ਡਾ . ਵਿਚ ਗੌਰਵ ਰਾਣਾ ਦੀ ਚੋਣ ਮੁਹਿੰਮ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ
ਕਾਹਨਪੁਰ ਖੂਹੀ, 25 ਨਵੰਬਰ (ਗੁਰਬੀਰ ਸਿੰਘ ਵਾਲੀਆ)-ਰੂਪਨਗਰ ਵਿਧਾਨ ਸਭਾ ਹਲਕੇ ਤੋਂ ਪੰਜਾਬ ਸਾਂਝੀਵਾਲਤਾ ਦਲ ਦੇ ਉਮੀਦਵਾਰ ਗੌਰਵ ਰਾਣਾ ਦੀ ਚੋਣ ਮੁਹਿੰਮ ਨੂੰ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸੇ ਤਹਿਤ ਪਿੰਡ ਸਪਾਲਵਾਂ ਵਿਖੇ ਚੋਣ ਇਕੱਤਰਤਾ ਕੀਤੀ ਗਈ, ਜਿਸ ਵਿਚ ਪਾਰਟੀ ਦੀ ਸਟੇਟ ਕੋਰ ਕਮੇਟੀ ਦੇ ਆਗੂ ਅਮਿਤੋਜ ਸਿੰਘ ਮਾਨ ਵਿਸ਼ੇਸ਼ ਤੌਰ ’ਤੇ ਪਹੁੰਚੇ।
ਕਾਹਨਪੁਰ ਖੂਹੀ, 25 ਨਵੰਬਰ (ਗੁਰਬੀਰ ਸਿੰਘ ਵਾਲੀਆ)-ਰੂਪਨਗਰ ਵਿਧਾਨ ਸਭਾ ਹਲਕੇ ਤੋਂ ਪੰਜਾਬ ਸਾਂਝੀਵਾਲਤਾ ਦਲ ਦੇ ਉਮੀਦਵਾਰ ਗੌਰਵ ਰਾਣਾ ਦੀ ਚੋਣ ਮੁਹਿੰਮ ਨੂੰ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸੇ ਤਹਿਤ ਪਿੰਡ ਸਪਾਲਵਾਂ ਵਿਖੇ ਚੋਣ ਇਕੱਤਰਤਾ ਕੀਤੀ ਗਈ, ਜਿਸ ਵਿਚ ਪਾਰਟੀ ਦੀ ਸਟੇਟ ਕੋਰ ਕਮੇਟੀ ਦੇ ਆਗੂ ਅਮਿਤੋਜ ਸਿੰਘ ਮਾਨ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਕੱਤਰਤਾ ਵਿਚ ਬਜ਼ੁਰਗਾਂ, ਨੌਜਵਾਨਾਂ ਅਤੇ ਬੀਬੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਪਿੰਡ ਵਾਸੀਆਂ ਨੇ ਮਾਈਨਿੰਗ, ਪੀਣ ਵਾਲੇ ਪਾਣੀ ਦੀ ਸਮੱਸਿਆ ਅਤੇ ਨਹਿਰ ਦੇ ਨਿਰਮਾਣ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਾਇਆ। ਰਾਣਾ ਉਪਿੰਦਰ ਸਿੰਘ, ਅਵਤਾਰ ਸਿੰਘ ਤਾਰੂ ਅਤੇ ਕੁਲਦੀਪ ਸਿੰਘ ਰੈਸੜਾ ਨੇ ਦੱਸਿਆ ਕਿ ਸਪਾਲਵਾਂ ਤੋਂ ਕਾਹਨਪੁਰ ਖੂਹੀ ਤੱਕ ਕਥਿਤ ਗ਼ੈਰ-ਕਾਨੂੰਨੀ ਮਾਈਨਿੰਗ ਕਾਰਨ ਲਗਭਗ 300 ਪਾਣੀ ਦੇ ਬੋਰ ਫ਼ੇਲ੍ਹ ਹੋ ਚੁੱਕੇ ਹਨ। ਪਾਣੀ ਦਾ ਪੱਧਰ 15 ਫੁੱਟ ਤੋਂ ਡਿਗ ਕੇ 300 ਫੁੱਟ ਤੱਕ ਪਹੁੰਚ ਗਿਆ ਹੈ। ਬੀਬੀਆਂ ਨੇ ਦੱਸਿਆ ਕਿ ਮਾਈਨਿੰਗ ਦੇ ਧਮਾਕਿਆਂ ਕਾਰਨ ਘਰਾਂ ਦੀਆਂ ਕੰਧਾਂ ਵਿਚ ਤਰੇੜਾਂ ਪੈ ਰਹੀਆਂ ਹਨ ਅਤੇ ਧੂੜ ਕਾਰਨ ਸਾਹ ਲੈਣ, ਐਲਰਜੀ ਤੇ ਘਰੇਲੂ ਕੰਮਕਾਜ ਵਿਚ ਦਿੱਕਤ ਆ ਰਹੀ ਹੈ। ਗੌਰਵ ਰਾਣਾ ਨੇ ਕਿਹਾ ਕਿ ਇੱਕ ਨਵਾਂ ਬੋਰ ਕਰਵਾਉਣ ’ਤੇ ਕਰੀਬ ਪੰਜ ਲੱਖ ਰੁਪਏ ਖ਼ਰਚ ਆਉਂਦਾ ਹੈ। ਇਸ ਤਰ੍ਹਾਂ 300 ਬੋਰਾਂ ਦੇ ਨੁਕਸਾਨ ਨਾਲ ਲੋਕਾਂ ਨੂੰ ਲਗਭਗ 15 ਕਰੋੜ ਰੁਪਏ ਦੀ ਆਰਥਿਕ ਮਾਰ ਪਈ ਹੈ। ਉਨ੍ਹਾਂ ਕਿਹਾ ਕਿ ਨੰਗਲ ਡੈਮ ਤੋਂ ਟਿੱਬਾ ਟੱਪਰੀਆਂ ਤੱਕ ਨਹਿਰ ਦਾ ਨਿਰਮਾਣ ਸਰਕਾਰ ਬਣਨ ਉਪਰੰਤ ਪਹਿਲੀ ਤਰਜੀਹ ਹੋਵੇਗਾ। ਇਸ ਮੌਕੇ ਪਿੰਡ ਵਾਸੀਆਂ ਨੇ ਗੌਰਵ ਰਾਣਾ ਦੀ ਹਮਾਇਤ ਦਾ ਭਰੋਸਾ ਦਿੱਤਾ। ਕਸ਼ਮੀਰ ਸਿੰਘ ਨੰਗਲੀ, ਰਜਿੰਦਰ ਸਿੰਘ ਬਾਲੀ, ਗੁਰਦੀਪ ਸਿੰਘ ਸੰਗਤਪੁਰਾ ਅਤੇ ਸੂਬੇਦਾਰ ਰੋਸ਼ਨ ਲਾਲ ਸਮੇਤ ਹੋਰ ਆਗੂ ਹਾਜ਼ਰ ਸਨ।