13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸ਼ਾਨਦਾਰ ਖੇਡ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨਾਲ ਪ੍ਰਬੰਧਕ। ਖ਼ਾਲਸਾ ਸਕੂਲ ਵਿਖੇ ਅੰਤਰ-ਜ਼ਿਲ੍ਹਾ ਪ੍ਰਾਇਮਰੀ ਖੇਡਾਂ ਦੇ ਹੈਂਡਬਾਲ ਮੁਕਾਬਲਿਆਂ ’ਚ ਖਿਡਾਰੀਆਂ ਨੇ ਦਿਖਾਇਆ ਦਮਖਮ

ਰੂਪਨਗਰ, 12 ਨਵੰਬਰ (ਸਤਨਾਮ ਸਿੰਘ ਸੱਤੀ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਈਆਂ ਜਾ ਰਹੀਆਂ 46ਵੀਆਂ ਅੰਤਰ-ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦੇ 11 ਸਾਲ ਉਮਰ ਵਰਗ ਦੇ ਹੈਂਡਬਾਲ ਮੁਕਾਬਲਿਆਂ ਦੇ ਦੂਜੇ ਦਿਨ ਵੀ ਖਿਡਾਰੀਆਂ ਨੇ ਸ਼ਾਨਦਾਰ ਖੇਡ ਪ੍ਰਦਰਸ਼ਨ ਕੀਤਾ। ਲੜਕੀਆਂ ਦੇ ਮੁਕਾਬਲਿਆਂ ਵਿਚ ਤਰਨ ਤਾਰਨ ਦੀ ਟੀਮ ਨੇ ਪਹਿਲਾ ਸਥਾਨ ਹਾਸਿਲ ਕਰਕੇ ਸੋਨ ਤਗਮਾ ਜਿੱਤਿਆ, ਜਦਕਿ ਗੁਰਦਾਸਪੁਰ ਦੂਜੇ, ਲੁਧਿਆਣਾ ਤੀਜੇ ਅਤੇ ਰੂਪਨਗਰ ਚੌਥੇ ਸਥਾਨ ’ਤੇ ਰਿਹਾ।

ਅਜੀਤ ਡੈਸਕ 13-11-2026
ਰੂਪਨਗਰ, 12 ਨਵੰਬਰ (ਸਤਨਾਮ ਸਿੰਘ ਸੱਤੀ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਈਆਂ ਜਾ ਰਹੀਆਂ 46ਵੀਆਂ ਅੰਤਰ-ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦੇ 11 ਸਾਲ ਉਮਰ ਵਰਗ ਦੇ ਹੈਂਡਬਾਲ ਮੁਕਾਬਲਿਆਂ ਦੇ ਦੂਜੇ ਦਿਨ ਵੀ ਖਿਡਾਰੀਆਂ ਨੇ ਸ਼ਾਨਦਾਰ ਖੇਡ ਪ੍ਰਦਰਸ਼ਨ ਕੀਤਾ। ਲੜਕੀਆਂ ਦੇ ਮੁਕਾਬਲਿਆਂ ਵਿਚ ਤਰਨ ਤਾਰਨ ਦੀ ਟੀਮ ਨੇ ਪਹਿਲਾ ਸਥਾਨ ਹਾਸਿਲ ਕਰਕੇ ਸੋਨ ਤਗਮਾ ਜਿੱਤਿਆ, ਜਦਕਿ ਗੁਰਦਾਸਪੁਰ ਦੂਜੇ, ਲੁਧਿਆਣਾ ਤੀਜੇ ਅਤੇ ਰੂਪਨਗਰ ਚੌਥੇ ਸਥਾਨ ’ਤੇ ਰਿਹਾ। ਇਸ ਦੌਰਾਨ ਮੁੰਡਿਆਂ ਦੇ ਮੁਕਾਬਲਿਆਂ ਦੀ ਵੀ ਸ਼ੁਰੂਆਤ ਹੋਈ। ਖੇਡਾਂ ਦੀ ਸ਼ੁਰੂਆਤ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਸ਼ਮਸ਼ੇਰ ਸਿੰਘ ਨੇ ਕਰਵਾਈ। ਉਨ੍ਹਾਂ ਦੱਸਿਆ ਕਿ ਮੁੰਡਿਆਂ ਦੇ ਮੁਕਾਬਲਿਆਂ ਵਿਚ 23 ਜ਼ਿਲ੍ਹਿਆਂ ਦੇ ਲਗਪਗ 350 ਖਿਡਾਰੀ ਭਾਗ ਲੈ ਰਹੇ ਹਨ। ਬਾਹਰਲੇ ਜ਼ਿਲ੍ਹਿਆਂ ਤੋਂ ਆਏ ਖਿਡਾਰੀਆਂ ਅਤੇ ਅਧਿਆਪਕਾਂ ਦੀ ਰਿਹਾਇਸ਼ ਤੇ ਖਾਣੇ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਮਨਜੋਤ ਸਿੰਘ ਸੈਣੀ ਨੇ ਦੱਸਿਆ ਕਿ ਮੁੰਡਿਆਂ ਦੇ ਮੁਕਾਬਲੇ ਆਉਣ ਵਾਲੇ ਦਿਨਾਂ ਵਿਚ ਵੀ ਜਾਰੀ ਰਹਿਣਗੇ। ਇਸ ਮੌਕੇ ਦਵਿੰਦਰ ਕੁਮਾਰ ਗਰਦਲੇ, ਕਮਿੰਦਰ ਸਿੰਘ ਡਕਾਲਾ, ਇੰਦਰਪਾਲ ਸਿੰਘ ਸੈਣੀ, ਸੱਜਣ ਸਿੰਘ, ਬਲਬੀਰ ਸਿੰਘ, ਗੁਰਦੀਪ ਸਿੰਘ ਖਾਬੜਾ, ਸੁਪਰਡੈਂਟ ਮਲਕੀਤ ਸਿੰਘ ਭੱਠਲ, ਪੁਨੀਤ ਸਿੰਘ, ਗੁਰਜੀਤ ਸਿੰਘ ਭੱਟੀ, ਦਵਿੰਦਰ ਸਿੰਘ, ਸੰਜੀਵ ਕੁਮਾਰ, ਰਜਿੰਦਰ ਵਿਸ਼ਨੂੰ, ਰਾਕੇਸ਼ ਕੁਮਾਰ ਰੋੜੀ, ਜਗਮੋਹਨ ਸਿੰਘ ਚੌਂਤਾ, ਰਣਜੀਤ ਸਿੰਘ ਔਲਖ, ਅਮਨਦੀਪ ਕੌਰ, ਮੋਏਨਾ ਚੱਬਾ, ਹਰਜੀਤ ਸਿੰਘ ਸੈਣੀ, ਅਮਰਜੀਤ ਸੈਣੀ ਮਾਜਰਾ, ਜਸਵਿੰਦਰ ਸਿੰਘ, ਜਸਕਰਨ ਸਿੰਘ, ਸੁਰਿੰਦਰ ਸਿੰਘ, ਨੀਰਜ ਸ਼ਰਮਾ, ਇੰਦਰਜੀਤ ਸਿੰਘ ਅਤੇ ਰਾਮ ਕੁਮਾਰ ਸਮੇਤ ਵੱਡੀ ਗਿਣਤੀ ਵਿਚ ਅਧਿਆਪਕ ਹਾਜ਼ਰ ਸਨ।
ਪਿਛਲੀ ਖ਼ਬਰ ਬਲਾਚੌਰ ਦੀ ਧਰਤੀ ਦੇ 3 ਸਿਆਸੀ ਤੀਰ, ਨਿਸ਼ਾਨੇ ਵੱਖ-ਵੱਖ ਵਿਧਾਨ ਸਭਾ ਹਲਕੇ ਅਗਲੀ ਖ਼ਬਰ ਸੁਖਬੀਰ ਦੀ ਟਿੱਬਾ ਟੱਪਰੀਆਂ ਤੇ ਟਿੱਬਾ ਨੰਗਲ ਫੇਰੀ ਨੂੰ ਲੈ ਕੇ ਡਾ. ਚੀਮਾ ਨੇ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਕੀਤੀ ਮੀਟਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।