13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਵਿਧਾਇਕ ਚੱਢਾ ਦੇ ਵਿਸ਼ੇਸ਼ ਯਤਨਾਂ ਸਦਕਾ ਨੂਰਪੁਰ ਬੇਦੀ ਇਲਾਕੇ ਨੂੰ ਮਿਲੇਗਾ 30 ਬੈੱਡਾਂ ਦੇ ਨਵੇਂ ਹਸਪਤਾਲ ਦਾ ਵੱਡਾ ਤੋਹਫ਼ਾ

ਨੂਰਪੁਰ ਬੇਦੀ, 12 ਨਵੰਬਰ (ਵਿੰਦਰ ਪਾਲ ਝਾਂਡੀਆਂ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਨਿਰੰਤਰ ਵਿਸ਼ੇਸ਼ ਯਤਨਾਂ ਸਦਕਾ ਨੂਰਪੁਰ ਬੇਦੀ ਇਲਾਕੇ ਨੂੰ ਇਕ ਹੋਰ ਵੱਡਾ ਵਿਕਾਸਮਈ ਤੋਹਫ਼ਾ ਮਿਲਣ ਜਾ ਰਿਹਾ ਹੈ। ਧਾਰਮਿਕਤਾ ਦੇ ਤੌਰ ’ਤੇ ਜਾਣੇ ਜਾਂਦੇ ਧਾਮ ਝਾਂਡੀਆਂ ਕਲਾਂ ਵਿਖੇ 30 ਬੈੱਡਾਂ ਦਾ ਆਧੁਨਿਕ ਸਹੂਲਤਾਂ ਨਾਲ ਲੈਸ ਹਸਪਤਾਲ ਬਣਾਉਣ ਲਈ ਪੰਜਾਬ ਸਰਕਾਰ ਵਲੋਂ 13 ਕਰੋੜ 62 ਲੱਖ 47 ਹਜ਼ਾਰ ਰੁਪਏ ਦੀ ਪ੍ਰਸ਼ਾਸਕੀ ਪ੍ਰਵਾਨਗੀ ਦਿੱਤੀ ਗਈ ਹੈ।

ਜਾਣਕਾਰੀ ਦਿੰਦੇ ਹੋਏ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨਾਲ ਹੋਰ। ਤਸਵੀਰ : ਵਿੰਦਰਪਾਲ ਝਾਂਡੀਆਂ 13-11-2026
ਨੂਰਪੁਰ ਬੇਦੀ, 12 ਨਵੰਬਰ (ਵਿੰਦਰ ਪਾਲ ਝਾਂਡੀਆਂ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਨਿਰੰਤਰ ਵਿਸ਼ੇਸ਼ ਯਤਨਾਂ ਸਦਕਾ ਨੂਰਪੁਰ ਬੇਦੀ ਇਲਾਕੇ ਨੂੰ ਇਕ ਹੋਰ ਵੱਡਾ ਵਿਕਾਸਮਈ ਤੋਹਫ਼ਾ ਮਿਲਣ ਜਾ ਰਿਹਾ ਹੈ। ਧਾਰਮਿਕਤਾ ਦੇ ਤੌਰ ’ਤੇ ਜਾਣੇ ਜਾਂਦੇ ਧਾਮ ਝਾਂਡੀਆਂ ਕਲਾਂ ਵਿਖੇ 30 ਬੈੱਡਾਂ ਦਾ ਆਧੁਨਿਕ ਸਹੂਲਤਾਂ ਨਾਲ ਲੈਸ ਹਸਪਤਾਲ ਬਣਾਉਣ ਲਈ ਪੰਜਾਬ ਸਰਕਾਰ ਵਲੋਂ 13 ਕਰੋੜ 62 ਲੱਖ 47 ਹਜ਼ਾਰ ਰੁਪਏ ਦੀ ਪ੍ਰਸ਼ਾਸਕੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਮਹੱਤਵਪੂਰਨ ਫ਼ੈਸਲੇ ਨਾਲ ਇਲਾਕੇ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇ ਖੇਤਰ ਵਿਚ ਵੱਡੀ ਰਾਹਤ ਮਿਲਣ ਦੀ ਉਮੀਦ ਜਾਗੀ ਹੈ, ਜੋ ਵਰਦਾਨ ਸਾਬਤ ਹੋਵੇਗੀ। ਇਸ ਸੰਬੰਧੀ ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਪਿੰਡ ਝਾਂਡੀਆਂ ਕਲਾਂ ਵਿਖੇ 30 ਬੈੱਡਾਂ ਵਾਲੇ ਕਮਿਊਨਿਟੀ ਹੈਲਥ ਸੈਂਟਰ ਦੀ ਉਸਾਰੀ ਲਈ 1362.47 ਲੱਖ ਰੁਪਏ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਹ ਪ੍ਰਾਜੈਕਟ ਇਲਾਕੇ ਦੇ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇਕ ਅਹਿਮ ਕਦਮ ਸਾਬਤ ਹੋਵੇਗਾ। ਇਸ ਪ੍ਰਾਪਤੀ ’ਤੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਤਿਗੁਰੂ ਬ੍ਰਹਮ ਸਾਗਰ ਮਹਾਰਾਜ ਭੂਰੀਵਾਲੇ ਗੁਰਗੱਦੀ ਪ੍ਰੰਪਰਾ (ਗਰੀਬਦਾਸੀਯ ਸੰਪਰਦਾਇ) ਦੇ ਮੌਜੂਦਾ ਗੱਦੀਨਸ਼ੀਨ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀ ਵਾਲਿਆਂ ਦੇ ਅਸ਼ੀਰਵਾਦ ਤੇ ਅਪਾਰ ਕਿਰਪਾ ਸਦਕਾ ਇਹ ਕਾਰਜ ਨੇਪਰੇ ਚੜ੍ਹਨ ਜਾ ਰਿਹਾ ਹੈ। ਵਿਧਾਇਕ ਐਡਵੋਕੇਟ ਚੱਢਾ ਨੇ ਕਿਹਾ ਕਿ ਹੁਣ ਨੂਰਪੁਰ ਬੇਦੀ ਬਲਾਕ ਵਿਚ ਇਕ ਨਹੀਂ, ਸਗੋਂ ਦੋ ਹਸਪਤਾਲ ਹੋਣਗੇ, ਜਿਸ ਨਾਲ ਆਮ ਲੋਕਾਂ ਨੂੰ ਇਲਾਜ ਲਈ ਦੂਰ-ਦੁਰਾਡੇ ਦੇ ਸ਼ਹਿਰਾਂ ਵੱਲ ਭੱਜਣ ਦੀ ਮਜਬੂਰੀ ਤੋਂ ਕਾਫ਼ੀ ਹੱਦ ਤੱਕ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਵਿਕਾਸ ਦਾ ਅਸਲ ਮਕਸਦ ਸਿਰਫ਼ ਇਮਾਰਤਾਂ ਖੜ੍ਹੀਆਂ ਕਰਨਾ ਨਹੀਂ, ਸਗੋਂ ਲੋਕਾਂ ਦੇ ਜੀਵਨ ਵਿਚ ਸੁਖਾਲਾ ਪਣ ਲਿਆਉਣਾ ਹੈ। ਝਾਂਡੀਆਂ ਕਲਾਂ ਵਿਖੇ ਬਣਨ ਜਾ ਰਿਹਾ ਇਹ ਹਸਪਤਾਲ ਆਉਣ ਵਾਲੇ ਸਮੇਂ ਵਿਚ ਇਲਾਕੇ ਦੇ ਲੋਕਾਂ ਲਈ ਸਿਹਤ ਅਤੇ ਉਮੀਦ ਦਾ ਨਵਾਂ ਚਾਨਣ ਮੁਨਾਰਾ ਬਣੇਗਾ।
ਪਿਛਲੀ ਖ਼ਬਰ ਸੰਤ ਬਾਬਾ ਪ੍ਰੀਤਮ ਸਿੰਘ ਦੀ ਸਾਲਾਨਾ ਬਰਸੀ ਮੌਕੇ ਜਟਵਾਹੜ ਵਿਖੇ ਧਾਰਮਿਕ ਸਮਾਗਮ ਤੇ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਅਗਲੀ ਖ਼ਬਰ ਸਰਕਾਰੀ ਹਸਪਤਾਲ ਸਿੰਘਪੁਰ ਵਿਖੇ ਤਿੰਨ ਦਿਨ ਤੋਂ ਰੇਡੀਓਗ੍ਰਾਫਰ ਨਾ ਆਉਣ ਕਾਰਨ ਐਕਸਰੇ ਕਰਵਾਉਣ ਵਾਲੇ ਮਰੀਜ਼ ਹੋ ਰਹੇ ਨੇ ਪ੍ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।