28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਵਿਦਿਆਰਥਣਾਂ ਨੇ ਹਾਸਿਲ ਕੀਤਾ ਪਹਿਲਾ ਸਥਾਨ

ਬੇਲਾ, 28 ਨਵੰਬਰ (ਮਨਜੀਤ ਸਿੰਘ ਸੈਣੀ)-ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਦੀਆਂ ਵਿਦਿਆਰਥਣਾਂ ਨੇ ਅੰਤਰ-ਸਕੂਲ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਵੀਸ਼ਰੀ ਗਾਇਨ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਸ ਦੇ ਨਾਲ ਹੀ ਸਕੂਲ ਦੀਆਂ ਲੜਕੀਆਂ ਦੀ ਰੱਸਾਕਸ਼ੀ ਟੀਮ ਨੇ ਦੂਜਾ ਸਥਾਨ ਹਾਸਿਲ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਵੀ ਲੋਹਾ ਮਨਵਾਇਆ।

ਅਜੀਤ ਡੈਸਕ 29-11-2026
ਬੇਲਾ, 28 ਨਵੰਬਰ (ਮਨਜੀਤ ਸਿੰਘ ਸੈਣੀ)-ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਦੀਆਂ ਵਿਦਿਆਰਥਣਾਂ ਨੇ ਅੰਤਰ-ਸਕੂਲ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਵੀਸ਼ਰੀ ਗਾਇਨ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਸ ਦੇ ਨਾਲ ਹੀ ਸਕੂਲ ਦੀਆਂ ਲੜਕੀਆਂ ਦੀ ਰੱਸਾਕਸ਼ੀ ਟੀਮ ਨੇ ਦੂਜਾ ਸਥਾਨ ਹਾਸਿਲ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਵੀ ਲੋਹਾ ਮਨਵਾਇਆ। ਇਸ ਸੰਬੰਧੀ ਪ੍ਰਿੰਸੀਪਲ ਡਿੰਪਲ ਢਿੱਲੋਂ ਨੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵੋਮੈਨ, ਸ੍ਰੀ ਝਾੜ ਸਾਹਿਬ ਵਿਖੇ ਪ੍ਰਿੰਸੀਪਲ ਡਾ. ਰਜਿੰਦਰ ਕੌਰ ਦੀ ਅਗਵਾਈ ਹੇਠ ਅੰਤਰ-ਸਕੂਲ ਮੁਕਾਬਲੇ ਕਰਵਾਏ ਗਏ। ਖ਼ਾਲਸਾ ਸਕੂਲ ਜੰਡ ਸਾਹਿਬ ਦੀਆਂ ਵਿਦਿਆਰਥਣਾਂ ਪ੍ਰਭਸਿਮਰਨ ਕੌਰ, ਜੈਸਮੀਨ ਕੌਰ ਤੇ ਰਵਨੀਤ ਕੌਰ ਨੇ ਕਵੀਸ਼ਰੀ ਗਾਇਨ ਮੁਕਾਬਲੇ ਵਿਚ ਆਪਣੀ ਕਲਾ, ਸੁਰ, ਲੈਅ ਦੀ ਪ੍ਰਭਾਵਸ਼ਾਲੀ ਪੇਸ਼ਕਾਰੀ ਰਾਹੀਂ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਅਥਲੈਟਿਕਸ ਦੇ ਵੱਖ-ਵੱਖ ਮੁਕਾਬਲਿਆਂ ਦੌਰਾਨ ਸਕੂਲ ਦੀ ਲੜਕੀਆਂ ਦੀ ਰੱਸਾਕਸ਼ੀ ਟੀਮ ਨੇ ਦੂਜਾ ਸਥਾਨ ਹਾਸਿਲ ਕਰਕੇ ਸਕੂਲ ਲਈ ਇਕ ਹੋਰ ਮਾਣਮੱਤੀ ਪ੍ਰਾਪਤੀ ਦਰਜ ਕੀਤੀ। ਇਸ ਮੌਕੇ ਜੇਤੂ ਵਿਦਿਆਰਥਣਾਂ ਦਾ ਪ੍ਰਿੰਸੀਪਲ ਡਿੰਪਲ ਢਿੱਲੋਂ ਨੇ ਸਨਮਾਨ ਕੀਤਾ। ਇਸ ਮੌਕੇ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਚੱਢਾ ਵਲੋਂ ਮਾਤਾ ਪ੍ਰਕਾਸ਼ ਕੌਰ ਆਜ਼ਮਪੁਰ ਦੀ ਮੌਤ ’ਤੇ ਦੁੱਖ ਪ੍ਰਗਟ ਅਗਲੀ ਖ਼ਬਰ ਬਲਾਕ ਸੰਮਤੀ ਮੈਂਬਰਾਂ ਨੂੰ ਜਾਗਰੂਕ ਕਰਨ ਲਈ ਲਗਾਇਆ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।