14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸਿੱਖਾਂ ਦੇ ਕਾਤਲ ਸੱਜਣ ਕੁਮਾਰ ਨੂੰ ਬਰੀ ਕਰਨਾ ਸਿੱਖ ਕੌਮ ਦੇ ਜ਼ਖ਼ਮਾਂ ਤੇ ਲੂਣ ਛਿੜਕਣ ਬਰਾਬਰ-ਭਾਈ ਤਾਲਬਪੁਰਾ <br/>

ਅਜੀਤ ਡੈਸਕ 25-01-2026
ਗੱਗੋਮਾਹਲ, 24 ਜਨਵਰੀ (ਬਲਵਿੰਦਰ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਅਜਨਾਲਾ 'ਚ ਲੋਕ ਸਭਾ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਖਾਲਸਾ ਦੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਉਦੋਂ ਵੱਡਾ ਹੁੰਗਾਰਾ ਮਿਲਿਆ ਜਦੋਂ ਯੂਥ ਆਗੂ ਮਨਜੋਤ ਸਿੰਘ ਪੁਰੇਵਾਲ ਦੀ ਪ੍ਰੇਰਨਾ ਸਦਕਾ ਸਾਬਕਾ ਸਰਪੰਚ ਹਰਦੀਪ ਸਿੰਘ, ਤਰਨਦੀਪ ਸਿੰਘ, ਸੁੱਚਾ ਸਿੰਘ, ਪ੍ਰਗਟ ਸਿੰਘ, ਜਸਪਾਲ ਸਿੰਘ, ਗੁਰਨਾਮ ਸਿੰਘ, ਬਲਜੀਤ ਸਿੰਘ, ਕੁਲਦੀਪ ਸਿੰਘ, ਗੁਰਜੰਟ ਸਿੰਘ ਆਦਿ ਨੇ ਪਰਿਵਾਰਾਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਭਾਈ ਸੁਰਿੰਦਰਪਾਲ ਸਿੰਘ ਤਾਲਬਪੁਰਾ ਸੇਵਾਦਾਰ ਵਿਧਾਨ ਸਭਾ ਹਲਕਾ ਅਜਨਾਲਾ ਨੇ ਪਾਰਟੀ 'ਚ ਸ਼ਾਮਿਲ ਹੋਣ ਵਾਲੇ ਸਾਥੀਆਂ ਦਾ ਸਵਾਗਤ ਕੀਤਾ ਤੇ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਤੇ ਪਿੰਡ ਪੱਧਰ ਤੇ ਲੋਕਾਂ ਨੂੰ ਪ੍ਰੇਰਿਤ ਕਰਨਾ ਜ਼ਰੂਰੀ ਹੈ ਤਾਂ ਜੋ 2027 ਦੀਆਂ ਚੋਣਾਂ 'ਚ ਭਾਈ ਅੰਮਿ੍ਤਪਾਲ ਸਿੰਘ ਖਾਲਸਾ ਨੂੰ ਮੁੱਖ ਮੰਤਰੀ ਪੰਜਾਬ ਬਣਾਇਆ ਜਾ ਸਕੇ | ਪੱਤਰਕਾਰਾਂ ਨਾਲ ਗੱਲ ਕਰਦਿਆਂ ਭਾਈ ਤਾਲਬਪੁਰਾ ਨੇ ਕਿਹਾ ਕਿ ਦਿੱਲੀ ਦੰਗਿਆਂ ਦੇ ਮੁੱਖ ਦੋਸ਼ੀ ਸੱਜਣ ਕੁਮਾਰ ਨੂੰ ਬਰੀ ਕਰਨਾ ਸਿੱਖ ਕੌਮ ਦੇ ਜ਼ਖ਼ਮਾਂ ਉੱਪਰ ਲੂਣ ਲਗਾਉਣ ਬਰਾਬਰ ਹੈ ਜਦੋਂ ਕਿ ਸਿੱਖ ਕੌਮ ਲਈ ਹੱਕ ਮੰਗਣ ਵਾਲੇ ਬੰਦੀ ਸਿੰਘ, ਸਰਬੱਤ ਖਾਲਸਾ ਵਲੋਂ ਨਿਯੁਕਤ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਭਾਈ ਜਗਤਾਰ ਸਿੰਘ ਹਵਾਰਾ, ਲੋਕ ਸਭਾ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਖਾਲਸਾ ਸਮੇਤ ਅਨੇਕਾਂ ਸਿੰਘ ਜੇਲ੍ਹਾਂ ਵਿਚ ਬਿਨਾ ਵਜ੍ਹਾ ਬੰਦ ਕੀਤੇ ਹੋਏ ਹਨ ਜਿਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ | ਸਿੱਖ ਸਮੱਸਿਆਵਾਂ ਤੇ ਪੰਜਾਬ ਦੇ ਵਿਗੜੇ ਹਾਲਾਤਾਂ ਨੂੰ ਠੀਕ ਕਰਨ ਲਈ ਪੰਜਾਬ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੀ ਸਰਕਾਰ ਬਣਨੀ ਜ਼ਰੂਰੀ ਹੈ | ਇਸ ਮੌਕੇ ਭਾਈ ਰਜਵੰਤ ਸਿੰਘ ਮਹਿਲਾਂਵਾਲਾ, ਡਾ. ਦਰਸ਼ਨ ਸਿੰਘ ਗੁੱਜਰਪੁਰਾ, ਫੌਜੀ ਕੁਲਵਿੰਦਰ ਸਿੰਘ ਰਮਦਾਸ, ਗੁਰਬੀਰ ਸਿੰਘ ਦੁਧਰਾਏ, ਡਾ. ਸੁਖਪ੍ਰੀਤ ਸਿੰਘ ਭਲਾਪਿੰਡ, ਸਰਤਾਜਪ੍ਰੀਤ ਸਿੰਘ ਭੰਗੂ ਆਦਿ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਬਾਬਾ ਮੰਗਲ ਸਿੰਘ ਜੀ ਸ਼ਹੀਦ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਕਰਾਇਆ ਪੰਥ ਪ੍ਰਸਿੱਧ ਰਾਗੀ, ਢਾਡੀ, ਕਥਾਵਚਕਾਂ ਤੇ ਕਵੀਸ਼ਰ... ਅਗਲੀ ਖ਼ਬਰ ਰਮਦਾਸ ਵਿਖੇ ਵਿਧਾਇਕ ਧਾਲੀਵਾਲ ਨੇ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਦੀ ਸ਼ੁਰੂਆਤ ਕਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।