ਪੰਜਾਬ ਕਲਾ ਮੰਚ ਵਲੋਂ ਕਰਵਾਏ ਪ੍ਰਕਾਸ਼ ਪੁਰਬ ਸੰਬੰਧੀ ਪ੍ਰਸ਼ਨੋਤਰੀ ਮੁਕਾਬਲੇ
ਸ੍ਰੀ ਚਮਕੌਰ ਸਾਹਿਬ, 25 ਨਵੰਬਰ (ਜਗਮੋਹਣ ਸਿੰਘ ਨਾਰੰਗ)-ਪੰਜਾਬ ਕਲਾ ਮੰਚ ਸ਼੍ਰੀ ਚਮਕੌਰ ਸਾਹਿਬ ਵਲੋਂ ਗੁਰਦੁਆਰਾ ਬਾਬਾ ਅਮਰਦਾਸ ਜੀ ਪਿੰਡ ਬਰਸਾਲਪੁਰ ਅਤੇ ਮੁਹੱਲਾ ਰਾਈਵਾੜਾ ਸ਼੍ਰੀ ਚਮਕੌਰ ਸਾਹਿਬ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਬਹੁਤ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ, ਜਿਸ ਵਿਚ ਪੰਜਾਬ ਕਲਾ ਮੰਚ ਦੀ ਟੀਮ ਵਲੋਂ ਸੰਗਤਾਂ ਅਤੇ ਬੱਚਿਆਂ ਨੂੰ ਗੁਰੂ ਨਾਨਕ ਦੇਵ ਜੀ ਦਾ ਇਤਿਹਾਸ ਦੱਸਿਆ ਗਿਆ ਅਤੇ ਧਾਰਮਿਕ ਪ੍ਰਸ਼ਨ ਉੱਤਰ ਮੁਕਾਬਲੇ ਵੀ ਕਰਵਾਏ ਗਏ ਅਤੇ ਜੇਤੂਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੰਚ ਦੇ ਪ੍ਰਧਾਨ ਕੁਲਜਿੰਦਰ ਜੀਤ ਸਿੰਘ ਬੰਬਰ, ਡਾ: ਰਾਜਪਾਲ ਸਿੰਘ, ਮਨਮੋਹਨ ਸਿੰਘ ਕਮਾਲਪੁਰ, ਕੈਪਟਨ ਹਰਪਾਲ ਸਿੰਘ ਸੰਧੂਆਂ, ਮਿਸਤਰੀ ਮਨਮੋਹਨ ਸਿੰਘ ਤੋਂ ਇਲਾਵਾ ਬਰਸਾਲਪੁਰ ਵਿਖੇ ਗ੍ਰੰਥੀ ਭਾਈ ਗੁਰਮੀਤ ਸਿੰਘ, ਗੁਰਦੀਪ ਸਿੰਘ, ਅਵਤਾਰ ਸਿੰਘ, ਰਣਜੀਤ ਸਿੰਘ, ਬਲਵਿੰਦਰ ਸਿੰਘ, ਲਖਵੀਰ ਸਿੰਘ, ਬਲਵੀਰ ਸਿੰਘ, ਮੋਹਨ ਸਿੰਘ, ਸੁਰਮੁੱਖ ਸਿੰਘ ਅਤੇ ਸ਼੍ਰੀ ਚਮਕੌਰ ਸਾਹਿਬ ਵਿਖੇ ਵਿਕੀ, ਕਰਤਾਰ ਸਿੰਘ, ਬੰਟੀ, ਅਵਤਾਰ ਸਿੰਘ, ਗ੍ਰੰਥੀ ਮੋਹਨ ਸਿੰਘ, ਗ੍ਰੰਥੀ ਪਰਮਜੀਤ ਸਿੰਘ, ਸਾਹਿਬ ਸਿੰਘ, ਸੁਰਜੀਤ ਸਿੰਘ, ਗੁਰਚਰਨ ਸਿੰਘ, ਰਿੰਕੂ, ਪ੍ਰਗਟ ਸਿੰਘ, ਗੋਲੂ, ਸਿਕੰਦਰ ਸਿੰਘ, ਕੱਕੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਲਵਾਈ।