27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

60 ਸਾਲ ਤੋਂ ਵੱਧ ਉਮਰ ਵਰਗ ਦੀ ਅਥਲੀਟ ਭਰਪੂਰ ਕੌਰ ਨੇ ਖੇਡਾਂ ਵਤਨ ਪੰਜਾਬ ਦੀਆਂ ’ਚ ਜਿੱਤੇ ਦੋ ਤਗਮੇ

ਰੂਪਨਗਰ, 26 ਨਵੰਬਰ (ਸਤਨਾਮ ਸਿੰਘ ਸੱਤੀ)-ਉਮਰ ਸਿਰਫ਼ ਇਕ ਅੰਕੜਾ ਹੈ ਤੇ ਜੇਕਰ ਮਨ ਵਿਚ ਕੁੱਝ ਕਰ ਗੁਜ਼ਰਨ ਦਾ ਜਜ਼ਬਾ ਹੋਵੇ ਤਾਂ ਉਮਰ ਕਦੇ ਵੀ ਮੰਜ਼ਿਲ ਹਾਸਲ ਕਰਨ ਦੇ ਰਾਹ ਵਿਚ ਰੁਕਾਵਟ ਨਹੀਂ ਬਣਦੀ। ਇਸ ਗੱਲ ਨੂੰ 60 ਸਾਲ ਤੋਂ ਵੱਧ ਉਮਰ ਦੀ ਭਰਪੂਰ ਕੌਰ ਪਤਨੀ ਹਿੰਮਤ ਸਿੰਘ (ਯੂਕੋ ਬੈਂਕ ਵਾਲੇ) ਰੂਪਨਗਰ ਨੇ ਆਪਣੀ ਖੇਡ ਪ੍ਰਤਿਭਾ ਨਾਲ ਸਾਬਤ ਕਰ ਦਿਖਾਇਆ ਹੈ।

ਅਜੀਤ ਡੈਸਕ 27-11-2026
ਰੂਪਨਗਰ, 26 ਨਵੰਬਰ (ਸਤਨਾਮ ਸਿੰਘ ਸੱਤੀ)-ਉਮਰ ਸਿਰਫ਼ ਇਕ ਅੰਕੜਾ ਹੈ ਤੇ ਜੇਕਰ ਮਨ ਵਿਚ ਕੁੱਝ ਕਰ ਗੁਜ਼ਰਨ ਦਾ ਜਜ਼ਬਾ ਹੋਵੇ ਤਾਂ ਉਮਰ ਕਦੇ ਵੀ ਮੰਜ਼ਿਲ ਹਾਸਲ ਕਰਨ ਦੇ ਰਾਹ ਵਿਚ ਰੁਕਾਵਟ ਨਹੀਂ ਬਣਦੀ। ਇਸ ਗੱਲ ਨੂੰ 60 ਸਾਲ ਤੋਂ ਵੱਧ ਉਮਰ ਦੀ ਭਰਪੂਰ ਕੌਰ ਪਤਨੀ ਹਿੰਮਤ ਸਿੰਘ (ਯੂਕੋ ਬੈਂਕ ਵਾਲੇ) ਰੂਪਨਗਰ ਨੇ ਆਪਣੀ ਖੇਡ ਪ੍ਰਤਿਭਾ ਨਾਲ ਸਾਬਤ ਕਰ ਦਿਖਾਇਆ ਹੈ। ਖੇਡਾਂ ਵਤਨ ਪੰਜਾਬ ਦੀਆਂ-2026 ਦੇ ਰਾਜ ਪੱਧਰੀ ਮੁਕਾਬਲਿਆਂ ਵਿਚ ਉਨ੍ਹਾਂ ਨੇ ਦੋ ਤਗਮੇ ਜਿੱਤ ਕੇ ਆਪਣੇ ਇਲਾਕੇ ਤੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ। ਉਨ੍ਹਾਂ ਨੇ 100 ਮੀਟਰ ਦੌੜ ਵਿਚ ਪਹਿਲਾ ਸਥਾਨ ਹਾਸਿਲ ਕਰਦਿਆਂ ਸੋਨ ਤਮਗ਼ਾ ਜਿੱਤਿਆ, ਜਦਕਿ 400 ਮੀਟਰ ਦੌੜ ਵਿਚ ਦੂਜਾ ਸਥਾਨ ਪ੍ਰਾਪਤ ਕਰਕੇ ਇਕ ਹੋਰ ਤਗ਼ਮਾ ਆਪਣੇ ਨਾਂਅ ਕੀਤਾ। ਜ਼ਿਕਰਯੋਗ ਹੈ ਕਿ ਭਰਪੂਰ ਕੌਰ ਇਸ ਉਮਰ ਵਿਚ ਵੀ ਖੇਡਾਂ ਪ੍ਰਤੀ ਪੂਰੀ ਤਰ੍ਹਾਂ ਸਮਰਪਿਤ ਹਨ ਅਤੇ ਇਸ ਤੋਂ ਪਹਿਲਾਂ ਵੀ ਉਹ ਸਟੇਟ ਅਤੇ ਨੈਸ਼ਨਲ ਪੱਧਰ ਦੇ ਕਈ ਮੁਕਾਬਲਿਆਂ ਵਿਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਚੁੱਕੇ ਹਨ। ਉਨ੍ਹਾਂ ਨੇ ਕੌਮੀ ਤੇ ਕੌਮਾਂਤਰੀ ਪੱਧਰ ਦੇ ਅਥਲੈਟਿਕਸ ਮੁਕਾਬਲਿਆਂ ਵਿਚ ਵੀ ਭਾਗ ਲੈਂਦਿਆਂ ਕਈ ਪ੍ਰਾਪਤੀਆਂ ਕੀਤੀਆਂ ਹਨ। ਜਾਣਕਾਰੀ ਅਨੁਸਾਰ ਉਹ ਅੰਤਰਰਾਸ਼ਟਰੀ ਅਥਲੈਟਿਕਸ ਮੁਕਾਬਲਿਆਂ ਵਿਚ ਤਿੰਨ ਸੋਨ ਤਗਮੇ ਜਿੱਤ ਕੇ ਪੰਜਾਬ ਦਾ ਨਾਂਅ ਰੌਸ਼ਨ ਕਰ ਚੁੱਕੇ ਹਨ। 100, 200 ਅਤੇ 400 ਮੀਟਰ ਦੌੜਾਂ ਵਿਚ ਉਨ੍ਹਾਂ ਦੀ ਲਗਾਤਾਰ ਸ਼ਮੂਲੀਅਤ ਅਤੇ ਪ੍ਰਦਰਸ਼ਨ ਖੇਡਾਂ ਪ੍ਰਤੀ ਉਨ੍ਹਾਂ ਦੀ ਲਗਨ ਨੂੰ ਦਰਸਾਉਂਦਾ ਹੈ। ਭਰਪੂਰ ਕੌਰ ਨੇ ਆਪਣੀ ਇਸ ਪ੍ਰਾਪਤੀ ਦਾ ਸਿਹਰਾ ਆਪਣੇ ਕੋਚ ਰਾਜਨ ਕੁਮਾਰ ਦੀ ਨਿਰਦੇਸ਼ਨ ਅਤੇ ਯੋਗ ਅਗਵਾਈ ਨੂੰ ਦਿੰਦਿਆਂ ਉਨ੍ਹਾਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਵਰਗੇ ਉਪਰਾਲਿਆਂ ਨਾਲ ਹਰ ਉਮਰ ਵਰਗ ਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲ ਰਿਹਾ ਹੈ। ਭਰਪੂਰ ਕੌਰ ਦੀਆਂ ਪ੍ਰਾਪਤੀਆਂ ਨੌਜਵਾਨਾਂ ਦੇ ਨਾਲ-ਨਾਲ ਬਜ਼ੁਰਗਾਂ ਲਈ ਵੀ ਪ੍ਰੇਰਨਾ ਸਰੋਤ ਹਨ ਕਿ ਉਮਰ ਦੀ ਪ੍ਰਵਾਹ ਕੀਤੇ ਬਿਨਾਂ ਖੇਡਾਂ ਨਾਲ ਜੁੜ ਕੇ ਸਿਹਤਮੰਦ ਜੀਵਨ ਬਤੀਤ ਕੀਤਾ ਜਾ ਸਕਦਾ ਹੈ।
ਪਿਛਲੀ ਖ਼ਬਰ ਮਾਂਗੇਵਾਲ ਵਿਖੇ ਹਕੀਮ ਖ਼ੁਸ਼ਹਾਲ ਸਿੰਘ ਦਮਾ ਨਜ਼ਲਾ ਮੁਫ਼ਤ ਕੈਂਪ ਵਿਚ ਕੀਤੀ ਰਾਣਾ ਕੇ. ਪੀ. ਸਿੰਘ ਨੇ ਸ਼ਮੂਲੀਅਤ ਅਗਲੀ ਖ਼ਬਰ ਨੰਗਲ ਚੌਕ ਰੂਪਨਗਰ ’ਚ ਬੂਟ ਵਿਕਰੇਤਾ ਤੋਂ ਪਿਸਤੌਲ ਦੇ ਜ਼ੋਰ ’ਤੇ ਤਿੰਨ ਬੈਗ ਲੁੱਟੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।