14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਨੂਰਪੁਰ ਬੇਦੀ ਦੀ ਮੀਟਿੰਗ

ਨੂਰਪੁਰ ਬੇਦੀ, 13 ਨਵੰਬਰ (ਵਿੰਦਰ ਪਾਲ ਝਾਂਡੀਆਂ)-ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਨੂਰਪੁਰ ਬੇਦੀ ਦੀ ਅਹਿਮ ਮੀਟਿੰਗ ਪ੍ਰਧਾਨ ਅਮਰੀਕ ਸਿੰਘ ਸਮੀਰੋਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ’ਚ ਪੈਨਸ਼ਨਰ ਮਸਲਿਆਂ ਸੰਬੰਧੀ ਆਗੂਆਂ ਨੇ ਵਿਚਾਰ ਵਟਾਂਦਰਾ ਕੀਤਾ। ਸਾਥੀ ਭਜਨ ਸਿੰਘ ਨੇ ਪੰਜਾਬ ਸਰਕਾਰ ਦੀ ਮੁਲਾਜ਼ਮ ਪੈਨਸ਼ਨਰ ਵਿਰੋਧੀ ਰਵੱਈਏ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ।

ਅਜੀਤ ਡੈਸਕ 14-11-2026
ਨੂਰਪੁਰ ਬੇਦੀ, 13 ਨਵੰਬਰ (ਵਿੰਦਰ ਪਾਲ ਝਾਂਡੀਆਂ)-ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਨੂਰਪੁਰ ਬੇਦੀ ਦੀ ਅਹਿਮ ਮੀਟਿੰਗ ਪ੍ਰਧਾਨ ਅਮਰੀਕ ਸਿੰਘ ਸਮੀਰੋਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ’ਚ ਪੈਨਸ਼ਨਰ ਮਸਲਿਆਂ ਸੰਬੰਧੀ ਆਗੂਆਂ ਨੇ ਵਿਚਾਰ ਵਟਾਂਦਰਾ ਕੀਤਾ। ਸਾਥੀ ਭਜਨ ਸਿੰਘ ਨੇ ਪੰਜਾਬ ਸਰਕਾਰ ਦੀ ਮੁਲਾਜ਼ਮ ਪੈਨਸ਼ਨਰ ਵਿਰੋਧੀ ਰਵੱਈਏ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ। ਸਾਥੀ ਕਰਮ ਸਿੰਘ ਜੇਤੇਵਾਲ ਨੇ ਸਰਕਾਰੀ ਨੀਤੀਆਂ, ਠੇਕਾ ਭਰਤੀ, ਪੈਨਸ਼ਨ ਦੀ ਪੁਰਾਣੀ ਨੀਤੀ ਚਾਲੂ ਕਰਨ ਬਾਰੇ ਵਿਚਾਰ ਸਾਂਝੇ ਕੀਤੇ। ਮਾਸਟਰ ਬਲਵੀਰ ਸਿੰਘ ਨੇ ਪੰਜਾਬ ਸਰਕਾਰ ਦੀ ਮੁਲਾਜ਼ਮ ਪੈਨਸ਼ਨਰ ਵਿਰੋਧੀ ਨੀਤੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਇਨ੍ਹਾਂ ਨੀਤੀਆਂ ਵਿਰੁੱਧ ਸਾਂਝੇ ਸੰਘਰਸ਼ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ 16 ਨਵੰਬਰ ਨੂੰ ਸੰਗਰੂਰ ਵਿਖੇ ਪੱਕੇ ਮੋਰਚੇ ਵਿਚ ਜ਼ਿਲ੍ਹੇ ਦੀ ਵਾਰੀ ਤਹਿਤ ਅਤੇ ਵੱਧ ਤੋਂ ਵੱਧ ਸਾਥੀਆਂ ਨੂੰ ਜਾਣ ਦੀ ਅਪੀਲ ਕੀਤੀ। ਹੁਸਨ ਚੰਦ ਮਠਾਣ ਨੇ ਇਸ ਸਰਕਾਰ ਨੂੰ ਚੱਲਦਾ ਕਰਨ ਦੀ ਪੁਰਜ਼ੋਰ ਅਪੀਲ ਕੀਤੀ। ਬਲਵੀਰ ਚੰਦ ਝਿੰਜੜੀ ਨੇ ਪਿਛਲੇ ਸੰਘਰਸ਼ਾਂ ਬਾਰੇ ਚਾਨਣਾ ਪਾਇਆ ਅਤੇ ਪੰਜਾਬ ਸਰਕਾਰ ਵਲੋਂ ਬਣਦਾ ਡੀ. ਏ. ਨਾ ਦੇਣ ਲਈ ਲਾਹਨਤਾਂ ਪਾਈਆਂ। ਇਸ ਮੌਕੇ ਮੀਟਿੰਗ ’ਚ ਦਰਸ਼ਨ ਕੁਮਾਰ ਪੀ. ਟੀ. ਆਈ. ਦੇ ਨੌਜਵਾਨ ਬੇਟੇ ਦੀ ਹੋਈ ਮੌਤ ਅਤੇ ਮਾਸਟਰ ਜੋਗਿੰਦਰ ਲਾਲ ਦੀ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਮੀਟਿੰਗ ਵਿਚ ਸਗਲੀ ਰਾਮ, ਦਰਸ਼ਨ ਸਿੰਘ, ਰਾਮ ਸਰੂਪ, ਜੋਗਾ ਸਿੰਘ, ਬਖ਼ਸ਼ੀਸ਼ ਰਾਮ, ਸ਼ੰਕਰ ਲਾਲ, ਜਗਤ ਸਿੰਘ, ਜਗਤਾਰ ਸਿੰਘ, ਹਰਬੰਸ ਸਿੰਘ, ਰਾਮ ਕਿਸ਼ਨ, ਸਤਪਾਲ ਸਸਕੌਰ, ਸ਼ਿੰਦਰ ਸਿੰਘ ਤੇ ਹੋਰ ਸਾਥੀ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ’ਚ ਸਖ਼ੀਆਂ ਦੀ ਭੂਮਿਕਾ ਅਹਿਮ-ਦਿਨੇਸ਼ ਚੱਢਾ ਅਗਲੀ ਖ਼ਬਰ ਨਵੇਂ ਆਏ ਐਸ. ਡੀ. ਐਮ. ਰਜਨੀਸ਼ ਅਰੋੜਾ ਨੇ ਸੰਭਾਲੀਆਂ ਸੇਵਾਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।