22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

32 ਬੋਰ ਦੇ ਨਾਜਾਇਜ਼ ਪਿਸਤੌਲ ਤੇ ਜ਼ਿੰਦਾ ਕਾਰਤੂਸ ਸਮੇਤ ਇਕ ਗ੍ਰਿਫ਼ਤਾਰ

ਐੱਸ. ਏ.

ਆਪ੍ਰੇਸ਼ਨ ਸੈੱਲ ਦੀ ਟੀਮ ਵਲੋਂ ਅਸਲ੍ਹੇ ਸਣੇ ਗ੍ਰਿਫ਼ਤਾਰ ਮੁਲਜ਼ਮ ਬਾਰੇ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਕਮਲਪ੍ਰੀਤ ਸ਼ਰਮਾ। 22-11-2026
ਐੱਸ. ਏ. ਐੱਸ. ਨਗਰ, 21 ਨਵੰਬਰ (ਕਪਿਲ ਵਧਵਾ)-ਮੁਹਾਲੀ ਪੁਲਿਸ ਨੇ ਮਾੜੇ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਨਾਜਾਇਜ਼ .32 ਬੋਰ ਦੇ ਇਕ ਦੇਸੀ ਪਿਸਤੌਲ (ਦੇਸੀ ਕੱਟਾ) ਤੇ ਇਕ ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਹਰਦੀਪ ਸਿੰਘ (32) ਵਾਸੀ ਪਿੰਡ ਚਨੌਲੀ ਥਾਣਾ ਨੂਰਪੁਰ ਬੇਦੀ ਜ਼ਿਲ੍ਹਾ ਰੂਪਨਗਰ ਵਜੋਂ ਹੋਈ ਹੈ। ਪੁਲਿਸ ਵਲੋਂ ਮੁਲਜ਼ਮ ਪਾਸੋਂ ਬਰਾਮਦ ਹਥਿਆਰ ਦੇ ਸਰੋਤ ਅਤੇ ਇਸ ਨੂੰ ਖ਼ਰੀਦਣ ਦੇ ਮਕਸਦ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ ਇਹ ਕਾਰਵਾਈ ਐੱਸ. ਐੱਸ. ਪੀ. ਵਰੁਣ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਆਪ੍ਰੇਸ਼ਨ ਸੈੱਲ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਦੀ ਅਗਵਾਈ ਹੇਠਲੀ ਟੀਮ ਨੇ ਮੁਲਜ਼ਮ ਨੂੰ ਕਾਬੂ ਕੀਤਾ। ਜਾਣਕਾਰੀ ਮੁਤਾਬਿਕ 20 ਨਵੰਬਰ ਨੂੰ ਆਪ੍ਰੇਸ਼ਨ ਸੈੱਲ ਦੀ ਟੀਮ ਵੇਵ ਐਸਟੇਟ ਸੈਕਟਰ-85/86 ਮੁਹਾਲੀ ਨੇੜੇ ਮੌਜੂਦ ਸੀ। ਇਸ ਦੌਰਾਨ ਏ. ਐੱਸ. ਆਈ. ਕਮਲਪ੍ਰੀਤ ਸ਼ਰਮਾ ਨੂੰ ਸੂਚਨਾ ਮਿਲੀ ਕਿ ਹਰਦੀਪ ਸਿੰਘ ਕੋਲ ਨਾਜਾਇਜ਼ ਹਥਿਆਰ ਹੈ ਅਤੇ ਉਹ ਨਾਬੀ ਯੂਨੀਵਰਸਿਟੀ ਸੈਕਟਰ-80 ਮੁਹਾਲੀ ਦੇ ਸਾਹਮਣੇ ਆਪਣੇ ਕਿਸੇ ਸਾਥੀ ਦੀ ਉਡੀਕ ਕਰ ਰਿਹਾ ਹੈ। ਪੁਲਿਸ ਨੇ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਉਸ ਨੂੰ ਕਾਬੂ ਕਰ ਲਿਆ ਅਤੇ ਤਲਾਸ਼ੀ ਦੌਰਾਨ ਉਸ ਪਾਸੋਂ .32 ਬੋਰ ਦਾ ਇਕ ਨਾਜਾਇਜ਼ ਪਿਸਤੌਲ ਅਤੇ ਇਕ ਜ਼ਿੰਦਾ ਕਾਰਤੂਸ ਬਰਾਮਦ ਕੀਤਾ। ਇਸ ਸੰਬੰਧੀ ਥਾਣਾ ਸੋਹਾਣਾ ਵਿਖੇ ਉਸੇ ਦਿਨ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਰਿਕਾਰਡ ਅਨੁਸਾਰ ਮੁਲਜ਼ਮ ਦਸਵੀਂ ਪਾਸ ਤੇ ਸ਼ਾਦੀਸ਼ੁਦਾ ਹੈ। ਉਸ ਵਿਰੁੱਧ ਪਹਿਲਾਂ ਕੋਈ ਅਪਰਾਧਿਕ ਮਾਮਲਾ ਦਰਜ ਨਹੀਂ ਹੈ। ਪੁਲਿਸ ਵਲੋਂ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਇਕ ਦਿਨ ਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ।
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਕੱਲ੍ਹ ਅਗਲੀ ਖ਼ਬਰ ਪ੍ਰਭ ਆਸਰਾ ਵਿਖੇ ਦਾਖਲ ਵਿਜੇ ਕੁਮਾਰ ਦੀ ਹਾਲਤ ਗੰਭੀਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।