31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਯਾਦ 'ਚ ਗੁਰਮਤਿ ਸਮਾਗਮ <br/>

ਅਜੀਤ ਡੈਸਕ 01-01-2026
ਅਜਨਾਲਾ, 31 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਸ਼ਹਿਰ ਦੇ ਗੁਰਦੁਆਰਾ ਸਿੰਘ ਸਭਾ ਕਾਲਿਆਂ ਵਾਲਾ ਖੂਹ ਵਿਖੇ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਮਿੱਠੀ ਯਾਦ 'ਚ ਦੋ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਪਹਿਲੇ ਦਿਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਸਜਾਏ ਧਾਰਮਿਕ ਦੀਵਾਨਾਂ ਦੌਰਾਨ ਰਾਗੀ ਭਾਈ ਲਖਬੀਰ ਸਿੰਘ ਅਜਨਾਲਾ, ਢਾਡੀ ਸ਼ਿੰਗਾਰਾ ਸਿੰਘ ਹਾਸ਼ਮਪੁਰਾ, ਕਥਾਵਾਚਕ ਭਾਈ ਗੁਰਲਾਲ ਸਿੰਘ ਮੀਰਾਂਕੋਟ, ਢਾਡੀ ਕੁਲਬੀਰ ਸਿੰਘ ਅਤੇ ਦੂਸਰੇ ਦਿਨ ਰਾਗੀ ਭਾਈ ਮਨਜਿੰਦਰ ਸਿੰਘ, ਕਵੀਸ਼ਰ ਗੁਰਪ੍ਰੀਤ ਸਿੰਘ ਖਾਲਸਾ, ਕਥਾਵਾਚਕ ਭਾਈ ਜਜਵਿੰਦਰ ਸਿੰਘ ਅਤੇ ਢਾਡੀ ਮਨਬੀਰ ਸਿੰਘ ਐੱਮ. ਏ. ਪਹੂਵਿੰਡ ਆਦਿ ਜਥਿਆਂ ਵਲੋਂ ਆਈਆਂ ਸੰਗਤਾਂ ਨੂੰ ਗੁਰ ਇਤਿਹਾਸ ਅਤੇ ਸੂਰਬੀਰ ਯੋਧਿਆਂ ਦੀਆਂ ਵਾਰਾਂ ਸੁਣਾ ਕੇ ਨਿਹਾਲ ਕੀਤਾ | ਸਮਾਗਮ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਠੇਕੇਦਾਰ ਵਰਿਆਮ ਸਿੰਘ ਨੰਗਲ ਤੇ ਹੋਰਨਾਂ ਅਹੁਦੇਦਾਰਾਂ ਵਲੋਂ ਆਏ ਜਥਿਆਂ, ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਸਮਾਗਮ ਵਿਚ ਸਕੱਤਰ ਕਾਬਲ ਸਿੰਘ ਸ਼ਾਹਪੁਰ, ਧਰਮਿੰਦਰ ਸਿੰਘ ਪਿ੍ੰਸ, ਬਲਜਿੰਦਰ ਸਿੰਘ ਨੇਪਾਲ, ਗੁਰਦੀਪ ਸਿੰਘ ਫੌਜੀ, ਕੁਲਦੀਪ ਸਿੰਘ ਇੰਸਪੈਕਟਰ, ਗੁਲਜ਼ਾਰ ਸਿੰਘ ਕੋਟਲੀ, ਮੂਰਤਾ ਸਿੰਘ, ਦਲਜੀਤ ਸਿੰਘ ਫੌਜੀ, ਹੈੱਡ ਗ੍ਰੰਥੀ ਜਜਵਿੰਦਰ ਸਿੰਘ, ਸੁਰਜੀਤ ਸਿੰਘ ਖੰਡ ਮਿੱਲ ਵਾਲੇ, ਅਮਰੀਕ ਸਿੰਘ, ਜਸਪਾਲ ਸਿੰਘ, ਪਰਗਟ ਸਿੰਘ ਕੋਟਲੀ ਅਤੇ ਪਰਮਜੀਤ ਸਿੰਘ ਗਿੱਲ ਸਮੇਤ ਹੋਰ ਸੰਗਤਾਂ ਨੇ ਹਾਜ਼ਰੀ ਭਰੀ |
ਰਈਆ, (ਸ਼ਰਨਬੀਰ ਸਿੰਘ ਕੰਗ)-ਮਾਤਾ ਗੁਜਰ ਕੌਰ ਜੀ, ਚਾਰ ਸਾਹਿਬਜ਼ਾਦਿਆਂ ਅਤੇ ਸਮੂਹ ਸ਼ਹੀਦਾਂ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਭਗਤ ਬਾਬਾ ਨਾਮਦੇਵ ਜੀ ਗੁਰਦੁਆਰਾ ਫੇਰੂਮਾਨ ਚੌਂਕ ਰਈਆ ਵਿਖੇ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਅਨੰਦਪੁਰ ਸਾਹਿਬ ਵਾਲਿਆਂ ਵਲੋਂ ਬਾਬਾ ਸਤਨਾਮ ਸਿੰਘ ਜੀ ਦੀ ਰਹਿਨੁਮਾਈ ਹੇਠ ਅਤੇ ਪਰਵਿੰਦਰ ਸਿੰਘ ਰਈਆ ਪ੍ਰਧਾਨ, ਬਲਵਿੰਦਰ ਸਿੰਘ ਸਾ: ਪ੍ਰਧਾਨ ਗੁਰਦੁਆਰਾ ਕਮੇਟੀ ਦੀ ਅਗਵਾਈ ਵਿਚ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਅਤੇ ਰਹਿਰਾਸ ਪਾਠ ਦੇ ਭੋਗ ਪਾਏ ਗਏ | ਉਪਰੰਤ ਸੁਖਮਨੀ ਸੇਵਾ ਸੁਸਾਇਟੀ ਰਈਆ ਦੀਆਂ ਬੀਬੀਆਂ ਦੇ ਜਥੇ ਨੇ ਕੀਰਤਨ ਦੁਆਰਾ ਅਤੇ ਭਾਈ ਅਮਨਦੀਪ ਸਿੰਘ ਜੀ ਖੋਜੀ ਕਥਾ ਵਾਚਕ ਨੇ ਕਥਾ-ਵਿਚਾਰਾਂ ਨਾਲ ਮਾਤਾ ਗੁਜਰੀ ਜੀ, ਚਾਰ ਸਾਹਿਬਜ਼ਾਦਿਆਂ ਅਤੇ ਸਮੂਹ ਸ਼ਹੀਦਾਂ ਦੇ ਸ਼ਹੀਦੀ ਦਿਹਾੜਾ ਸੰਬੰਧੀ ਇਤਿਹਾਸ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ | ਇਸ ਮੌਕੇ ਪਰਵਿੰਦਰ ਸਿੰਘ ਰਈਆ ਪ੍ਰਧਾਨ, ਬਲਵਿੰਦਰ ਸਿੰਘ ਸਾ: ਪ੍ਰਧਾਨ, ਜਗੀਰ ਸਿੰਘ, ਸਤਨਾਮ ਸਿੰਘ, ਸੁਖਵਿੰਦਰ ਸਿੰਘ ਭੱਠੇਵਾਲੇ, ਸੰਪੂਰਨ ਸਿੰਘ ਕੋਹਲੂਵਾਲੇ, ਕਿਰਪਾਲ ਸਿੰਘ, ਬੇਗਮ ਸਿੰਘ ਪਿ੍ੰਸ, ਪ੍ਰਗਟ ਸਿੰਘ, ਰਛਪਾਲ ਸਿੰਘ, ਪੂਰਨ ਸਿੰਘ, ਮੋਹਣ ਸਿੰਘ, ਹਰਦੀਪ ਸਿੰਘ ਸੰਧੂ, ਸੁਖਦੇਵ ਸਿੰਘ, ਰਿੰਕਾ, ਹਰਦੀਪ ਸਿੰਘ ਟੇਲਰ, ਅਮਰੀਕ ਸਿੰਘ ਫੇਰੂਮਾਨ, ਮੱਖਣ ਸਿੰਘ ਖੈੜਾ, ਬਿਸਮਾਦ ਸਿੰਘ, ਗੁਰਪਾਲ ਸਿੰਘ, ਜਗਤਾਰ ਸਿੰਘ ਅਤੇ ਕਰਤਾਰ ਸਿੰਘ ਦੋਵੇਂ ਪ੍ਰਧਾਨ, ਸਤਿਨਾਮ ਸਿੰਘ ਸਾਹਬਾ, ਜਗੀਰ ਸਿੰਘ, ਸਤਨਾਮ ਸਿੰਘ ਦੋਵੇਂ ਟੇਲਰ, ਸਾਹਿਬ ਸਿੰਘ, ਅਵਤਾਰ ਸਿੰਘ ਮਸ਼ੀਨਾ ਵਾਲੇ, ਹਰਜੀਤ ਸਿੰਘ, ਜਸਵੰਤ ਸਿੰਘ, ਮੇਜਰ ਸਿੰਘ ਮਾਨ, ਜੋਗਿੰਦਰ ਸਿੰਘ ਮਾਨ, ਰਾਜਵਿੰਦਰ ਸਿੰਘ, ਪ੍ਰਗਟ ਸਿੰਘ, ਈਸ਼ਰ ਸਿੰਘ ਕੋਹਲੂ ਵਾਲੇ, ਕਰਮ ਸਿੰਘ, ਸਰਬਜੀਤ ਸਿੰਘ, ਹਰਦੀਪ ਸਿੰਘ ਸੰਧੂ, ਵਿਕੀ, ਮੋਹਨ ਸਿੰਘ, ਚਰਨਜੀਤ ਸਿੰਘ, ਗੁਰਿੰਦਰ ਸਿੰਘ, ਕੰਵਲਜੀਤ ਸਿੰਘ, ਸੱਤਪਾਲ ਸਿੰਘ ਐਸ ਪੀ ਫੋਟੋਗ੍ਰਾਫਰ, ਚੰਦਨ, ਅਮਿਤ, ਜਸਬੀਰ ਸਿੰਘ, ਮੁੱਖ ਸੇਵਾਦਾਰ ਰਣਜੀਤ ਸਿੰਘ ਆਦਿ ਅਤੇ ਇਲਾਕੇ ਭਰ ਦੀਆਂ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀਆਂ ਲਵਾਈਆਂ | ਅੰਤ 'ਚ ਪ੍ਰਧਾਨ ਪਰਵਿੰਦਰ ਸਿੰਘ ਪ੍ਰਧਾਨ ਅਤੇ ਬਲਵਿੰਦਰ ਸਿੰਘ ਸਾ: ਪ੍ਰਧਾਨ ਵਲੋਂ ਏਥੇ ਪੁੱਜੀਆਂ ਸ਼ਖ਼ਸੀਅਤਾਂ ਅਤੇ ਸਮੂਹ ਸੰਗਤਾਂ ਦੇ ਇਸ ਨੇਕ ਕਾਰਜ 'ਚ ਸਹਿਯੋਗ ਦੇਣ 'ਤੇ ਧੰਨਵਾਦ ਕੀਤਾ | ਕਮੇਟੀ ਵਲੋਂ ਕਥਾ ਵਾਚਕ ਅਤੇ ਕੀਰਤਨੀ ਜਥਿਆਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ |
ਚੋਗਾਵਾਂ, (ਗੁਰਵਿੰਦਰ ਸਿੰਘ ਕਲਸੀ)-ਮਾਤਾ ਗੁਜਰੀ ਜੀ, ਛੋਟੇ ਸਾਹਿਬਜ਼ਾਦਿਆਂ ਅਤੇ ਅਮਰ ਸ਼ਹੀਦ ਮੋਤੀ ਰਾਮ ਮਹਿਰਾ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮ ਕਸਬਾ ਲੋਪੋਕੇ ਦੇ ਗੁਰਦੁਆਰਾ ਬਾਬਾ ਮਾਲਾ ਸਿੰਘ ਵਿਖੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ | ਉਪਰੰਤ ਸਜੇ ਦੀਵਾਨ ਵਿਚ ਭਾਈ ਪਿਆਰਾ ਸਿੰਘ ਖਾਲਸਾ ਦਾ ਕਵੀਸ਼ਰੀ ਜਥਾ ਅਤੇ ਭਾਈ ਜਗਦੀਸ਼ ਸਿੰਘ ਵਡਾਲਾ ਦਾ ਢਾਡੀ ਜਥਾ ਜੁੜੀ ਸੰਗਤ ਨੂੰ ਅਮਰ ਸ਼ਹੀਦ ਮੋਤੀ ਰਾਮ ਵਲੋਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਜੀ ਨੂੰ ਠੰਢੇ ਬੁਰਜ ਵਿਚ ਦੁੱਧ ਪਿਲਾਉਣ ਬਦਲੇ ਸੂਬਾ ਸਰਹੰਦ ਨੇ ਮੋਤੀ ਰਾਮ ਮਹਿਰਾ ਦੇ ਪਰਿਵਾਰ ਨੂੰ ਕੋਹਲੂ ਵਿਚ ਪੀੜ ਦੇਣ ਦੇ ਸ਼ਹਾਦਤ ਭਰੇ ਇਤਿਹਾਸ ਤੋਂ ਜਾਣੂੰ ਕਰਵਾਇਆ | ਸਾਰਾ ਦਿਨ ਗਰਮ ਦੁੱਧ ਤੇ ਗੁਰੂ ਕੇ ਲੰਗਰ ਅਤੁੱਟ ਵਰਤੇ | ਇਸ ਮੌਕੇ ਸੁਖਦੇਵ ਸਿੰਘ ਸਾਬਕਾ ਮੈਂਬਰ, ਸੁਖਰਾਜ ਸਿੰਘ ਰਾਜੂ, ਹਰਬੰਸ ਸਿੰਘ, ਬਾਬਾ ਜੋਗਿੰਦਰ ਸਿੰਘ ਲੋਪੋਕੇ, ਅਵਤਾਰ ਸਿੰਘ ਬੀਰਾ, ਗ੍ਰੰਥੀ ਸੁਖਵੰਤ ਸਿੰਘ, ਫਤਿਹ ਸਿੰਘ, ਹੀਰਾ ਸਿੰਘ, ਪਿ੍ੰਸ ਬਿਜਲੀ ਵਾਲਾ, ਸਾਹਿਬ ਸਿੰਘ, ਹਰਜੀਤ ਸਿੰਘ, ਮਨਜੋਤ ਸਿੰਘ, ਮਿੰਟੂ ਹਲਵਾਈ, ਵਰਿਆਮ ਸਿੰਘ ਖਜਾਨਚੀ, ਸਤਨਾਮ ਸਿੰਘ ਟਰੈਕਟਰਾਂ ਵਾਲਾ, ਮੱਸਾ ਸਿੰਘ, ਮਲਕੀਤ ਸਿੰਘ, ਸਤਪਾਲ ਸਿੰਘ, ਗਿੰਦਰ ਲੋਪੋਕੇ, ਕਸ਼ਮੀਰ ਸਿੰਘ, ਗੁਰਬਖਸ਼ ਸਿੰਘ ਮਿੰਟੂ, ਬਾਬਾ ਦਲਜੀਤ ਸਿੰਘ ਕਾਰ ਸੇਵਾ, ਡਾ. ਗੁਰਭੇਜ ਸਿੰਘ ਅਮਨਜੋਤ ਸਿੰਘ ਲਾਡੀ, ਜੋਗਾ ਸਿੰਘ ਸਮੇਤ ਸੇਵਾ ਸੋਸਾਇਟੀ ਅਮਰ ਸ਼ਹੀਦ ਬਾਬਾ ਮੋਤੀ ਰਾਮ ਜੀ ਮਹਿਰਾ ਦੇ ਸੇਵਾਦਾਰ ਹਾਜ਼ਰ ਸਨ |

ਪਿਛਲੀ ਖ਼ਬਰ ਗੁ: ਸ਼ਹੀਦਾਂ ਸਾਹਿਬ ਸਠਿਆਲਾ ਵਿਖੇ ਸੰਗਤਾਂ ਵਲੋਂ ਪ੍ਰਭਾਤ ਫੇਰੀ ਦਾ ਨਿੱਘਾ ਸਵਾਗਤ <br/> ਅਗਲੀ ਖ਼ਬਰ ਨਵੇਂ ਵਰ੍ਹੇ 'ਚ ਹੋਰ ਵੀ ਉਤਸ਼ਾਹ ਨਾਲ ਬਾਬਾ ਬਕਾਲਾ ਸਾਹਿਬ ਦਾ ਵਿਕਾਸ ਕਰਾਂਗੇ-ਕੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।