15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸ਼ੋ੍ਰਮਣੀ ਅਕਾਲੀ ਦਲ ਢਾਹ ਲਾਉਣ ਵਾਲੇ ਵਿਰੋਧੀਆਂ ਦੀਆਂ ਚਾਲਾਂ ਕਦੇ ਵੀ ਕਾਮਯਾਬ ਨਹੀਂ ਹੋਣਗੀਆਂ-ਗਗਨਦੀਪ ਭਕਨਾ <br/>

ਅਜੀਤ ਡੈਸਕ 29-01-2026
ਜੇਠੂਵਾਲ, 28 ਜਨਵਰੀ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਅਕਾਲੀ ਦਲ ਦੀ ਸੂਬੇ 'ਚ ਵਧ ਰਹੀ ਦਿਨ ਬ ਦਿਨ ਚੜਤ ਤੋਂ ਬੁਖਲਾਹਟ ਵਿਚ ਆ ਕੇ ਅਕਾਲੀ ਦਲ ਨੂੰ ਢਾਹ ਲਾਉਣ ਵਾਲੇ ਵਿਰੋਧੀਆਂ ਦੀਆਂ ਚਾਲਾਂ ਕਦੇ ਵੀ ਕਾਮਯਾਬ ਨਹੀਂ ਹੋਣਗੀਆਂ ਕਿਉਂ ਕਿ ਉਨ੍ਹਾਂ ਦਾ ਲੋਕ ਅਧਾਰ ਹੁਣ ਖ਼ਤਮ ਹੋਣ ਕਿਨਾਰੇ ਹੈ ਜਿਸ ਦੀ ਮਿਸਾਲ ਹਰ ਹਲਕੇ ਵਿਚ ਲੋਕ ਅਕਾਲੀ ਦਲ ਨਾਲ ਧੜਾ ਧੜ ਜੁੜਨ ਤੋਂ ਮਿਲਦੀ ਹੈ ਉਕਤ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਮਜੀਠਾ ਦੀ ਵਿਧਾਇਕਾ ਬੀਬਾ ਗੁਨੀਵ ਕੌਰ ਮਜੀਠੀਆ ਦੇ ਸਿਆਸੀ ਸਲਾਹਕਾਰ ਗਗਨਦੀਪ ਸਿੰਘ ਭਕਨਾ ਨੇ ਗੱਲਬਾਤ ਦੌਰਾਨ ਕੀਤਾ | ਭਕਨਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਨੂੰ ਸੂਬੇ ਦੇ ਹਰ ਹਲਕੇ ਵਿਚ ਪਿੰਡ ਪੱਧਰ 'ਤੇ ਮਜਬੂਤ ਕਰਨ ਲਈ ਪਾਰਟੀ ਲਈ ਦਿਨ ਰਾਤ ਮਿਹਨਤ ਕਰਨ ਵਾਲੇ ਵਰਕਰਾਂ ਨੂੰ ਅਹੁਦੇਦਾਰੀਆਂ ਦੇ ਕੇ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ ਤਾਂ ਉਹ ਪਿੰਡ ਪਿੰਡ ਅਕਾਲੀ ਦਲ ਨੂੰ ਮਜਬੂਤ ਕਰਨ ਲਈ ਮਿਹਨਤ ਕਰਨ ਕਿਉਂਕਿ ਸੂਬੇ ਦੇ ਲੋਕ ਹੁਣ ਸੁਖਬੀਰ ਬਾਦਲ ਦੀ ਅਗਵਾਈ 'ਚ 2027 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਅਗਲੀ ਸਰਕਾਰ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ ਕਿਉਂਕਿ ਲੋਕ ਅਕਾਲੀ ਸਰਕਾਰ ਵਿਚ ਹੀ ਸੁਰੱਖਿਅਤ ਹਨ ਅਤੇ ਹਰ ਪਖੋਂ ਮਿਲਣ ਵਾਲੀਆਂ ਸਹੂਲਤਾਂ ਨੂੰ ਅੱਜ ਵੀ ਲੋਕ ਯਾਦ ਕਰ ਰਹੇ ਹਨ ਕਿਉਂਕਿ ਆਪ ਸਰਕਾਰ ਜੋ ਲੋਕਾਂ ਨੂੰ ਸਹੂਲਤਾਂ ਦੇਣ ਬਾਰੇ ਐਲਾਨ ਕਰ ਰਹੀ ਹੈ ਇਹ ਸਿਰਫ ਬਿਆਨਬਾਜ਼ੀ ਤੱਕ ਹੀ ਸੀਮਤ ਹੈ | ਇਸ ਮੌਕੇ ਬਲਜਿੰਦਰ ਸਿੰਘ ਬੁੱਟਰ ਜੇਠੂਵਾਲ, ਜਗਰੂਪ ਸਿੰਘ ਜਗਤਪੁਰ ਬਜਾਜ, ਕੁਲਵਿੰਦਰ ਸਿੰਘ, ਗੁਰਜਿੰਦਰ ਸਿੰਘ ਹੰਯਰਾ, ਜਥੇਦਾਰ ਹਰਪਾਲ ਸਿੰਘ ਬੁੱਟਰ, ਅਮਨਦੀਪ ਸਿੰਘ ਸੰਧੂ, ਪ੍ਰਧਾਨ ਜਸਵੰਤ ਸਿੰਘ ਬੁੱਟਰ, ਗੁਰਪ੍ਰੀਤ ਸਿੰਘ ਗੋਪੀ ਤੇ ਹੋਰ ਅਕਾਲੀ ਵਰਕਰ ਸ਼ਾਮਲ ਸਨ |

ਪਿਛਲੀ ਖ਼ਬਰ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅਜਨਾਲਾ ਵਿਖੇ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਖੂਨੀ ਚਾਈਨਾ ਡੋਰ ਨੇ ਇਕ 6 ਸਾਲਾ ਬੱਚੀ ਨੂੰ ਕੀਤਾ ਗੰਭੀਰ ਜ਼ਖ਼ਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।