14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਪਿੰਡ ਮਜਾਤ ਵਿਖੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਗੋਲਡੀ ਵਲੋਂ ਖੇਡ ਮੈਦਾਨ ਦਾ ਉਦਘਾਟਨ

ਖਰੜ, 14 ਨਵੰਬਰ (ਜੰਡਪੁਰੀ)-ਹਲਕਾ ਖਰੜ ਦੇ ਪਿੰਡ ਮਜਾਤ ਵਿਖੇ ਖੇਡ ਸਹੂਲਤਾਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਨਵੇਂ ਖੇਡ ਮੈਦਾਨ ਦਾ ਉਦਘਾਟਨ ਹਲਕਾ ਖਰੜ ਦੇ ਇੰਚਾਰਜ ਤੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਵਲੋਂ ਕੀਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਹ ਖੇਡ ਮੈਦਾਨ ਪੰਜਾਬ ਸਰਕਾਰ ਵਲੋਂ ਸੂਬੇ ‘ਚ ਤਿਆਰ ਕੀਤੇ ਜਾਣ ਵਾਲੇ 3,100 ਖੇਡ ਮੈਦਾਨਾਂ ਦੇ ਟੀਚੇ ਤਹਿਤ ਬਣਾਇਆ ਗਿਆ ਹੈ।

ਅਜੀਤ ਡੈਸਕ 15-11-2026
ਖਰੜ, 14 ਨਵੰਬਰ (ਜੰਡਪੁਰੀ)-ਹਲਕਾ ਖਰੜ ਦੇ ਪਿੰਡ ਮਜਾਤ ਵਿਖੇ ਖੇਡ ਸਹੂਲਤਾਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਨਵੇਂ ਖੇਡ ਮੈਦਾਨ ਦਾ ਉਦਘਾਟਨ ਹਲਕਾ ਖਰੜ ਦੇ ਇੰਚਾਰਜ ਤੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਵਲੋਂ ਕੀਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਹ ਖੇਡ ਮੈਦਾਨ ਪੰਜਾਬ ਸਰਕਾਰ ਵਲੋਂ ਸੂਬੇ ‘ਚ ਤਿਆਰ ਕੀਤੇ ਜਾਣ ਵਾਲੇ 3,100 ਖੇਡ ਮੈਦਾਨਾਂ ਦੇ ਟੀਚੇ ਤਹਿਤ ਬਣਾਇਆ ਗਿਆ ਹੈ। ਸਰਕਾਰ ਦਾ ਮਕਸਦ ਨੌਜਵਾਨਾਂ ਦੀ ਊਰਜਾ ਨੂੰ ਖੇਡਾਂ ਵੱਲ ਲਗਾਉਣਾ ਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਹੈ। ਖੇਡ ਮੈਦਾਨ ‘ਚ ਨੌਜਵਾਨਾਂ ਲਈ ਜਿੰਮ, ਫੁੱਟਬਾਲ ਗਰਾਊਂਡ, ਕ੍ਰਿਕਟ ਤੇ ਵਾਲੀਬਾਲ ਸਮੇਤ ਵੱਖ-ਵੱਖ ਖੇਡਾਂ ਖੇਡਣ ਦੀਆਂ ਸਹੂਲਤਾਂ ਉਪਲੱਬਧ ਕਰਵਾਈਆਂ ਗਈਆਂ ਹਨ, ਜਿਸ ਨਾਲ ਪਿੰਡ ਦੇ ਖਿਡਾਰੀਆਂ ਨੂੰ ਆਪਣੇ ਹੁਨਰ ਨੂੰ ਨਿਖਾਰਨ ਲਈ ਬਿਹਤਰ ਮੌਕਾ ਮਿਲੇਗਾ। ਇਸ ਮੌਕੇ ਖਿਡਾਰੀਆਂ ਨੂੰ ਵਾਲੀਬਾਲ ਦੀਆਂ ਕਿੱਟਾਂ ਤੇ ਖੇਡਾਂ ਲਈ ਜੁੱਤੇ ਵੀ ਵੰਡੇ ਗਏ। ਇਸ ਮੌਕੇ ਗੋਲਡੀ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਲੋੜ ਹੈ ਅਤੇ ਪਿੰਡ ਪੱਧਰ ‘ਤੇ ਬਿਹਤਰ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਨਾਲ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦੇ ਮੌਕੇ ਮਿਲਣਗੇ। ਇਸ ਮੌਕੇ ਬਲਾਕ ਸੰਮਤੀ ਦੇ ਚੇਅਰਮੈਨ ਰਘਵੀਰ ਸਿੰਘ ਮੋਦੀ, ਬੀ. ਡੀ. ਪੀ. ਓ. ਮਹਿਕਮੀਤ ਸਿੰਘ, ਬਲਾਕ ਪ੍ਰਧਾਨ ਦਲਜੀਤ ਸਿੰਘ, ਸੰਜੀਵ ਰਾਣਾ, ਸਰਪੰਚ ਗੁਰਿੰਦਰ ਸਿੰਘ, ਬਲਾਕ ਸੰਮਤੀ ਮੈਂਬਰ ਬਲਜੀਤ ਸਿੰਘ, ਜਗਜੀਤ ਸਿੰਘ, ਮਨਪ੍ਰੀਤ ਸਿੰਘ ਨੰਬਰਦਾਰ, ਹਰਪ੍ਰੀਤ ਸਿੰਘ ਹੈਪੀ ਤੇ ਹੈਪੀ ਸਰਪੰਚ ਮੱਛਲੀ ਕਲਾਂ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੂੰ ਉਮੀਦਵਾਰ ਐਲਾਨਣ ’ਤੇ ਖ਼ੁਸ਼ੀ ਦੀ ਲਹਿਰ ਅਗਲੀ ਖ਼ਬਰ ਝੋਨੇ ਦੀ ਖ਼ਰੀਦ ਬੰਦ ਕੀਤੇ ਜਾਣ ਨਾਲ ਸਰਕਾਰ ਦਾ ਕਿਸਾਨਾਂ ਪ੍ਰਤੀ ਚਿਹਰਾ ਹੋਇਆ ਨੰਗਾ-ਕਾਲੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।