14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਆਸ਼ਾ ਵਰਕਰਾਂ, ਆਸ਼ਾ ਫੈਸਿਲੀਟੇਟਰਾਂ ਤੇ ਏ. ਐਨ. ਐਮਜ਼ ਲਈ ਨਵੀਆਂ ਸਿਹਤ ਸੇਵਾਵਾਂ ਸੰਬੰਧੀ ਵਿਸ਼ੇਸ਼ ਸਿਖਲਾਈ ਕੈਪਸੂਲ ਕੋਰਸ ਆਯੋਜਿਤ

ਸ੍ਰੀ ਚਮਕੌਰ ਸਾਹਿਬ, 13 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਸਿਹਤ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ, ਗੁਣਵੱਤਾਪੂਰਨ ਅਤੇ ਲੋਕਾਂ ਦੀ ਪਹੁੰਚ ਵਿਚ ਲਿਆਉਣ ਦੇ ਉਦੇਸ਼ ਨਾਲ ਆਸ਼ਾ ਵਰਕਰਾਂ, ਆਸ਼ਾ ਫੈਸਿਲੀਟੇਟਰਾਂ ਤੇ ਏ. ਐਨ.

ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਕਰਵਾਏ ਕੋਰਸ ਮੌਕੇ ਦੀ ਤਸਵੀਰ। ਤਸਵੀਰ : ਜਗਮੋਹਣ ਸਿੰਘ ਨਾਰੰਗ 14-11-2026
ਸ੍ਰੀ ਚਮਕੌਰ ਸਾਹਿਬ, 13 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਸਿਹਤ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ, ਗੁਣਵੱਤਾਪੂਰਨ ਅਤੇ ਲੋਕਾਂ ਦੀ ਪਹੁੰਚ ਵਿਚ ਲਿਆਉਣ ਦੇ ਉਦੇਸ਼ ਨਾਲ ਆਸ਼ਾ ਵਰਕਰਾਂ, ਆਸ਼ਾ ਫੈਸਿਲੀਟੇਟਰਾਂ ਤੇ ਏ.ਐਨ.ਐਮਜ਼ ਲਈ ਨਵੀਆਂ ਸਿਹਤ ਪਹਿਲਕਦਮੀਆਂ ਸੰਬੰਧੀ ਵਿਸ਼ੇਸ਼ ਸਿਖਲਾਈ ਕੈਪਸੂਲ ਕੋਰਸ ਕਰਵਾਇਆ। ਸਿਖਲਾਈ ਦਾ ਮੁੱਖ ਉਦੇਸ਼ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੇ ਸਿਹਤ ਕਰਮਚਾਰੀਆਂ ਨੂੰ ਨਵੀਆਂ ਸਿਹਤ ਯੋਜਨਾਵਾਂ, ਡਿਜੀਟਲ ਪਲੇਟਫਾਰਮਾਂ ਤੇ ਬਿਮਾਰੀਆਂ ਦੀ ਰੋਕਥਾਮ ਸੰਬੰਧੀ ਨਵੀਨਤਮ ਜਾਣਕਾਰੀ ਨਾਲ ਲੈਸ ਕਰਨਾ ਸੀ। ਸਿਖਲਾਈ ਦੌਰਾਨ ਪੇਂਡੂ ਸਿਹਤ ਸਫਾਈ ਕਮੇਟੀ, ਜਨ ਆਰੋਗਿਆ ਸਮਿਤੀ ਵਰਗੀਆਂ ਪਹਿਲਕਦਮੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਗੈਰ ਸੰਚਾਰੀ ਰੋਗਾਂ ਦੀ ਪਛਾਣ ਲਈ ਸੀ.ਬੈਕ 2.0, ਡਿਜੀਟਲ ਸੁਮਨ ਰੋਡ ਮੈਪ 2030 ਬਾਰੇ ਵੀ ਚਰਚਾ ਕੀਤੀ ਗਈ ਤਾਂ ਜੋ ਗਰਭਵਤੀ ਮਹਿਲਾਵਾਂ, ਨਵਜੰਮੇ ਬੱਚਿਆਂ ਤੇ ਹੋਰ ਲਾਭਪਾਤਰੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਇਸ ਮੌਕੇ ਡਿਜੀਟਲ ਪਲੇਟਫਾਰਮਾਂ ਦੀ ਵਰਤੋਂ, ਬਾਲ ਸਿਹਤ ਸੇਵਾਵਾਂ, ਅਨੀਮੀਆ ਮੁਕਤ ਭਾਰਤ ਅਭਿਆਨ, ਟੀ. ਬੀ. ਮੁਕਤ ਭਾਰਤ ਅਭਿਆਨ ਅਤੇ ਹੈਪੇਟਾਈਟਸ ਬੀ ਅਤੇ ਸੀ ਦੀ ਰੋਕਥਾਮ, ਪਛਾਣ ਤੇ ਇਲਾਜ ਸੰਬੰਧੀ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ ਗਈ। ਸਿਖਲਾਈ ਵਿਚ ਏਕੀਕ੍ਰਿਤ ਰੋਗ ਨਿਗਰਾਨੀ ਪ੍ਰੋਗਰਾਮ ਦੀ ਮਹੱਤਤਾ, ਛੂਤ ਦੀਆਂ ਬਿਮਾਰੀਆਂ ਦੀ ਸਮੇਂ ਸਿਰ ਰਿਪੋਰਟਿੰਗ ਤੇ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਸਿਹਤ ਕਰਮਚਾਰੀਆਂ ਦੀ ਭੂਮਿਕਾ ਬਾਰੇ ਵੀ ਜਾਣੂ ਕਰਵਾਇਆ। ਇਸ ਤੋਂ ਇਲਾਵਾ ਗਰਮੀ ਤੇ ਸਰਦੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਅਤੇ ਸਾਵਧਾਨੀਆਂ ਤੇ ਬਚਾਅ ਦੇ ਉਪਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਗੋਬਿੰਦ ਟੰਡਨ ਐਸ. ਐਮ. ਓ. ਨੇ ਕਿਹਾ ਕਿ ਆਸ਼ਾ ਵਰਕਰਾਂ, ਆਸ਼ਾ ਫੈਸਿਲੀਟੇਟਰਾਂ ਤੇ ਏ. ਐਨ. ਐਮਜ਼ ਦੀ ਭੂਮਿਕਾ ਸਿਹਤ ਸੇਵਾਵਾਂ ਨੂੰ ਹਰ ਘਰ ਤੱਕ ਪਹੁੰਚਾਉਣ ਵਿਚ ਬੇਹੱਦ ਅਹਿਮ ਹੈ। ਇਸ ਤਰ੍ਹਾਂ ਦੀ ਸਿਖਲਾਈ ਨਾਲ ਉਨ੍ਹਾਂ ਦੀ ਕਾਰਜਕੁਸ਼ਲਤਾ ਵਿਚ ਵਾਧਾ ਹੋਵੇਗਾ ਤੇ ਲੋਕਾਂ ਨੂੰ ਸਮੇਂ ਸਿਰ ਬਿਹਤਰ ਸਿਹਤ ਸੇਵਾਵਾਂ ਮਿਲ ਸਕਣਗੀਆਂ। ਇਸ ਮੌਕੇ ਹਰਵਿੰਦਰ ਸਿੰਘ ਬੀ. ਈ. ਈ., ਸੁਰਿੰਦਰਪਾਲ ਸਿੰਘ, ਨਾਗਰ ਸਿੰਘ, ਗਿਆਨ ਚੰਦ ਤੇ ਹੋਰ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਸੀ. ਐਚ. ਸੀ. ਨੂਰਪੁਰ ਬੇਦੀ ਵਿਖੇ ਏ. ਐਨ. ਐਮਜ਼., ਆਸ਼ਾ ਵਰਕਰਾਂ ਤੇ ਆਸ਼ਾ ਫੈਸਿਲੀਟੇਟਰਾਂ ਦੀ ਇਕ ਰੋਜ਼ਾ ਕੈਪਸੂਲ ਟ੍ਰੈਨਿੰਗ ਅਗਲੀ ਖ਼ਬਰ ਕਲਸਟਰ ਧਮਾਣਾ ਵਿਖੇ ਵਿੱਦਿਅਕ ਤੇ ਸਹਿ-ਵਿੱਦਿਅਕ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।