ਦੂਜੀ ਵਾਰ ਟਿਕਟ ਮਿਲਣ ’ਤੇ ਵਾਲਮੀਕਿ ਸਭਾ ਨੇ ਵਿਧਾਇਕ ਦਿਨੇਸ਼ ਚੱਢਾ ਦਾ ਕੀਤਾ ਸਨਮਾਨ
ਰੂਪਨਗਰ, 12 ਨਵੰਬਰ (ਸਤਨਾਮ ਸਿੰਘ ਸੱਤੀ)-ਆਮ ਆਦਮੀ ਪਾਰਟੀ ਵਲੋਂ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੂੰ ਦੂਜੀ ਵਾਰ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨੇ ਜਾਣ ’ਤੇ ਇਲਾਕੇ ਵਿਚ ਖੁਸ਼ੀ ਦਾ ਮਾਹੌਲ ਹੈ। ਇਸੇ ਸੰਬੰਧ ਵਿਚ ਵਾਲਮੀਕਿ ਸਭਾ ਰੂਪਨਗਰ ਦੇ ਨੁਮਾਇੰਦਿਆਂ ਨੇ ਵਿਧਾਇਕ ਦਿਨੇਸ਼ ਚੱਢਾ ਦਾ ਵਿਸ਼ੇਸ਼ ਸਨਮਾਨ ਕਰਦਿਆਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ।
ਅਜੀਤ ਡੈਸਕ
13-11-2026