13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸਰਕਾਰੀ ਹਾਈ ਸਕੂਲ ਰਾਏਪੁਰ ਵਿਖੇ ਐਨ. ਆਰ. ਆਈ. ਕਰਨੈਲ ਸਿੰਘ ਸਨਮਾਨ

ਨੂਰਪੁਰ ਬੇਦੀ, 12 ਨਵੰਬਰ (ਹਰਦੀਪ ਸਿੰਘ ਢੀਂਡਸਾ)-ਆਪਣੇ ਚੰਗੇ ਭਵਿੱਖ ਦੇ ਲਈ ਪੰਜਾਬ ਤੋਂ ਬਹੁਤ ਸਾਰੇ ਲੋਕਾਂ ਨੇ ਅਮਰੀਕਾ ਕੈਨੇਡਾ ਤੇ ਯੂਰਪ ਦੇ ਵੱਖ-ਵੱਖ ਮੁਲਕਾਂ ਵਿਚ ਪ੍ਰਵਾਸ ਕੀਤਾ ਪਰ ਇਹ ਸਾਡੇ ਪ੍ਰਵਾਸੀ ਭਰਾ ਹਮੇਸ਼ਾ ਪੰਜਾਬ ਦਾ ਭਲਾ ਲੋਚਦੇ ਹਨ ਪੰਜਾਬ ਦੀ ਤਰੱਕੀ ਦੇ ਲਈ ਯਤਨ ਕਰਦੇ ਹਨ। ਯੂਰਪ ਤੇ ਅਮਰੀਕਾ ਕੈਨੇਡਾ ਦੇ ਵਾਂਗ ਇਹ ਚਾਹੁੰਦੇ ਹਨ ਕਿ ਸਾਡਾ ਪੰਜਾਬ ਵੀ ਤਰੱਕੀ ਕਰੇ ਇਸ ਲਈ ਜਦੋਂ ਵੀ ਇਨ੍ਹਾਂ ਨੂੰ ਕੋਈ ਚੰਗਾ ਕੰਮ ਹੁੰਦਾ ਦਿਖਾਈ ਦਿੰਦਾ ਹੈ ਤਾਂ ਇਨ੍ਹਾਂ ਦੇ ਦਿਲਾਂ ਦੇ ਵਿਚ ਪੰਜਾਬ ਵਿਚ ਕੁੱਝ ਚੰਗਾ ਕਰਨ ਦੇ ਲਈ ਆਪ ਮੁਹਾਰੇ ਅੱਗੇ ਹੋ ਕੇ ਕੰਮ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਅਜਿਹਾ ਹੀ ਕੰਮ ਪਿੰਡ ਰਾਏਪੁਰ ਦੇ ਐਨ.

ਅਜੀਤ ਡੈਸਕ 13-11-2026
ਨੂਰਪੁਰ ਬੇਦੀ, 12 ਨਵੰਬਰ (ਹਰਦੀਪ ਸਿੰਘ ਢੀਂਡਸਾ)-ਆਪਣੇ ਚੰਗੇ ਭਵਿੱਖ ਦੇ ਲਈ ਪੰਜਾਬ ਤੋਂ ਬਹੁਤ ਸਾਰੇ ਲੋਕਾਂ ਨੇ ਅਮਰੀਕਾ ਕੈਨੇਡਾ ਤੇ ਯੂਰਪ ਦੇ ਵੱਖ-ਵੱਖ ਮੁਲਕਾਂ ਵਿਚ ਪ੍ਰਵਾਸ ਕੀਤਾ ਪਰ ਇਹ ਸਾਡੇ ਪ੍ਰਵਾਸੀ ਭਰਾ ਹਮੇਸ਼ਾ ਪੰਜਾਬ ਦਾ ਭਲਾ ਲੋਚਦੇ ਹਨ ਪੰਜਾਬ ਦੀ ਤਰੱਕੀ ਦੇ ਲਈ ਯਤਨ ਕਰਦੇ ਹਨ। ਯੂਰਪ ਤੇ ਅਮਰੀਕਾ ਕੈਨੇਡਾ ਦੇ ਵਾਂਗ ਇਹ ਚਾਹੁੰਦੇ ਹਨ ਕਿ ਸਾਡਾ ਪੰਜਾਬ ਵੀ ਤਰੱਕੀ ਕਰੇ ਇਸ ਲਈ ਜਦੋਂ ਵੀ ਇਨ੍ਹਾਂ ਨੂੰ ਕੋਈ ਚੰਗਾ ਕੰਮ ਹੁੰਦਾ ਦਿਖਾਈ ਦਿੰਦਾ ਹੈ ਤਾਂ ਇਨ੍ਹਾਂ ਦੇ ਦਿਲਾਂ ਦੇ ਵਿਚ ਪੰਜਾਬ ਵਿਚ ਕੁੱਝ ਚੰਗਾ ਕਰਨ ਦੇ ਲਈ ਆਪ ਮੁਹਾਰੇ ਅੱਗੇ ਹੋ ਕੇ ਕੰਮ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਅਜਿਹਾ ਹੀ ਕੰਮ ਪਿੰਡ ਰਾਏਪੁਰ ਦੇ ਐਨ. ਆਰ. ਆਈ. ਕਰਨੈਲ ਸਿੰਘ ਤੇ ਸੁਰਿੰਦਰ ਕੌਰ ਵਲੋਂ ਕੀਤਾ। ਉਨ੍ਹਾਂ ਵਲੋਂ ਅੱਜ ਸਰਕਾਰੀ ਹਾਈ ਸਕੂਲ ਰਾਏਪੁਰ ਵਿਖੇ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਦਾ ਉਦਘਾਟਨ ਕਰਦੇ ਸਮੇਂ ਸਕੂਲ ਲਈ 51000 ਰੁਪਏ ਦੀ ਵਿੱਤੀ ਮਦਦ ਕੀਤੀ। ਉਨ੍ਹਾਂ ਤੇ ਉਨ੍ਹਾਂ ਦੀ ਧਰਮ-ਪਤਨੀ ਸ੍ਰੀਮਤੀ ਸੁਰਿੰਦਰ ਕੌਰ ਨੇ ਕਿਹਾ ਕਿ ਸਾਨੂੰ ਬਹੁਤ ਮਾਣ ਮਹਿਸੂਸ ਹੁੰਦਾ ਹੈ ਜਦੋਂ ਅਸੀਂ ਆਪਣੇ ਪਿੰਡ ਦੇ ਸਕੂਲ ਦੀ ਕਿਸੇ ਪ੍ਰਾਪਤੀ ਬਾਰੇ ਜਾਣਕਾਰੀ ਪ੍ਰਾਪਤ ਕਰਦੇ ਹਾਂ। ਉਨ੍ਹਾਂ ਕਿਹਾ ਕਿ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਸਾਡੇ ਸਕੂਲ ਦੇ ਅਧਿਆਪਕ ਸ੍ਰੀਮਤੀ ਸੀਮਾ ਦੇਵੀ, ਕੁਲਦੀਪ ਗਿੱਲ, ਜਗਜੀਤ ਸਿੰਘ, ਸੁਖਦੇਵ ਸਿੰਘ, ਸੁਖਵਿੰਦਰ ਸਿੰਘ, ਮਨਮੋਹਨ ਸਿੰਘ, ਹਰਪ੍ਰੀਤ ਕੌਰ, ਰਮਨਪ੍ਰੀਤ ਕੌਰ, ਮਨਦੀਪ ਸਿੰਘ ਹਮੇਸ਼ਾ ਸਕੂਲ ਤੇ ਬੱਚਿਆਂ ਦੀ ਤਰੱਕੀ ਲਈ ਬਹੁਤ ਯਤਨ ਕਰਦੇ ਹਨ। ਇਸ ਮੌਕੇ ਸਕੂਲ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ, ਪ੍ਰਿੰਸੀਪਲ ਜਗਤਾਰ ਸਿੰਘ ਕੰਧੋਲਾ, ਸਕੂਲ ਮੁਖੀ ਏਕਤਾ ਭਾਰਦਵਾਜ, ਸਮੂਹ ਸਟਾਫ਼ ਅਤੇ ਪਿੰਡ ਦੀ ਕਮੇਟੀ ਦੇ ਚੇਅਰਮੈਨ ਰਣਜੀਤ ਸਿੰਘ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ।
ਪਿਛਲੀ ਖ਼ਬਰ ਵੇਟ ਲਿਫ਼ਟਿੰਗ ਮੁਕਾਬਲੇ ਵਿਚ ਭੂਰੀ ਵਾਲੇ ਟਿੱਬਾ ਨੰਗਲ ਕਾਲਜ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਰਮਨਦੀਪ ਕੌਰ ਨੇ ਸਹਾਇਕ ਕਮਿਸ਼ਨਰ (ਜ) ਰੂਪਨਗਰ ਵਜੋਂ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।