ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਨਗਰ ਕੀਰਤਨ ਸਜਾਇਆ
ਢੇਰ, 22 ਨਵੰਬਰ (ਸ਼ਿਵ ਕੁਮਾਰ ਕਾਲੀਆ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਪਿੰਡ ਥਲੂਹ ਦੇ ਗੁਰਦੁਆਰਾ ਸਾਹਿਬ ਤੋਂ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ। ਪੰਜ ਪਿਆਰਿਆਂ ਦੀ ਅਗਵਾਈ ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਨਗਰ ਕੀਰਤਨ ’ਚ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ਦੇ ਵਿਚ ਸ਼ਾਮਿਲ ਹੋਈਆਂ।
ਸਜਾਏ ਗਏ ਨਗਰ ਕੀਰਤਨ ਦੀ ਤਸਵੀਰ। ਤਸਵੀਰ : ਸ਼ਿਵ ਕੁਮਾਰ ਕਾਲੀਆ
23-11-2026