14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਪਿੰਡ ਮਲਕਪੁਰ ਦੇ ਸਾਬਕਾ ਸਰਪੰਚ ਬਲਬੀਰ ਸਿੰਘ ਨਹੀਂ ਰਹੇ

ਅਜੀਤ ਡੈਸਕ 25-01-2026
ਮਾਨਾਂਵਾਲਾ, 24 ਜਨਵਰੀ (ਗੁਰਦੀਪ ਸਿੰਘ ਨਾਗੀ)-ਹਲਕਾ ਜੰਡਿਆਲਾ ਗੁਰੂ ਅਧੀਨ ਪਿੰਡ ਮਲਕਪੁਰ ਸਾਬਕਾ ਸਰਪੰਚ ਬਲਬੀਰ ਸਿੰਘ (51 ਸਾਲ) ਦਾ ਅੰਮਿ੍ਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਅਧੀਨ ਦੇਹਾਂਤ ਹੋ ਗਿਆ | ਇੱਥੇ ਦੱਸਣਯੋਗ ਹੈ ਕਿ ਉਹ ਕੁਝ ਦਿਨ ਪਹਿਲਾਂ ਬੀ.ਪੀ. ਅਤੇ ਛਾਤੀ ਵਿਚ ਦਰਦ ਮਹਿਸੂਸ ਕਰ ਰਹੇ ਸਨ, ਜਿਸ ਕਰਕੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨੂੰ ਅੰਮਿ੍ਤਸਰ ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ, ਜਿੱਥੇ ਉਨ੍ਹਾਂ ਦਾ ਦੇਹਾਂਤ ਹੋ ਗਿਆ | ਉਹ ਜੰਡਿਆਲਾ ਗੁਰੂ ਤੋਂ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਦੇ ਨਜ਼ਦੀਕੀ ਸਨ, ਤੇ ਕਾਂਗਰਸ ਪਾਰਟੀ ਦੀਆਂ ਗਤਵਿਧੀਆਂ ਵਿਚ ਕਾਫੀ ਵੱਧ ਝੜ ਕੇ ਹਿੱਸਾ ਲੈਂਦੇ ਸਨ | ਸਾਬਕਾ ਸਰਪੰਚ ਬਲਬੀਰ ਸਿੰਘ ਪਰਿਵਾਰ ਵਿਚ ਪਿੱਛੇ ਆਪਣੀ ਪਤਨੀ ਤੇ ਬੇਟਾ ਤੇ ਬੇਟੀ, ਜੋ ਕਿ ਵਿਦੇਸ਼ ਵਿੱਚ ਹਨ, ਨੂੰ ਛੱਡ ਗਏ ਹਨ | ਸਾਬਕਾ ਸਰਪੰਚ ਬਲਬੀਰ ਸਿੰਘ ਦਾ ਅੰਤਿਮ ਸੰਸਕਾਰ 26 ਜਨਵਰੀ 2025 ਨੂੰ ਸੋਮਵਾਰ ਪਿੰਡ ਮਲਕਪੁਰ ਦੇ ਸ਼ਮਸ਼ਾਨ ਘਾਟ ਵਿਚ ਬੱਚਿਆਂ ਦੇ ਵਿਦੇਸ਼ ਤੋਂ ਆਉਣ ਮਗਰੋਂ ਕੀਤਾ ਜਾਵੇਗਾ!

ਪਿਛਲੀ ਖ਼ਬਰ ਪੰਜਾਬ ਦੇ ਐਸ.ਸੀ. ਕਮਿਸ਼ਨ ਦੇ ਸੀਨੀਅਰ ਵਾਈਸ ਚੈਅਰਮੈਨ ਬਣਨ 'ਤੇ ਸਿਆਲਕਾ ਦਾ ਗਿੱਲ ਵਲੋਂ ਸਵਾਗਤ ਪਾਰਟੀ ਨੇ ਮਿਹਨਤੀ... ਅਗਲੀ ਖ਼ਬਰ ਅਜਨਾਲਾ ਦੇ ਕਈ ਪਰਿਵਾਰ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।