26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸੇਵਾ ਸਿਮਰਨ ਕਰਨ ਨਾਲ ਜੀਵ ਨੂੰ ਜੀਵਨ ’ਚ ਹਰ ਖ਼ੁਸ਼ੀ ਸਹਿਜੇ ਹੀ ਮਿਲੇਗੀ-ਸਵਾਮੀ ਚੇਤਨਾ ਨੰਦ ਭੂਰੀਵਾਲੇ

ਨੂਰਪੁਰ ਬੇਦੀ, 26 ਨਵੰਬਰ (ਵਿੰਦਰ ਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਬ੍ਰਹਮ ਸਾਗਰ ਮਹਾਰਾਜ ਭੂਰੀਵਾਲੇ ਗੁਰਗੱਦੀ ਪ੍ਰੰਪਰਾ (ਗਰੀਬਦਾਸੀਯ ਸੰਪਰਦਾਇ) ਦੀ ਪਿੰਡ ਰੂੜੇਵਾਲ ਦੀ ਸਰਬ ਸੰਗਤ ਵਲੋਂ ਮੌਜੂਦਾ ਗੱਦੀਨਸ਼ੀਨ ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆਂ ਸਵਾਮੀ ਸ੍ਰੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆ ਦੀ ਸਰਪ੍ਰਸਤੀ ਹੇਠ ਕਰਵਾਇਆ, ਇਕ ਰੋਜ਼ਾ ਸੰਤ ਸਮਾਗਮ ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ ਵਿਖੇ ਸ਼ਰਧਾਪੂਰਵਕ ਸਮਾਪਤ ਹੋ ਗਿਆ। ਸਮਾਗਮ ਮੌਕੇ ’ਤੇ ਵੇਦਾਂਤ ਆਚਾਰੀਆਂ ਸ੍ਰੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆ ਵਲੋਂ ਜਗਤ ਗੁਰੂ ਆਚਾਰੀਆਂ ਬਾਬਾ ਗ਼ਰੀਬ ਦਾਸ ਜੀ ਦੀ ਰਚਿਤ ਅੰਮਿਤਮਈ ਬਾਣੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

ਧਾਮ ਝਾਂਡੀਆਂ ਕਲਾਂ ਵਿਖੇ ਸਤਿਸੰਗ ਕਰਦੇ ਹੋਏ ਵੇਦਾਂਤ ਅਚਾਰੀਆਂ ਸ੍ਰੀ ਚੇਤਨਾ ਨੰਦ ਮਹਾਰਾਜ ਭੂਰੀਵਾਲੇ। ਤਸਵੀਰ : ਵਿੰਦਰਪਾਲ ਝਾਂਡੀਆਂ 27-11-2026
ਨੂਰਪੁਰ ਬੇਦੀ, 26 ਨਵੰਬਰ (ਵਿੰਦਰ ਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਬ੍ਰਹਮ ਸਾਗਰ ਮਹਾਰਾਜ ਭੂਰੀਵਾਲੇ ਗੁਰਗੱਦੀ ਪ੍ਰੰਪਰਾ (ਗਰੀਬਦਾਸੀਯ ਸੰਪਰਦਾਇ) ਦੀ ਪਿੰਡ ਰੂੜੇਵਾਲ ਦੀ ਸਰਬ ਸੰਗਤ ਵਲੋਂ ਮੌਜੂਦਾ ਗੱਦੀਨਸ਼ੀਨ ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆਂ ਸਵਾਮੀ ਸ੍ਰੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆ ਦੀ ਸਰਪ੍ਰਸਤੀ ਹੇਠ ਕਰਵਾਇਆ, ਇਕ ਰੋਜ਼ਾ ਸੰਤ ਸਮਾਗਮ ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ ਵਿਖੇ ਸ਼ਰਧਾਪੂਰਵਕ ਸਮਾਪਤ ਹੋ ਗਿਆ। ਸਮਾਗਮ ਮੌਕੇ ’ਤੇ ਵੇਦਾਂਤ ਆਚਾਰੀਆਂ ਸ੍ਰੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆ ਵਲੋਂ ਜਗਤ ਗੁਰੂ ਆਚਾਰੀਆਂ ਬਾਬਾ ਗ਼ਰੀਬ ਦਾਸ ਜੀ ਦੀ ਰਚਿਤ ਅੰਮਿਤਮਈ ਬਾਣੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਇਸ ਮੌਕੇ ਜੁੜੀਆਂ ਸੰਗਤਾਂ ਦੇ ਸਨਮੁੱਖ ਹੁੰਦਿਆਂ ਅਨਮੋਲ ਪ੍ਰਵਚਨਾਂ ਦੁਆਰਾ ਸਤਿਸੰਗ ਉਪਦੇਸ਼ ਕਰਦਿਆਂ ਵੇਦਾਂਤ ਆਚਾਰੀਆਂ ਜੀ ਮਹਾਰਾਜ ਨੇ ਕਿਹਾ ਕਿ ਬਿਨਾਂ ਇੱਛਾ ਕੀਤੇ ਤਪ ਸੇਵਾ, ਸਿਮਰਨ ਤੇ ਚੰਗੇ ਕਰਮ ਕਰਨ ਨਾਲ ਹੀ ਜੀਵ ਨੂੰ ਜੀਵਨ, ’ਚ ਹਰ ਖ਼ੁਸ਼ੀ ਸਹਿਜੇ ਹੀ ਮਿਲੇਗੀ ਤੇ ਜਿਸ ਨਾਲ ਜੀਵ ਨੂੰ ਜੀਵਨ ਦਾ ਹਰ ਸੁੱਖ ਵੀ ਮਿਲਦਾ ਹੈ। ਅਚਾਰੀਆਂ ਜੀ ਨੇ ਕਿਹਾ ਕਿ ਜੀਵਨ ਅਨਮੋਲ ਹੈ ਇਸ ਦਾ ਸਦਉਪਯੋਗ ਕਰਦਿਆਂ ਜੀਵ ਨੂੰ ਹਰ ਪਲ ਪ੍ਰਭੂ ਦੇ ਸਿਮਰਨ ਤੇ ਨਾਮ ਸ਼ਬਦ ਦੀ ਕਮਾਈ ਦੇ ਨਾਲੋਂ ਨਾਲ ਨਿਰਸਵਾਰਥ ਸੇਵਾ ਕਰਨੀ ਚਾਹੀਦੀ ਹੈ। ਇਸ ਮੌਕੇ ਸਰਪੰਚ ਚੁਹੜੂ ਰਾਮ, ਸਾਬਕਾ ਸਰਪੰਚ ਮਹਿੰਦਰ ਪਾਲ ਰੂੜੇਵਾਲ, ਕਮਲਜੀਤ ਰੂੜੇਵਾਲ, ਸੰਮਤੀ ਮੈਂਬਰ ਹਰਵਿੰਦਰ ਸਿੰਘ ਬਿੰਦੀ, ਈਸ਼ਵਰ ਸਿੰਘ, ਹਰਬੰਸ ਲਾਲ, ਸੁਰਿੰਦਰ ਕੁਮਾਰ ਟਿੱਬਾ ਨੰਗਲ, ਕ੍ਰਿਸ਼ਨ ਲਾਲ ਚੌਹਾਨ, ਹੀਰਾ ਲਾਲ ਗੋਰਸੀ, ਸਰਪੰਚ ਸੰਜੀਵ ਕੁਮਾਰ, ਨਰੇਸ਼ ਕੁਮਾਰ ਚੌਹਾਨ ਆਦਿ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਵਿਦਿਆਰਥੀਆਂ ਨੇ ਪੋਸਟਰ ਮੇਕਿੰਗ ਤੇ ਵਿਚਾਰ ਚਰਚਾ ਕਰ ਮਨਾਇਆ ਸੰਵਿਧਾਨ ਦਿਵਸ ਅਗਲੀ ਖ਼ਬਰ ਸ੍ਰੀਮਦ ਭਾਗਵਤ ਕਥਾ ਸੰਬੰਧੀ ਕੱਢੀ ਵਿਸ਼ਾਲ ਕਲਸ਼ ਯਾਤਰਾ ਦਾ ਸ਼ਹਿਰ ਵਾਸੀਆਂ ਵਲੋਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।