26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਨੰਗਲ ’ਚ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵਰਕਰਾਂ ਨੇ ਲੱਡੂ ਵੰਡੇ

ਨੰਗਲ, 25 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਬੀਤੇ ਦਿਨ ਹੋਏ ਸਿਆਸੀ ਗੱਠਜੋੜ ਨੂੰ ਲੈ ਕੇ ਅੱਜ ਦੋਵਾਂ ਪਾਰਟੀਆਂ ਦੇ ਵਰਕਰਾਂ ਵਲੋਂ ਸਥਾਨਕ ਅੱਡਾ ਮਾਰਕੀਟ ਵਿਖੇ ਲੱਡੂ ਵੰਡ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ.

ਅਜੀਤ ਡੈਸਕ 26-11-2026
ਨੰਗਲ, 25 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਬੀਤੇ ਦਿਨ ਹੋਏ ਸਿਆਸੀ ਗੱਠਜੋੜ ਨੂੰ ਲੈ ਕੇ ਅੱਜ ਦੋਵਾਂ ਪਾਰਟੀਆਂ ਦੇ ਵਰਕਰਾਂ ਵਲੋਂ ਸਥਾਨਕ ਅੱਡਾ ਮਾਰਕੀਟ ਵਿਖੇ ਲੱਡੂ ਵੰਡ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਸ਼ਮੂਲੀਅਤ ਕਰਦਿਆਂ ਗੱਠਜੋੜ ਦਾ ਸਵਾਗਤ ਕੀਤਾ। ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਗੱਠਜੋੜ ਪੰਜਾਬ ਦੀ ਸਿਆਸਤ ਨੂੰ ਨਵੀਂ ਦਿਸ਼ਾ ਦੇਣ ਦੇ ਨਾਲ-ਨਾਲ ਸੂਬੇ ਨੂੰ ਮੌਜੂਦਾ ਸੰਤਾਪ ਅਤੇ ਚੁਣੌਤੀਆਂ ’ਚੋਂ ਬਾਹਰ ਕੱਢਣ ਲਈ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਕਈ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ, ਜਿਸ ਦੇ ਹੱਲ ਲਈ ਸੂਬੇ ਦੀ ਸ਼ਾਂਤੀ, ਖ਼ੁਸ਼ਹਾਲੀ, ਵਿਕਾਸ ਅਤੇ ਬਿਹਤਰ ਭਵਿੱਖ ਵਾਸਤੇ ਸਾਰਿਆਂ ਨੂੰ ਇੱਕਜੁੱਟ ਹੋ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਦੋਵਾਂ ਪਾਰਟੀਆਂ ਦਾ ਇਹ ਸਿਆਸੀ ਸਾਂਝ ਪੰਜਾਬ ਦੇ ਹਿਤਾਂ ਲਈ ਸਾਰਥਿਕ ਸਾਬਤ ਹੋਵੇਗੀ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਜਤਿੰਦਰ ਅਟਵਾਲ, ਅਕਾਲੀ ਆਗੂ ਗੁਰਦੀਪ ਸਿੰਘ ਬਾਵਾ, ਮੰਡਲ ਪ੍ਰਧਾਨ ਰਣਜੀਤ ਲੱਕੀ, ਹਰਮਨ ਪ੍ਰਿੰਸ, ਡਾ. ਰਜਿੰਦਰ ਕੁਮਾਰ, ਰਾਕੇਸ਼ ਸ਼ਰਮਾ, ਪਿੰਕੀ, ਮਮਤਾ ਕਪਿਲਾ (ਕੌਂਸਲਰ), ਵਿਵੇਕ ਸ਼ਰਮਾ, ਸੋਨੂੰ ਮਿੱਤਲ ਦਫ਼ਤਰ ਇੰਚਾਰਜ, ਸੁਭਾਸ਼ ਚੰਦ, ਕਰਨ ਵਰਮਾ, ਕਰਨ ਮਹਿਣ, ਰਤਨ ਧਨੇੜਾ, ਮਮਤਾ ਸ਼ਰਮਾ, ਸੁਪਨਾ ਗੁਪਤਾ, ਜਤਿੰਦਰ ਪਾਲ ਸਿੰਘ ਬਬਲ, ਮਨਮੋਹਨ ਸਿੰਘ ਮੋਨੀ, ਗੁਰਿੰਦਰ ਪਾਲ ਸਿੰਘ ਬਾਵਾ, ਅਜੀਤ ਸਿੰਘ ਕਾਲੂ, ਬੀਬੀ ਤਾਰਾ ਸੈਣੀ, ਜਸਪਾਲ ਸਿੰਘ ਐੱਸ.ਡੀ.ਓ., ਬਲਵੀਰ ਸਿੰਘ ਸੈਣੀ, ਬ੍ਰਿੰਦਰ ਸਿੰਘ ਸੂਰੀ, ਕਮਲਾ ਸ਼ਰਮਾ, ਹਰਜੀਤ ਸਿੰਘ ਸੇਜਵਾਲ, ਕਮਲ ਸਿੰਘ ਪਲੜੀ, ਅਮਨ ਬਿਭੋਰ, ਤੇਜਾ ਸਿੰਘ ਨਿੱਕੂ, ਅਜੀਤ ਸਿੰਘ ਜੀਤੂ, ਓਂਕਾਰ ਸਿੰਘ, ਜਤਿੰਦਰ ਪਾਲ ਸਿੰਘ ਜੇ.ਪੀ., ਹਰਵਿੰਦਰ ਸਿੰਘ ਲੱਕੀ, ਰਵਿੰਦਰ ਸਿੰਘ ਖਾਲਸਾ, ਮਨਜੀਤ ਸਿੰਘ ਖਾਲਸਾ, ਸਾਹਿਲ ਕੁਮਾਰ ਅਤੇ ਸੰਜੇ ਕਾਲੂ ਸਮੇਤ ਵੱਡੀ ਗਿਣਤੀ ਵਿਚ ਦੋਵਾਂ ਪਾਰਟੀਆਂ ਦੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਅੰਤਰ- ਯੂਨੀਵਰਸਿਟੀ ਮੁਕਾਬਲਿਆਂ ਵਿਚ ਮਾਰੀਆਂ ਮੱਲਾਂ ਅਗਲੀ ਖ਼ਬਰ ਨੰਗਲ ਨੂੰ ਉੱਜੜਨ ਤੋਂ ਬਚਾਉਣ ਲਈ ਕੇਂਦਰ ਦਾ ਵੱਡਾ ਤੋਹਫ਼ਾ, ਨਵਾਂ ਯੂਰੀਆ ਪਲਾਂਟ ਸ਼ਹਿਰ ਦੀ ਆਰਥਿਕਤਾ ਨੂੰ ਦੇਵੇਗਾ ਨਵੀਂ ਜਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।