤ, ਹੁਨਰ, ਸਿਰਜਣਾ ਅਤੇ ਮਿਹਨਤ ਦੇ ਪ੍ਰਤੀਕ-ਵਿਧਾਇਕ ਚੱਢਾ ਮੰਦਰ ਕਮੇਟੀ ਨੂੰ ਦਿੱਤੀ 2 ਲੱਖ ਰੁਪਏ ਦੀ ਗਰਾਂਟ

ਨੂਰਪੁਰ ਬੇਦੀ, 11 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਨੂਰਪੁਰ ਬੇਦੀ ਸਥਿਤ ਪ੍ਰਾਚੀਨ ਵਿਸ਼ਵਕਰਮਾ ਮੰਦਰ ਵਿਖੇ ਭਗਵਾਨ ਬਾਬਾ ਵਿਸ਼ਵਕਰਮਾ ਜੀ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਨੇ ਉਚੇਚੇ ਤੌਰ ’ਤੇ ਸ਼ਿਰਕਤ ਕਰਦਿਆਂ ਭਗਵਾਨ ਵਿਸ਼ਵਕਰਮਾ ਜੀ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ।

ਵਿਸ਼ਵਕਰਮਾ ਮੰਦਿਰ ਨੂਰਪੁਰ ਬੇਦੀ ਵਿਖੇ ਸੰਬੋਧਨ ਕਰਦੇ ਵਿਧਾਇਕ ਚੱਢਾ ਤੇ ਹੋਰ। ਤਸਵੀਰ: ਰਾਜੇਸ਼ ਚੌਧਰੀ 12-11-2026
ਨੂਰਪੁਰ ਬੇਦੀ, 11 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਨੂਰਪੁਰ ਬੇਦੀ ਸਥਿਤ ਪ੍ਰਾਚੀਨ ਵਿਸ਼ਵਕਰਮਾ ਮੰਦਰ ਵਿਖੇ ਭਗਵਾਨ ਬਾਬਾ ਵਿਸ਼ਵਕਰਮਾ ਜੀ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਨੇ ਉਚੇਚੇ ਤੌਰ ’ਤੇ ਸ਼ਿਰਕਤ ਕਰਦਿਆਂ ਭਗਵਾਨ ਵਿਸ਼ਵਕਰਮਾ ਜੀ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ਇਸ ਦੌਰਾਨ ਉਨ੍ਹਾਂ ਵਲੋਂ ਮੰਦਰ ਕਮੇਟੀ ਨੂੰ ਵਿਕਾਸ ਕਾਰਜਾਂ ਲਈ 2 ਲੱਖ ਰੁਪਏ ਦੀ ਗਰਾਂਟ ਦਿੱਤੀ। ਵਿਧਾਇਕ ਚੱਢਾ ਨੇ ਕਿਹਾ ਕਿ ਭਗਵਾਨ ਬਾਬਾ ਵਿਸ਼ਵਕਰਮਾ ਜੀ ਸਮੁੱਚੀ ਦੁਨੀਆ ਲਈ ਕਿਰਤ, ਹੁਨਰ, ਸਿਰਜਣਾ ਅਤੇ ਮਿਹਨਤ ਦੇ ਪ੍ਰਤੀਕ ਹਨ। ਉਨ੍ਹਾਂ ਦੇ ਜੀਵਨ ਅਤੇ ਸਿੱਖਿਆਵਾਂ ਸਾਨੂੰ ਆਪਣੇ ਕਿੱਤੇ ਪ੍ਰਤੀ ਇਮਾਨਦਾਰੀ ਰੱਖਣ, ਮਿਹਨਤ ਕਰਨ ਅਤੇ ਸਮਾਜ ਦੀ ਬਿਹਤਰੀ ਲਈ ਯੋਗਦਾਨ ਪਾਉਣ ਦੀ ਪ੍ਰੇਰਨਾ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨ ਸਾਡੀ ਸਭਿਆਚਾਰਕ ਵਿਰਾਸਤ ਅਤੇ ਸਮਾਜਿਕ ਏਕਤਾ ਦੇ ਕੇਂਦਰ ਹਨ। ਇਨ੍ਹਾਂ ਦੇ ਵਿਕਾਸ ਅਤੇ ਸਾਂਭ-ਸੰਭਾਲ ਲਈ ਹਰ ਸੰਭਵ ਸਹਿਯੋਗ ਦੇਣਾ ਸਾਡੀ ਜ਼ਿੰਮੇਵਾਰੀ ਹੈ। ਇਸ ਮੌਕੇ ਮੰਦਰ ਵਿਖੇ ਵੱਡੀ ਗਿਣਤੀ ਵਿਚ ਪਹੁੰਚੇ ਸ਼ਰਧਾਲੂਆਂ ਨੇ ਨਤਮਸਤਕ ਹੋ ਕੇ ਪਰਿਵਾਰਾਂ ਦੀ ਸੁੱਖ-ਸ਼ਾਂਤੀ ਅਤੇ ਖ਼ੁਸ਼ਹਾਲੀ ਦੀ ਅਰਦਾਸ ਕੀਤੀ। ਇਸ ਮੌਕੇ ਮੰਦਰ ਕਮੇਟੀ ਦੇ ਪ੍ਰਧਾਨ ਹਰਬੰਸ ਲਾਲ ਸ਼ਾਹ, ਮਹਿੰਦਰ ਸ਼ਾਹ, ਹਰਜਿੰਦਰ ਸਿੰਘ ਕੁੰਭੇਵਾਲ, ਸਕੱਤਰ ਹੈਪੀ ਸ਼ਾਹ , ਬਲਦੇਵ ਧੀਮਾਨ, ਤਰਸੇਮ ਜੱਟਪੁਰ, ਬਲਵੀਰ ਭੀਰੀ ਬੜਵਾ, ਅਮਰਦੇਵ ਸਰਪੰਚ, ਹਰਮਿੰਦਰ ਰਾਜਪਾਲ, ਹਰਨੇਕ ਸਿੰਘ, ਤਰਲੋਚਨ ਸਿੰਘ, ਜਰਨੈਲ ਸਿੰਘ ਲਾਲੀ, ਅਰੁਣ ਸ਼ਾਹ, ਸੋਨੂੰ ਸ਼ਾਹ, ਪਵਨ ਕੁਮਾਰ, ਸਰਪੰਚ ਨਿਰਮਲਾ ਦੇਵੀ, ਕਪਿਲ ਧੀਮਾਨ, ਅਮਨ ਧੀਮਾਨ ਅਤੇ ਸੂਰਜ ਧੀਮਾਨ ਸਮੇਤ ਹੋਰ ਪ੍ਰਬੰਧਕ ਅਤੇ ਸ਼ਰਧਾਲੂ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲੀ ਦਲ ਦੀ ਰੈਲੀ ’ਚ ਜਾਣ ਤੋਂ ਖਫ਼ਾ ਹੋਏ ‘ਆਪ’ ਆਗੂਆਂ ’ਤੇ ਕੁੱਟਮਾਰ ਦੇ ਦੋਸ਼ * ਸਾਬਕਾ ਬਲਾਕ ਪ੍ਰਧਾਨ ਬੀਬੀ ਲਖਵਿੰਦ... ਅਗਲੀ ਖ਼ਬਰ ਸਾਬਕਾ ਸੰਮਤੀ ਮੈਂਬਰ ਰਾਮ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।