22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਖ਼ਾਲਸਾ ਸਕੂਲ ਜੰਡ ਸਾਹਿਬ ਦੀ ਜੈਸਮੀਨ ਕੌਰ ਨੇ ਸਟੇਟ ਪੱਧਰ ’ਤੇ ਗੱਡੇ ਜਿੱਤ ਦੇ ਝੰਡੇ 70 ਵੀਆਂ ਪੰਜਾਬ ਰਾਜ ਸਕੂਲ ਖੇਡਾਂ ਵਿਚ ਰੂਪਨਗਰ ਦੀ ਟੀਮ ਨੇ ਹਾਸਿਲ ਕੀਤਾ ਦੂਜਾ ਸਥਾਨ

ਬੇਲਾ, 21 ਨਵੰਬਰ (ਮਨਜੀਤ ਸਿੰਘ ਸੈਣੀ)-ਸੰਸਥਾ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਦੀ ਹੋਣਹਾਰ ਵਿਦਿਆਰਥਣ ਜੈਸਮੀਨ ਕੌਰ ਨੇ 70ਵੀਆਂ ਪੰਜਾਬ ਰਾਜ ਸਕੂਲ ਖੇਡਾਂ ਦੇ ਰੱਸਾਕਸ਼ੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਿਲ ਕਰਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਇਸ ਸੰਬੰਧੀ ਪ੍ਰਿੰਸੀਪਲ ਡਿੰਪਲ ਢਿੱਲੋਂ ਨੇ ਦੱਸਿਆ ਕਿ ਪਿਛਲੇ ਦਿਨੀਂ ਰੂਪਨਗਰ ਵਿਖੇ ਕਰਵਾਈਆਂ ਗਈਆਂ 70ਵੀਆਂ ਪੰਜਾਬ ਰਾਜ ਸਕੂਲ ਖੇਡਾਂ ਦੇ ਅੰਡਰ-17 ਸਾਲ ਲੜਕੀਆਂ ਦੇ ਰੱਸਾਕਸ਼ੀ ਮੁਕਾਬਲਿਆਂ ਵਿਚ ਰੂਪਨਗਰ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਰਾਜ ਪੱਧਰ ’ਤੇ ਦੂਜਾ ਸਥਾਨ ਪ੍ਰਾਪਤ ਕੀਤਾ।

ਖੇਡਾਂ ਵਿਚ ਮੱਲਾਂ ਮਾਰਨ ਵਾਲੀ ਜੰਡ ਸਾਹਿਬ ਸਕੂਲ ਦੀ ਵਿਦਿਆਰਥਣ ਜੈਸਮੀਨ ਕੌਰ ਦਾ ਸਨਮਾਨ ਕਰਦੇ ਹੋਏ ਮੈਨੇਜਰ ਨੱਥਾ ਸਿੰਘ ਪ੍ਰਿੰਸੀਪਲ ਡਿੰਪਲ ਢਿੱਲੋਂ ਤੇ ਹੋਰ ਸਟਾਫ਼ ਮੈਂਬਰ। ਤਸਵੀਰ : ਮਨਜੀਤ ਸਿੰਘ ਸੈਣੀ 22-11-2026
ਬੇਲਾ, 21 ਨਵੰਬਰ (ਮਨਜੀਤ ਸਿੰਘ ਸੈਣੀ)-ਸੰਸਥਾ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਦੀ ਹੋਣਹਾਰ ਵਿਦਿਆਰਥਣ ਜੈਸਮੀਨ ਕੌਰ ਨੇ 70ਵੀਆਂ ਪੰਜਾਬ ਰਾਜ ਸਕੂਲ ਖੇਡਾਂ ਦੇ ਰੱਸਾਕਸ਼ੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਿਲ ਕਰਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਇਸ ਸੰਬੰਧੀ ਪ੍ਰਿੰਸੀਪਲ ਡਿੰਪਲ ਢਿੱਲੋਂ ਨੇ ਦੱਸਿਆ ਕਿ ਪਿਛਲੇ ਦਿਨੀਂ ਰੂਪਨਗਰ ਵਿਖੇ ਕਰਵਾਈਆਂ ਗਈਆਂ 70ਵੀਆਂ ਪੰਜਾਬ ਰਾਜ ਸਕੂਲ ਖੇਡਾਂ ਦੇ ਅੰਡਰ-17 ਸਾਲ ਲੜਕੀਆਂ ਦੇ ਰੱਸਾਕਸ਼ੀ ਮੁਕਾਬਲਿਆਂ ਵਿਚ ਰੂਪਨਗਰ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਰਾਜ ਪੱਧਰ ’ਤੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਟੀਮ ਵਿਚ ਸਕੂਲ ਦੀ ਵਿਦਿਆਰਥਣ ਜੈਸਮੀਨ ਕੌਰ ਨੇ ਮੁੱਖ ਖਿਡਾਰਨ ਵਜੋਂ ਅਹਿਮ ਭੂਮਿਕਾ ਨਿਭਾਈ ਅਤੇ ਆਪਣੀ ਖੇਡ ਪ੍ਰਤਿਭਾ, ਮਿਹਨਤ ਤੇ ਟੀਮ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮਾਣਮੱਤੀ ਪ੍ਰਾਪਤੀ ਤੋਂ ਬਾਅਦ ਸਕੂਲ ਪਹੁੰਚਣ ’ਤੇ ਜੈਸਮੀਨ ਕੌਰ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਨਿੱਘਾ ਅਤੇ ਸ਼ਾਨਦਾਰ ਸਵਾਗਤ ਕੀਤਾ। ਸਵੇਰ ਦੀ ਸਭਾ ਦੌਰਾਨ ਪ੍ਰਿੰਸੀਪਲ ਤੇ ਨੱਥਾ ਸਿੰਘ ਮੈਨੇਜਰ ਗੁਰਦੁਆਰਾ ਗੁਰੂ ਬੀੜ ਜੰਡ ਸਾਹਿਬ ਵਲੋਂ ਖਿਡਾਰਨ ਨੂੰ ਤਗਮੇ ਤੇ ਟਰਾਫ਼ੀ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਪ੍ਰਿੰਸੀਪਲ ਡਿੰਪਲ ਢਿੱਲੋਂ ਨੇ ਇਸ ਪ੍ਰਾਪਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਜੈਸਮੀਨ ਕੌਰ, ਉਸ ਦੇ ਮਾਪਿਆਂ ਤੇ ਸਕੂਲ ਦੇ ਡੀ . ਪੀ. ਈ. ਜਸਵੰਤ ਸਿੰਘ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਸਮੁੱਚੇ ਸਕੂਲ ਲਈ ਬੇਹੱਦ ਮਾਣ ਤੇ ਖ਼ੁਸ਼ੀ ਵਾਲੀ ਗੱਲ ਹੈ। ਉਨ੍ਹਾਂ ਦੱਸਿਆ ਕਿ ਸਕੂਲ ਵਲੋਂ ਵਿਦਿਆਰਥੀਆਂ ਨੂੰ ਖੇਡਾਂ ਦੇ ਖੇਤਰ ਵਿਚ ਅੱਗੇ ਵਧਾਉਣ ਲਈ ਹਰ ਸੰਭਵ ਸਹੂਲਤ ਅਤੇ ਉਚਿੱਤ ਮਾਰਗ ਦਰਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਪਿਛਲੀ ਖ਼ਬਰ ਫਲੈਕਸ ਬੋਰਡਾਂ ਰਾਹੀਂ ਸਿਆਸੀ ਤਾਕਤ ਦਿਖਾਉਣ ਦੀ ਦੌੜ ਤੇਜ਼ ਅਗਲੀ ਖ਼ਬਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ - ਕਮਲ ਚੌਹਾਨ ਐਮ . ਵੀ . ਪੀ . ਟੀਮ ਦੇ ਖਿਡਾਰੀਆਂ ਨੂੰ ਖੇਡ ਸਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।