14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਨਵ-ਨਿਯੁਕਤ ਐਸ. ਡੀ. ਐਮ. ਸ਼ਿਵਾਂਸ਼ ਰਾਠੀ ਦਾ ਸਵਾਗਤ

ਨੰਗਲ, 13 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਸਬ-ਡਵੀਜ਼ਨ ਦੇ ਨਵ-ਨਿਯੁਕਤ ਐਸ. ਡੀ.

ਅਜੀਤ ਡੈਸਕ 14-11-2026
ਨੰਗਲ, 13 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਸਬ-ਡਵੀਜ਼ਨ ਦੇ ਨਵ-ਨਿਯੁਕਤ ਐਸ. ਡੀ. ਐਮ. ਸ਼ਿਵਾਂਸ਼ ਰਾਠੀ ਆਈ. ਏ. ਐਸ. ਵਲੋਂ ਅਹੁਦਾ ਸੰਭਾਲਣ ਉਪਰੰਤ ਭਾਰਤ ਵਿਕਾਸ ਪ੍ਰੀਸ਼ਦ ਭਾਖੜਾ ਨੰਗਲ ਸ਼ਾਖਾ ਦੀ ਕਾਰਜਕਾਰਨੀ ਨੇ ਉਨ੍ਹਾਂ ਨਾਲ ਸ਼ਿਸ਼ਟਾਚਾਰ ਮੁਲਾਕਾਤ ਕਰਕੇ ਨਿੱਘਾ ਸਵਾਗਤ ਕੀਤਾ ਅਤੇ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਪ੍ਰੀਸ਼ਦ ਦੇ ਅਹੁਦੇਦਾਰਾਂ ਵਲੋਂ ਐਸ. ਡੀ. ਐਮ. ਨੂੰ ਫੁੱਲਾਂ ਦਾ ਗੁਲਦਸਤਾ ਅਤੇ ਸ੍ਰੀ ਹਰਿਮੰਦਰ ਸਾਹਿਬ ਦੀ ਸੁੰਦਰ ਤਸਵੀਰ ਭੇਟ ਕਰਕੇ ਸਨਮਾਨਿਤ ਕੀਤਾ। ਭਾਰਤ ਵਿਕਾਸ ਪਰਿਸ਼ਦ ਭਾਖੜਾ ਨੰਗਲ ਟਰੱਸਟ ਦੇ ਸੰਸਥਾਪਕ ਡਾਇਰੈਕਟਰ ਐਡਵੋਕੇਟ ਅਸ਼ੋਕ ਮਨੋਚਾ ਅਤੇ ਸ਼ਾਖਾ ਪ੍ਰਧਾਨ ਜਗਮੋਹਨ ਸਿੰਘ ਵਾਲੀਆ ਨੇ ਪ੍ਰੀਸ਼ਦ ਵਲੋਂ ਸਮਾਜ ਤੇ ਮਨੁੱਖਤਾ ਦੀ ਸੇਵਾ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਚੈਰੀਟੇਬਲ ਹਸਪਤਾਲ, ਭਾਰਤ ਲੈਬ ਤੇ ਹੋਰ ਲੋਕ ਭਲਾਈ ਦੇ ਪ੍ਰਾਜੈਕਟਾਂ ਬਾਰੇ ਦੱਸਿਆ। ਇਸ ਮੌਕੇ ਡੀ. ਐਸ. ਪੀ. ਨਵੀਨ ਪਾਲ ਸਿੰਘ ਲੈਹਲ, ਤਹਿਸੀਲਦਾਰ ਸੁਮੀਤ ਢਿੱਲੋਂ, ਮੋਹਿਤ ਕੁਮਾਰ, ਮੇਹਰ ਚੰਦ, ਸਾਬਕਾ ਪ੍ਰਧਾਨ ਜਰਨੈਲ ਸਿੰਘ ਸੰਧੂ, ਸਕੱਤਰ ਇੰਜੀਨੀਅਰ ਰਾਜਨ ਸੋਨੀ ਤੇ ਸਾਬਕਾ ਖ਼ਜ਼ਾਨਚੀ ਰਾਜੀ ਛਾਬੜਾ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਟਿੱਬਾ ਨੰਗਲ ’ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਨੇ ਦੁੱਧ ਉਤਪਾਦਕ ਨੂੰ ਮੁਨਾਫ਼ਾ ਵੰਡਣ ਲਈ ਸਮਾਗਮ ਕਰਵਾਇਆ ਅਗਲੀ ਖ਼ਬਰ ਚੋਣਾਂ ਦੌਰਾਨ ਨਸ਼ਿਆਂ ਨੂੰ ਲਿਆਉਣ ਵਾਲੇ ਹੀ ਅੱਜ ਨਸ਼ਿਆਂ ਖ਼ਿਲਾਫ਼ ਯਾਤਰਾ ਕੱਢ ਰਹੇ ਹਨ-ਹਰਮੋਹਣ ਸਿੰਘ ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।