14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਰਾਣਾ ਗਿੱਲ ਦੀ ਅਗਵਾਈ ਹੇਠ ਵਾਰਡ ਨੰ. 14 ਤੇ 16 ਦੇ ਵਸਨੀਕਾਂ ਨੇ ਐਸ. ਡੀ. ਐਮ. ਨੂੰ ਸੌਂਪਿਆ ਮੰਗ ਪੱਤਰ

ਖਰੜ,14 ਨਵੰਬਰ (ਗੁਰਮੁੱਖ ਸਿੰਘ ਮਾਨ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਖਰੜ ਦੇ ਵਾਰਡ ਨੰ. 14 ਤੇ 16 ਦੇ ਵਸਨੀਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਐਸ.

ਅਜੀਤ ਡੈਸਕ 15-11-2026
ਖਰੜ,14 ਨਵੰਬਰ (ਗੁਰਮੁੱਖ ਸਿੰਘ ਮਾਨ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਖਰੜ ਦੇ ਵਾਰਡ ਨੰ. 14 ਤੇ 16 ਦੇ ਵਸਨੀਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਐਸ. ਡੀ. ਐਮ. ਖਰੜ ਗੁਰਮੀਤ ਸਿੰਘ ਨੂੰ ਮੰਗ ਪੱਤਰ ਸੌਂਪ ਕੇ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਕਿ ਛੱਜੂ ਮਾਜਰਾ ਤੋਂ ਸੰਤੇ ਮਾਜਰਾ ਨੂੰ ਜਾਣ ਵਾਲੇ ਮੁੱਖ ਮਾਰਗ ’ਤੇ ਸੀਵਰੇਜ ਦਾ ਪਾਣੀ ਓਵਰਫਲੋ ਹੋ ਕੇ ਜਮ੍ਹਾਂ ਹੋ ਰਿਹਾ ਹੈ, ਜਿਸ ਕਾਰਨ ਇਲਾਕੇ ਵਿਚ ਬਦਬੂ ਫੈਲ ਰਹੀ ਹੈ ਤੇ ਬਿਮਾਰੀਆਂ ਦਾ ਖ਼ਤਰਾ ਬਣਿਆ ਹੋਇਆ ਹੈ। ਸੀਵਰੇਜ ਦੇ ਗੰਦੇ ਪਾਣੀ ਕਾਰਨ ਸਥਾਨਕ ਵਸਨੀਕਾਂ ਦਾ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ ਅਤੇ ਲੋਕਾਂ ਲਈ ਇਸ ਰਸਤੇ ਤੋਂ ਆਉਣਾ-ਜਾਣਾ ਵੀ ਮੁਸ਼ਕਿਲ ਹੋ ਗਿਆ ਹੈ। ਉਨ੍ਹਾਂ ਮੰਗ ਪੱਤਰ ਰਾਹੀਂ ਮੰਗ ਕੀਤੀ ਕਿ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ। ਐਸ. ਡੀ. ਐਮ. ਖਰੜ ਜੋ ਨਗਰ ਕੌਸਲ ਖਰੜ ਦੇ ਪ੍ਰਸਾਸ਼ਕ ਵੀ ਹਨ, ਨੇ ਵਾਰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਇਕ ਹਫ਼ਤੇ ਦੇ ਅੰਦਰ-ਅੰਦਰ ਇਸ ਸਮੱਸਿਆ ਦਾ ਹੱਲ ਕਰਵਾਉਣ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਡਾ. ਸੁਨੀਲ, ਨਰਿੰਦਰ ਰਾਣਾ ਲਵਲੀ ਬਾਂਸਲ, ਅੰਕੁਸ਼ ਵਰਮਾ, ਵਿੱਕੀ, ਦਿਨੇਸ਼, ਬਿਸ਼ਲ, ਤੋਂ ਇਲਾਵਾ ਵੱਡੀ ਗਿਣਤੀ ਵਿਚ ਵਾਰਡਾਂ ਦੇ ਵਸਨੀਕ ਹਾਜ਼ਰ ਸਨ।
ਪਿਛਲੀ ਖ਼ਬਰ ਛੱਠ ਮਹਾਂਪਰਵ ਸਾਡੀ ਭਾਈਚਾਰਕ ਸਾਂਝ ਅਤੇ ਏਕਤਾ ਦਾ ਪ੍ਰਤੀਕ-ਰਣਜੀਤ ਸਿੰਘ ਗਿੱਲ ਅਗਲੀ ਖ਼ਬਰ ਚੰਡੀਗੜ੍ਹ ਵਿਚ ਸ਼ਾਮ ਸਮੇਂ ਹੋਏ ਬੂੰਦਾਂ - ਬਾਂਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।