26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਰਾਜ ਪੱਧਰੀ ਰੋਇੰਗ ਚੈਂਪੀਅਨਸ਼ਿਪ ’ਚ ਬਬਨਦੀਪ ਸਿੰਘ ਤੇ ਗਗਨਦੀਪ ਸਿੰਘ ਨੇ ਜਿੱਤੇ ਦੋ ਸੋਨ ਤਗਮੇ 1000 ਮੀਟਰ ਪੇਅਰ ਤੇ ਫੋਰ ਮੁਕਾਬਲਿਆਂ ’ ਚ ਪਹਿਲਾ ਸਥਾਨ ਹਾਸਿਲ ਕਰ ਕੇ ਰੂਪਨਗਰ ਦਾ ਮਾਣ ਵਧਾਇਆ

ਰੂਪਨਗਰ, 25 ਨਵੰਬਰ (ਸਤਨਾਮ ਸਿੰਘ ਸੱਤੀ)- ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਕਰਵਾਈ ਗਈ ਰਾਜ ਪੱਧਰੀ ਰੋਇੰਗ ਚੈਂਪੀਅਨਸ਼ਿਪ ਵਿਚ ਰੂਪਨਗਰ ਜ਼ਿਲ੍ਹੇ ਦੇ ਖਿਡਾਰੀ ਬਬਨਦੀਪ ਸਿੰਘ ਅਤੇ ਗਗਨਦੀਪ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਸੋਨ ਤਗਮੇ ਜਿੱਤ ਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ। 1000 ਮੀਟਰ ਪੇਅਰ ਮੁਕਾਬਲੇ ਵਿਚ ਦੋਵਾਂ ਖਿਡਾਰੀਆਂ ਦੀ ਜੋੜੀ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ 1000 ਮੀਟਰ ਫੋਰ ਮੁਕਾਬਲੇ ਵਿਚ ਬਬਨਦੀਪ ਸਿੰਘ, ਗਗਨਦੀਪ ਸਿੰਘ, ਚੇਤਨਿਆ ਅਤੇ ਹਰਮਨਦੀਪ ਸਿੰਘ ਦੀ ਟੀਮ ਨੇ ਸੋਨ ਤਗਮਾ ਜਿੱਤਿਆ।

ਜੇਤੂ ਵਿਦਿਆਰਥੀਆਂ ਨਾਲ ਮਹਿਮਾਨ ਤੇ ਪ੍ਰਬੰਧਕ । 26-11-2026
ਰੂਪਨਗਰ, 25 ਨਵੰਬਰ (ਸਤਨਾਮ ਸਿੰਘ ਸੱਤੀ)- ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਕਰਵਾਈ ਗਈ ਰਾਜ ਪੱਧਰੀ ਰੋਇੰਗ ਚੈਂਪੀਅਨਸ਼ਿਪ ਵਿਚ ਰੂਪਨਗਰ ਜ਼ਿਲ੍ਹੇ ਦੇ ਖਿਡਾਰੀ ਬਬਨਦੀਪ ਸਿੰਘ ਅਤੇ ਗਗਨਦੀਪ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਸੋਨ ਤਗਮੇ ਜਿੱਤ ਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ। 1000 ਮੀਟਰ ਪੇਅਰ ਮੁਕਾਬਲੇ ਵਿਚ ਦੋਵਾਂ ਖਿਡਾਰੀਆਂ ਦੀ ਜੋੜੀ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ 1000 ਮੀਟਰ ਫੋਰ ਮੁਕਾਬਲੇ ਵਿਚ ਬਬਨਦੀਪ ਸਿੰਘ, ਗਗਨਦੀਪ ਸਿੰਘ, ਚੇਤਨਿਆ ਅਤੇ ਹਰਮਨਦੀਪ ਸਿੰਘ ਦੀ ਟੀਮ ਨੇ ਸੋਨ ਤਗਮਾ ਜਿੱਤਿਆ। ਜ਼ਿਕਰਯੋਗ ਹੈ ਕਿ ਪਿੰਡ ਖੁਆਸਪੁਰਾ ਦਾ ਵਸਨੀਕ ਬਬਨਦੀਪ ਸਿੰਘ ਅਤੇ ਰੂਪਨਗਰ ਦੇ ਗਗਨਦੀਪ ਸਿੰਘ ਰੋਇੰਗ ਕੋਚਿੰਗ ਸੈਂਟਰ ਕਟਲੀ ਵਿਖੇ ਕੋਚ ਉਕਰਦੀਪ ਕੌਰ ਦੀ ਰਹਿਨੁਮਾਈ ਹੇਠ ਸਿਖਲਾਈ ਪ੍ਰਾਪਤ ਕਰ ਰਹੇ ਹਨ। ਖਿਡਾਰੀਆਂ ਦੀ ਇਸ ਪ੍ਰਾਪਤੀ ਪਿੱਛੇ ਉਨ੍ਹਾਂ ਦੀ ਸਖ਼ਤ ਮਿਹਨਤ, ਨਿਰੰਤਰ ਅਭਿਆਸ ਅਤੇ ਕੋਚ ਦੀ ਸੁਚੱਜੀ ਸਿਖਲਾਈ ਦਾ ਅਹਿਮ ਯੋਗਦਾਨ ਰਿਹਾ ਹੈ। ਇਨ੍ਹਾਂ ਮੁਕਾਬਲਿਆਂ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਖਿਡਾਰੀਆਂ ਨੇ ਭਾਗ ਲਿਆ। ਦੋ ਸੋਨ ਤਗਮੇ ਜਿੱਤਣ ਦੀ ਇਸ ਪ੍ਰਾਪਤੀ ਨਾਲ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚਿੰਗ ਸੈਂਟਰ ਵਿਚ ਖ਼ੁਸ਼ੀ ਦੀ ਲਹਿਰ ਹੈ।
ਪਿਛਲੀ ਖ਼ਬਰ ਮਾਈਨਿੰਗ ਵਿਭਾਗ ਵਲੋਂ ਹੁੰਗਾਰਾ ਨਾ ਮਿਲਣ ’ਤੇ ਕਰੱਸ਼ਰ ਮਾਲਕਾਂ ਵਲੋਂ ਅੱਜ ਤੇ ਭਲਕੇ ਖਰੀਦ-ਵਿਕਰੀ ਬੰਦ ਰੱਖਣ ਦਾ ਐਲਾਨ ਅਗਲੀ ਖ਼ਬਰ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ 29 ਨੂੰ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਹੋਵੇਗੀ ਵਿਸ਼ਾਲ ਰੋਸ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।