14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਕਜੌਲੀ ਵਾਟਰ ਵਰਕਸ ਪ੍ਰਾਜੈਕਟ ‘ਚ ਇੰਨੀ ਦੇਰੀ ਕਿਉਂ ਹੋ ਰਹੀ ਹੈ-ਕੰਗ

ਖਰੜ, 14 ਨਵੰਬਰ (ਜੰਡਪੁਰੀ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਪਿਛਲੀ ਕਾਂਗਰਸ ਸਰਕਾਰ ਵੇਲੇ ਜਦੋ-ਜਹਿਦ ਕਰਕੇ ਮਿਊਂਸੀਪਲ ਕਮੇਟੀ ਖਰੜ ਤੇ ਆਪਣੇ ਪੁਰਾਣੇ ਹਲਕੇ ਮੋਰਿੰਡਾ ਨੂੰ ਕਜੌਲੀ ਵਾਟਰ ਵਰਕਸ ਪ੍ਰਾਜੈਕਟ ਤੋਂ ਲੜੀਵਾਰ 5 ਐਮ. ਜੀ.

ਅਜੀਤ ਡੈਸਕ 15-11-2026
ਖਰੜ, 14 ਨਵੰਬਰ (ਜੰਡਪੁਰੀ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਪਿਛਲੀ ਕਾਂਗਰਸ ਸਰਕਾਰ ਵੇਲੇ ਜਦੋ-ਜਹਿਦ ਕਰਕੇ ਮਿਊਂਸੀਪਲ ਕਮੇਟੀ ਖਰੜ ਤੇ ਆਪਣੇ ਪੁਰਾਣੇ ਹਲਕੇ ਮੋਰਿੰਡਾ ਨੂੰ ਕਜੌਲੀ ਵਾਟਰ ਵਰਕਸ ਪ੍ਰਾਜੈਕਟ ਤੋਂ ਲੜੀਵਾਰ 5 ਐਮ. ਜੀ. ਡੀ. ਤੇ 1 ਐਮ. ਜੀ. ਡੀ. ਪਾਣੀ ਦੀ ਸਪਲਾਈ ਵਾਲਾ ਪ੍ਰਾਜੈਕਟ ਪਾਸ ਕਰਵਾਇਆ ਸੀ। ਇਸ ਪ੍ਰਾਜੈਕਟ ਦੀ ਮਨਜ਼ੂਰੀ ਸਟੇਟ ਅਪੈਕਸ ਕਮੇਟੀ, ਜਿਸ ਦੇ ਪ੍ਰਧਾਨ ਉਦੋਂ ਦੇ ਮੁੱਖ ਸਕੱਤਰ ਵਿੰਨੀ ਮਹਾਜਨ ਨੇ 22 ਜੁਲਾਈ 2021 ਨੂੰ ਦਿੱਤੀ ਸੀ ਅਤੇ ਨਾਲ ਹੀ ਇਸ ਦਾ ਨੋਟੀਫਿਕੇਸ਼ਨ ਵੀ ਜਾਰੀ ਹੋ ਗਿਆ ਸੀ। ਇਸ ਤੋਂ ਬਾਅਦ ਉਦੋਂ ਦੇ ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਵਿਭਾਗ ਏ. ਕੇ. ਸਿਨਹਾ ਨੇ 2 ਅਗਸਤ 2021 ਨੂੰ ਇਸ ਪ੍ਰਾਜੈਕਟ ਨੂੰ ਮਿਤੀਬੱਧ ਕਰਦੇ ਹੋਏ ਹਦਾਇਤਾਂ ਜਾਰੀ ਕੀਤੀਆਂ ਸਨ ਕਿ ਸਾਰੀ ਬਣਦੀ ਲੋੜੀਂਦੀ ਕਾਰਵਾਈ ਮੁਕੰਮਲ ਕਰਕੇ ਇਸ ਪ੍ਰਾਜੈਕਟ ਦੀ ਉਸਾਰੀ ਦਾ ਕੰਮ ਦਸੰਬਰ 2021 ਤੱਕ ਸ਼ੁਰੂ ਹੋ ਜਾਣਾ ਚਾਹੀਦਾ ਹੈ। ਇਸ ਤਰ੍ਹਾਂ ਇਸ ਅਹਿਮ ਪ੍ਰਾਜੈਕਟ ਨੂੰ ਪਾਸ ਹੋਏ ਨੂੰ ਕਰੀਬ 5 ਸਾਲ ਬੀਤ ਚੁੱਕੇ ਹਨ, ਪਰ ਅਜੇ ਵੀ ਇਹ ਪ੍ਰਾਜੈਕਟ ਅਧੂਰਾ ਪਿਆ ਹੈ, ਜੋ ਕਿ ਬਹੁਤ ਮੰਦਭਾਗਾ ਹੈ। ਸਾਬਕਾ ਮੰਤਰੀ ਕੰਗ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਤੁਰੰਤ ਢੁਕਵਾਂ ਦਖ਼ਲ ਦਿੰਦੇ ਹੋਏ ਪੰਜਾਬ ਸੀਵਰੇਜ ਬੋਰਡ, ਨਗਰ ਕੌਂਸਲ ਖਰੜ, ਨਗਰ ਕੌਂਸਲ ਮੋਰਿੰਡਾ ਤੇ ਹੋਰ ਸੰਬੰਧਿਤ ਵਿਭਾਗਾਂ ਦੀ ਇਕ ਐਮਰਜੈਂਸੀ ਮੀਟਿੰਗ ਸੱਦ ਕੇ ਲੋਕ ਹਿੱਤ ‘ਚ ਇਸ ਪ੍ਰਾਜੈਕਟ ਨੂੰ ਮਿਤੀਬੱਧ ਤਰੀਕੇ ਨਾਲ ਨੇਪਰੇ ਚੜ੍ਹਾਉਣ। 13 ਐਮਓਐਚ 01
ਪਿਛਲੀ ਖ਼ਬਰ ਖ਼ਾਲਸਾ ਸਕੂਲ ਖਰੜ ਵਿਖੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਨੂੰ ਲੈ ਕੇ ਹੋਈ ਮੀਟਿੰਗ ਅਗਲੀ ਖ਼ਬਰ ਸਮਗੌਲੀ ਕੂੜਾ ਪ੍ਰਬੰਧਨ ਪਲਾਂਟ ਨੂੰ ਲੈ ਕੇ ਹਾਈ ਕੋਰਟ ਪਹੁੰਚੇ ਕੁਲਜੀਤ ਸਿੰਘ ਬੇਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।