26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਵੋਟ ਚੋਰੀ ਰੋਕਣ ਲਈ ਹਰ ਬੂਥ ’ਤੇ ਵੋਟ ਰੱਖਿਅਕ ਤਾਇਨਾਤ ਕਰੇਗੀ ਕਾਂਗਰਸ:-ਅਸ਼ੋਕ ਤੰਵਰ ਰੂਪਨਗਰ ਵਿਚ ਜ਼ਿਲ੍ਹਾ ਕਾਂਗਰਸ ਦੇ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ ,

ਰੂਪਨਗਰ, 25 ਨਵੰਬਰ (ਸਤਨਾਮ ਸਿੰਘ ਸੱਤੀ)-ਵੋਟ ਚੋਰੀ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਪਾਰਟੀ ਗੰਭੀਰਤਾ ਨਾਲ ਸਰਗਰਮ ਹੋ ਗਈ ਹੈ। ਇਸੇ ਤਹਿਤ ਕੁੱਲ ਹਿੰਦ ਕਾਂਗਰਸ ਵਲੋਂ ਨਿਯੁਕਤ ਆਬਜ਼ਰਵਰ ਡਾ.

ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਡਾ: ਅਸ਼ੋਕ ਤੰਵਰ ਨਾਲ ਅਸ਼ਵਨੀ ਸ਼ਰਮਾ, ਅਮਰਜੀਤ ਸਿੰਘ ਸੈਣੀ , ਸੁਖਵਿੰਦਰ ਸਿੰਘ ਵਿਸਕੀ , ਰਾਣਾ ਵਿਸ਼ਪਾਲ ਅਤੇ ਹੋਰ । 26-11-2026
ਰੂਪਨਗਰ, 25 ਨਵੰਬਰ (ਸਤਨਾਮ ਸਿੰਘ ਸੱਤੀ)-ਵੋਟ ਚੋਰੀ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਪਾਰਟੀ ਗੰਭੀਰਤਾ ਨਾਲ ਸਰਗਰਮ ਹੋ ਗਈ ਹੈ। ਇਸੇ ਤਹਿਤ ਕੁੱਲ ਹਿੰਦ ਕਾਂਗਰਸ ਵਲੋਂ ਨਿਯੁਕਤ ਆਬਜ਼ਰਵਰ ਡਾ. ਅਸ਼ੋਕ ਤੰਵਰ ਨੇ ਅੱਜ ਰੂਪਨਗਰ ਪ੍ਰੈੱਸ ਕਲੱਬ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਅਹੁਦੇਦਾਰਾਂ ਨਾਲ ਪ੍ਰੈੱਸ ਕਾਨਫ਼ਰੰਸ ਕਰਦਿਆਂ ਹਰ ਬੂਥ ’ਤੇ ਵੋਟ ਰੱਖਿਅਕ ਨਿਯੁਕਤ ਕਰਨ ਅਤੇ ਵੋਟਰ ਸੂਚੀਆਂ ਦੀ ਬਾਰੀਕੀ ਨਾਲ ਜਾਂਚ ਕਰਨ ਲਈ ਪਾਰਟੀ ਆਗੂਆਂ ਨੂੰ ਲਾਮਬੰਦ ਕੀਤਾ। ਡਾ. ਅਸ਼ੋਕ ਤੰਵਰ ਨੇ ਕਿਹਾ ਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੋਟ ਚੋਰੀ ਦੇ ਮੁੱਦੇ ਨੂੰ ਗੰਭੀਰਤਾ ਨਾਲ ਉਠਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਰ ਪੱਧਰ ’ਤੇ ਜਾਇਜ਼ ਵੋਟਾਂ ਦੀ ਕਟੌਤੀ ਅਤੇ ਵੋਟਰ ਸੂਚੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਗੜਬੜੀ ਨੂੰ ਰੋਕਣ ਲਈ ਯਤਨਸ਼ੀਲ ਹੈ। ਉਨ੍ਹਾਂ ਜ਼ਿਲ੍ਹਾ ਕਾਂਗਰਸ ਦੇ ਆਗੂਆਂ ਨੂੰ ਇਸ ਮੁਹਿੰਮ ਨੂੰ ਪੂਰੀ ਗੰਭੀਰਤਾ ਨਾਲ ਚਲਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਜਥੇਬੰਦਕ ਤਿਆਰੀਆਂ ਤੇਜ਼ ਕੀਤੀਆਂ ਜਾਣ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਚੋਣਾਂ ਵਿਚ ਪੰਜਾਬ ਅੰਦਰ ਕਾਂਗਰਸ ਬਹੁਮਤ ਨਾਲ ਸਰਕਾਰ ਬਣਾਏਗੀ ਅਤੇ ਨਸ਼ਿਆਂ, ਗੈਂਗਸਟਰ ਵਾਦ ਤੇ ਭ੍ਰਿਸ਼ਟਾਚਾਰ ਵਰਗੀਆਂ ਸਮੱਸਿਆਵਾਂ ਨੂੰ ਖ਼ਤਮ ਕਰਨ ਲਈ ਕੰਮ ਕਰੇਗੀ। ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਵਿਚ ਬੀ.ਐਲ.ਏ.-1 ਅਤੇ ਸਾਰੇ ਬੂਥਾਂ ’ਤੇ ਬੀ.ਐਲ.ਏ.-2 ਨਿਯੁਕਤ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਏਜੰਟਾਂ ਰਾਹੀਂ ਵੋਟਰ ਸੂਚੀਆਂ ਦੀ ਜਾਂਚ ਅਤੇ ਹਰ ਬੂਥ ਦੀ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ। ਇਸ ਮੌਕੇ ਸੀਨੀਅਰ ਕਾਂਗਰਸ ਆਗੂ ਰਮੇਸ਼ ਗੋਇਲ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਖਵਿੰਦਰ ਸਿੰਘ ਵਿਸਕੀ ਅਤੇ ਅਮਰਜੀਤ ਸਿੰਘ ਸੈਣੀ, ਐਡਵੋਕੇਟ ਰਾਣਾ ਵਿਸ਼ਵ ਪਾਲ ਸਿੰਘ, ਸੁਰਿੰਦਰ ਸਿੰਘ ਹਰੀਪੁਰ ਸਾਬਕਾ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਰੂਪਨਗਰ , ਹੈਪੀ ਹਿਰਦਾਪੁਰ, ਰਾਜੇਸ਼ਵਰ ਲਾਲੀ, ਅਵਨੀਸ਼ ਮੌਦਗਿਲ, ਲਖਵੰਤ ਹਿਰਦਾਪੁਰ, ਰਵਨੀਤ ਕੰਗ, ਜਗਮੋਹਨ ਸਿੰਘ, ਪ੍ਰਿੰਸ, ਰਾਣਾ ਸੁਰਿੰਦਰ, ਵਿਵੇਕ ਬੈਂਸ, ਬਿੰਦੂ ਢੀਂਡਸਾ, ਦੀਪਕ ਧੀਮਾਨ, ਮਨੀ ਗਰਦਲੇ, ਰਜਿੰਦਰ ਭਵਰਾ, ਵਿਕਰਮਜੀਤ ਪਟਵਾਰੀ, ਰੌਸ਼ਨ, ਜਸਵੀਰ ਸਿੰਘ ਨੂਰਪੁਰ ਬੇਦੀ, ਮਨਪ੍ਰੀਤ ਰਸੂਲਪੁਰ, ਸੰਦੀਪ ਨੰਬਰਦਾਰ, ਹਰਮੀਤ ਸਿੰਘ, ਆਸਿਫ, ਭਾਰਤ ਭੂਸ਼ਣ ਸ਼ਰਮਾ, ਰਹਿਸ ਬਾਬੂ, ਗੁਲਜ਼ਾਰੀ ਲਾਲ, ਸੂਰਜ ਧੀਮਾਨ ਅਤੇ ਭੁਪਿੰਦਰ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਨਗਰ ਕੌਂਸਲ ਰੂਪਨਗਰ ਦੀ ਮੀਟਿੰਗ ’ ਚ ਵਿਕਾਸ ਕਾਰਜਾਂ ਦੇ ਕਈ ਅਹਿਮ ਮਤੇ ਸਰਬਸੰਮਤੀ ਨਾਲ ਪਾਸ ਅਗਲੀ ਖ਼ਬਰ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਦੀਵਾਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।