22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਸ੍ਰੀ ਅਨੰਦਪੁਰ ਸਾਹਿਬ, 21 ਨਵੰਬਰ (ਜੇ. ਐਸ.

ਅਜੀਤ ਡੈਸਕ 22-11-2026
ਸ੍ਰੀ ਅਨੰਦਪੁਰ ਸਾਹਿਬ, 21 ਨਵੰਬਰ (ਜੇ. ਐਸ. ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ। ਇਸ ਸੰਬੰਧੀ ਸਕੂਲ ਮੁਖੀ ਪ੍ਰਿੰਸੀਪਲ ਗੁਰਿੰਦਰ ਕੌਰ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸਕੂਲ ਵਿਖੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਉਪਰੰਤ ਸਕੂਲ ਵਲੋਂ ਧਾਰਮਿਕ ਸਮਾਗਮ ਕਰਵਾਇਆ, ਜਿਸ ਵਿਚ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸੰਬੰਧਿਤ ਸ਼ਬਦ ਗਾਇਨ, ਕਵਿਤਾਵਾਂ, ਭਾਸ਼ਨ ਆਦਿ ਰਾਹੀਂ ਗੁਰੂ ਸਾਹਿਬ ਜੀ ਨੂੰ ਸਤਿਕਾਰ ਸਹਿਤ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਧਾਰਮਿਕ ਅਧਿਆਪਕਾ ਬਲਦੀਪ ਕੌਰ ਵਲੋਂ ਮੰਚ ਸੰਚਾਲਨ ਦੀ ਭੂਮਿਕਾ ਨਿਭਾਈ ਗਈ। ਪ੍ਰਿੰਸੀਪਲ ਗੁਰਿੰਦਰ ਕੌਰ ਵਲੋਂ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਸਿਧਾਂਤਾਂ ਤੋਂ ਸੇਧ ਲੈਣ ਲਈ ਅਤੇ ਹਮੇਸ਼ਾ ਸੱਚ ਦੇ ਮਾਰਗ ’ਤੇ ਚੱਲਣ ਅਤੇ ਗੁਰੂ ਦੀ ਬਾਣੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਗੁਰਚਰਨ ਸਿੰਘ ਬੇਦੀ, ਭਾਈ ਸੇਵਾ ਸਿੰਘ ਲੋਦੀਪੁਰ, ਰਣਜੋਧ ਸਿੰਘ ਡੀ. ਪੀ. ਈ., ਮੁਕੇਸ਼ ਕੁਮਾਰ, ਦੀਪਾਂਜਲੀ ਸ਼ਰਮਾ, ਨਰਿੰਦਰ ਕੌਰ, ਰਜਿੰਦਰ ਕੌਰ, ਸਤਿੰਦਰ ਕੌਰ, ਜਸਪ੍ਰੀਤ ਕੌਰ, ਸੰਦੀਪ ਕੌਰ, ਕੰਵਲਜੀਤ ਕੌਰ, ਆਂਸੂ, ਸਪਨਾ ਰਾਣੀ, ਸ਼ਾਂਤੀ ਦੇਵੀ, ਮਮਤਾ ਦੇਵੀ, ਅਮਰਜੀਤ ਕੌਰ, ਕਰਮਜੀਤ ਕੌਰ, ਮੋਨਿਕਾ, ਰਕੇਸ਼ ਬੇਦੀ ਸਮੇਤ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਤੇ ਬਾਬਾ ਸੁਖਵਿੰਦਰ ਸਿੰਘ ਵਲੋਂ ਉਸਾਰੀ ਅਧੀਨ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾ... ਅਗਲੀ ਖ਼ਬਰ ਇੰਸਪੈਕਟਰ ਪਵਨ ਕੁਮਾਰ ਦਾ ਰੂਪਨਗਰ ਤੋਂ ਮੁਹਾਲੀ ਤਬਾਦਲਾ, ਬਲਵਿੰਦਰ ਸਿੰਘ ਨੇ ਸੰਭਾਲਿਆ ਸਿਟੀ ਥਾਣੇ ਦਾ ਚਾਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।