23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਮਗਰੋੜ ਦੀਆਂ ਸੰਗਤਾਂ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 10ਵਾਂ ਨਗਰ ਕੀਰਤਨ ਸਜਾਇਆ

ਪੁਰਖਾਲੀ, 22 ਨਵੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਪਿੰਡ ਮਗਰੋੜ ਦੀ ਗ੍ਰਾਮ ਪੰਚਾਇਤ ਤੇ ਸੰਗਤਾਂ ਦੇ ਸਹਿਯੋਗ ਨਾਲ ਐਤਵਾਰ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 10ਵਾਂ ਨਗਰ ਕੀਰਤਨ ਸ਼ਰਧਾ ਨਾਲ ਸਜਾਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਨਗਰ ਕੀਰਤਨ ਵਿਚ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ।

ਮਗਰੋੜ ਤੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਦੀ ਤਸਵੀਰ। ਤਸਵੀਰ-ਅੰਮ੍ਰਿਤਪਾਲ ਸਿੰਘ ਬੰਟੀ 23-11-2026
ਪੁਰਖਾਲੀ, 22 ਨਵੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਪਿੰਡ ਮਗਰੋੜ ਦੀ ਗ੍ਰਾਮ ਪੰਚਾਇਤ ਤੇ ਸੰਗਤਾਂ ਦੇ ਸਹਿਯੋਗ ਨਾਲ ਐਤਵਾਰ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 10ਵਾਂ ਨਗਰ ਕੀਰਤਨ ਸ਼ਰਧਾ ਨਾਲ ਸਜਾਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਨਗਰ ਕੀਰਤਨ ਵਿਚ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ। ਨਗਰ ਕੀਰਤਨ ਦਾ ਪਿੰਡ ਅਕਬਰਪੁਰ ਵਿਖੇ ਪਹੁੰਚਣ ’ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ। ਇਸ ਮੌਕੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਤੇ ਸੰਗਤਾਂ ਲਈ ਚਾਹ, ਬਰੈੱਡ ਅਤੇ ਪਕੌੜਿਆਂ ਦਾ ਲੰਗਰ ਲਗਾਇਆ। ਇਸ ਮੌਕੇ ਬਾਬਾ ਜਰਨੈਲ ਸਿੰਘ ਮਗਰੋੜ ਨੇ ਦੱਸਿਆ ਕਿ ਨਗਰ ਕੀਰਤਨ ਪਿੰਡ ਮਗਰੋੜ ਦੇ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਪਿੰਡ ਅਕਬਰਪੁਰ, ਫਤਿਹਪੁਰ, ਭੰਗਾਲਾ, ਸੈਂਫਲਪੁਰ, ਭੱਦਲ, ਸਰਾੜੀ, ਭੋਲੋ ਤੇ ਸੰਤੋਖਗੜ੍ਹ ਟੱਪਰੀਆਂ ਤੋਂ ਹੁੰਦਾ ਹੋਇਆ ਵਾਪਸ ਪਿੰਡ ਮਗਰੋੜ ਵਿਖੇ ਪਹੁੰਚ ਕੇ ਸਮਾਪਤ ਹੋਵੇਗਾ। ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਟਰੈਕਟਰ-ਟਰਾਲੀਆਂ ਵਿਚ ਸਵਾਰ ਹੋ ਕੇ ਸ਼ਾਮਿਲ ਹੋਈਆਂ। ਇਸ ਮੌਕੇ ਗਤਕਾ ਅਖਾੜੇ ਦੇ ਨੌਜਵਾਨਾਂ ਵਲੋਂ ਗਤਕੇ ਦੇ ਸ਼ਾਨਦਾਰ ਜੌਹਰ ਦਿਖਾਏ ਗਏ। ਵੱਖ-ਵੱਖ ਪਿੰਡਾਂ ਵਿਚ ਨਗਰ ਕੀਰਤਨ ਦਾ ਸੰਗਤਾਂ ਵਲੋਂ ਸ਼ਾਨਦਾਰ ਸਵਾਗਤ ਕੀਤਾ। ਮਹਾਰਾਜਾ ਰਣਜੀਤ ਸਿੰਘ ਯੂਥ ਕਲੱਬ ਮਗਰੋੜ ਨੇ ਸਹਿਯੋਗ ਦਿੱਤਾ। ਇਸ ਮੌਕੇ ਬਾਬਾ ਜਰਨੈਲ ਸਿੰਘ ਮਗਰੋੜ, ਸਰਪੰਚ ਜਗਜੀਤ ਸਿੰਘ ਜੱਗਾ, ਨਾਇਬ ਸਿੰਘ, ਮੋਹਣ ਸਿੰਘ, ਦਵਿੰਦਰ ਸਿੰਘ, ਹਰਸਿਮਰਨਜੀਤ ਸਿੰਘ ਪੰਚ, ਸਵਰਨ ਸਿੰਘ ਪ੍ਰਧਾਨ, ਮਲਕੀਤ ਸਿੰਘ, ਸ਼ਮਸ਼ੇਰ ਸਿੰਘ, ਸੁਖਵਿੰਦਰ ਸਿੰਘ ਸਰਪੰਚ ਭੰਗਾਲਾ, ਨਿਰਮਲ ਸਿੰਘ, ਗੁਰਪ੍ਰੀਤ ਸਿੰਘ, ਹਰਵਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਨੈਲਾ ਲਾਗੇ ਇਕ ਕਮਜ਼ੋਰ ਰੇਲ ਪੁਲੀ। (ਵਿਚਕਾਰ) ਰੇਲ ਟਰੈਕ ਦੇ ਨਾਲ ਨਾਲ ਯੋਗ ਨਿਕਾਸ ਪ੍ਰਬੰਧ ਦੀ ਲੋੜ ਹੈ।(ਸੱਜੇ) ਨੰਗ... ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਜੂਨੀਅਰ ਵਰਗ ਦੀ ਸਾਇੰਸ ਪ੍ਰਦਰਸ਼ਨੀ ਵਿਚ ਰਾਏਪੁਰ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।