20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਰੂਪਨਗਰ, 20 ਨਵੰਬਰ (ਸਤਨਾਮ ਸਿੰਘ ਸੱਤੀ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਬਾਰ ਐਸੋਸੀਏਸ਼ਨ, ਕਲਰਕ (ਮੁਨਸ਼ੀ) ਐਸੋਸੀਏਸ਼ਨ ਅਤੇ ਅਦਾਲਤੀ ਕੰਪਲੈਕਸ ਦੇ ਸਮੂਹ ਸਟਾਫ਼ ਵਲੋਂ ਜ਼ਿਲ੍ਹਾ ਅਦਾਲਤੀ ਕੰਪਲੈਕਸ ਰੂਪਨਗਰ ਵਿਖੇ ਸ਼ਰਧਾ ਨਾਲ ਧਾਰਮਿਕ ਸਮਾਗਮ ਕਰਵਾਇਆ। ਇਸ ਮੌਕੇ ਸਮੁੱਚਾ ਅਦਾਲਤੀ ਕੰਪਲੈਕਸ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਰੂਹਾਨੀ ਰੰਗ ਵਿਚ ਰੰਗਿਆ।

ਅਜੀਤ ਡੈਸਕ 21-11-2026
ਰੂਪਨਗਰ, 20 ਨਵੰਬਰ (ਸਤਨਾਮ ਸਿੰਘ ਸੱਤੀ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਬਾਰ ਐਸੋਸੀਏਸ਼ਨ, ਕਲਰਕ (ਮੁਨਸ਼ੀ) ਐਸੋਸੀਏਸ਼ਨ ਅਤੇ ਅਦਾਲਤੀ ਕੰਪਲੈਕਸ ਦੇ ਸਮੂਹ ਸਟਾਫ਼ ਵਲੋਂ ਜ਼ਿਲ੍ਹਾ ਅਦਾਲਤੀ ਕੰਪਲੈਕਸ ਰੂਪਨਗਰ ਵਿਖੇ ਸ਼ਰਧਾ ਨਾਲ ਧਾਰਮਿਕ ਸਮਾਗਮ ਕਰਵਾਇਆ। ਇਸ ਮੌਕੇ ਸਮੁੱਚਾ ਅਦਾਲਤੀ ਕੰਪਲੈਕਸ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਰੂਹਾਨੀ ਰੰਗ ਵਿਚ ਰੰਗਿਆ। ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਆਮਦ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਦਿੱਤਾ। ਉਪਰੰਤ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਸੰਗਤ ਨੇ ਗੁਰੂ ਚਰਨਾਂ ’ਚ ਨਤਮਸਤਕ ਹੋ ਕੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੰਦੇਸ਼ ਲਿਆ। ਇਸ ਧਾਰਮਿਕ ਸਮਾਗਮ ਵਿਚ ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰਜੀਤ ਸਿੰਘ, ਵਧੀਕ ਸੈਸ਼ਨ ਜੱਜ ਸ੍ਰੀਮਤੀ ਲਖਵਿੰਦਰ ਕੌਰ ਦੁੱਗਲ, ਵਧੀਕ ਸੈਸ਼ਨ ਜੱਜ ਸ੍ਰੀ ਤਰਨ ਤਾਰਨ ਸਿੰਘ ਬਿੰਦਰਾ, ਵਧੀਕ ਸੈਸ਼ਨ ਜੱਜ ਸ੍ਰੀਮਤੀ ਪ੍ਰੀਤਮਾ ਅਰੋੜਾ, ਫੈਮਿਲੀ ਕੋਰਟ ਜੱਜ ਸ੍ਰੀਮਤੀ ਮੋਨਿਕਾ ਗੋਇਲ, ਏ. ਸੀ. ਜੇ. ਐਮ. ਰਾਹੁਲ ਗਰਗ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੀ ਸਕੱਤਰ ਸ੍ਰੀਮਤੀ ਅਮਨਦੀਪ ਕੌਰ ਔਲਖ, ਜੇ. ਐਮ. ਆਈ. ਸੀ. ਸ੍ਰੀਮਤੀ ਬਲਵਿੰਦਰ ਕੌਰ ਧਾਲੀਵਾਲ, ਸ੍ਰੀਮਤੀ ਖਿਆਤੀ ਗੋਇਲ, ਸ੍ਰੀਮਤੀ ਜੋਸ਼ਿਕਾ ਸੂਦ, ਸ੍ਰੀਮਤੀ ਅਨੰਨਿਆ ਰਿਸ਼ੀ, ਸ੍ਰੀਮਤੀ ਮਨੀਸ਼ਾ ਅਤੇ ਸ੍ਰੀਮਤੀ ਕਾਮਿਨੀ ਨੇ ਸ਼ਮੂਲੀਅਤ ਕਰਦਿਆਂ ਗੁਰੂ ਘਰ ਵਿਖੇ ਮੱਥਾ ਟੇਕਿਆ। ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ, ਐੱਸ.ਪੀ. ਹੈੱਡਕੁਆਟਰ ਹਰਸਿਮਰਤ ਸਿੰਘ ਸ਼ੇਤਰਾ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਕਰਨ ਮਹਿਤਾ, ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਜਿੰਦਰ ਸਿੰਘ ਰਾਜੂ ਸਮੇਤ ਵਕੀਲ ਭਾਈਚਾਰੇ ਦੇ ਮੈਂਬਰਾਂ ਅਤੇ ਅਦਾਲਤੀ ਕੰਪਲੈਕਸ ਦੇ ਕਰਮਚਾਰੀਆਂ ਨੇ ਵੀ ਸ਼ਰਧਾ ਸਹਿਤ ਹਾਜ਼ਰੀ ਭਰੀ। ਸਮਾਗਮ ਦੇ ਅੰਤ ਵਿਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ।
ਪਿਛਲੀ ਖ਼ਬਰ ਤੁਲਸੀ ਵਿਵਾਹ ਮੌਕੇ ਮੰਦਰਾਂ ਤੇ ਘਰਾਂ ਵਿਚ ਹੋਇਆ ਤੁਲਸੀ ਪੂਜਣ ਅਗਲੀ ਖ਼ਬਰ ਦਿਵਿਆ ਰਾਣਾ ਕੰਵਰ ਵਲੋਂ ਗੁਰਦੁਆਰਾ ਵਿਖੇ ਪ੍ਰਭਾਤ ਫੇਰੀ ਦਾ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।