ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਮੁੜ ਗੱਠਜੋੜ ਨਾਲ ਦੋਵਾਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ
ਘਨੌਲੀ, 25 ਨਵੰਬਰ (ਜਸਵੀਰ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਮੁੜ ਗੱਠਜੋੜ ਹੋਣ ਦੀ ਖ਼ਬਰ ਨੂੰ ਲੈ ਕੇ ਘਨੌਲੀ ਇਲਾਕੇ ਦੇ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਆਗੂਆਂ ਅਤੇ ਵਰਕਰਾਂ ਨੇ ਇਕੱਠੇ ਹੋ ਕੇ ਲੱਡੂ ਵੰਡੇ ਅਤੇ ਨਾਅਰੇ ਲਗਾ ਕੇ ਗੱਠਜੋੜ ਦੇ ਫ਼ੈਸਲੇ ਦਾ ਸਵਾਗਤ ਕੀਤਾ।
ਅਜੀਤ ਡੈਸਕ
26-11-2026