16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਗਣਤੰਤਰ ਦਿਵਸ ਮੌਕੇ ਕਿਸਾਨਾਂ ਵਲੋਂ ਕੀਤਾ ਗਿਆ ਟਰੈਕਟਰ ਮਾਰਚ <br/>

ਅਜੀਤ ਡੈਸਕ 29-01-2026
ਅਟਾਰੀ, 28 ਜਨਵਰੀ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਜਮਹੂਰੀ ਕਿਸਾਨ ਸਭਾ ਪੰਜਾਬ ਅਤੇ ਬਾਰਡਰ ਏਰੀਆ ਸੰਘਰਸ਼ ਕਮੇਟੀ ਦੇ ਕਿਸਾਨਾਂ ਮਜ਼ਦੂਰਾਂ ਅਤੇ ਬਿਜਲੀ ਕਾਮਿਆਂ ਵਲੋਂ ਪਿੰਡ ਦਾਉਕੇ, ਨੇਸ਼ਟਾ, ਪਿੰਡ ਰਾਜਾਤਾਲ, ਭੈਣੀ, ਭੋਰੋਪਾਲ ਦੇ ਕਿਸਾਨਾਂ ਅਤੇ ਅਟਾਰੀ, ਮੁਹਾਵਾ, ਮੋਦੇ, ਧਨੋਏ ਕਲਾਂ ਦੇ ਕਿਸਾਨਾਂ ਵਲੋਂ ਮੋਦੀ ਸਰਕਾਰ ਦੇ ਲਿਆਂਦੇ ਬਿਜਲੀ ਸੋਧ ਬਿੱਲ 2025, ਲੇਬਰ ਕਾਨੂੰਨ ਦੀਆਂ ਚਾਰ ਧਰਾਵਾਂ, ਮਨਰੇਗਾ ਦਾ ਪੁਰਾਣਾ ਸਰੂਪ ਬਹਾਲ ਕਰਨ ਅਤੇ ਬੀਜ ਬਿਲ ਵਾਪਿਸ ਕਰਵਾਉਣ ਲਈ ਵੱਡੀ ਗਿਣਤੀ ਵਿਚ ਟ੍ਰੈਕਟਰ ਮਾਰਚ ਕਰਕੇ ਰੋਸ ਮਾਰਚ ਕੱਢਿਆ ਗਿਆ | ਮੰਗ ਕੀਤੀ ਗਈ ਕਿ ਇਹਨਾਂ ਬਿੱਲਾਂ ਨੂੰ ਰੱਦ ਕਰਕੇ ਕਿਸਾਨਾਂ ਨੂੰ ਰਾਹਤ ਦਿੱਤੀ ਜਾਵੇ, ਟ੍ਰੈਕਟਰ ਮਾਰਚ ਦੀ ਅਗਵਾਈ ਕਿਸਾਨ ਮੋਰਚੇ ਦੇ ਆਗੂਆਂ ਨਿਰਮਲ ਸਿੰਘ ਮੋਦੇ, ਬਲਦੇਵ ਸਿੰਘ ਧਾਰੀਵਾਲ, ਗੁਰਦੇਵ ਸਿੰਘ ਮੁਹਾਵਾ, ਸ਼ਰਨਜੀਤ ਸਿੰਘ ਧਨੋਆ, ਗੁਰਪਰੀਤ ਰਾਜਾਤਾਲ, ਸੁਖ ਲਹੋਰੀਮਲ, ਬਾਬਾ ਅਰਜੁਨ ਸਿੰਘ, ਕਾਮਰੇਡ ਰਤਨ ਸਿੰਘ ਰੰਧਾਵਾ, ਕੁਲਜੀਤ ਸਿੰਘ ਸਾਬਕਾ ਡੀਐਸਪੀ, ਮਨਜੀਤ ਸਿੰਘ ਸਾਬਕਾ ਸਰਪੰਚ, ਮਨਿੰਦਰ ਸਿੰਘ ਨੇਸ਼ਟਾ ਅਤੇ ਬੂਟਾ ਸਿੰਘ ਰੋੜਾਂਵਾਲਾ ਨੇ ਕੀਤੀ |
ਉਨ੍ਹਾਂ ਜ਼ੋਰਦਾਰ ਢੰਗ ਨਾਲ ਆਵਾਜ਼ ਬੁਲੰਦ ਕੀਤੀ ਕਿ ਸਾਰੇ ਕਾਨੂੰਨ ਲਾਗੂ ਨਹੀਂ ਕਰਨ ਦਿੱਤੇ ਜਾਣਗੇ ਅਤੇ ਸਾਰੇ ਪੰਜਾਬ ਵਿੱਚ ਮੋਦੀ ਸਰਕਾਰ ਦੇ ਪੁਤਲੇ ਫੂਕੇ ਜਾਣਗੇ | ਇਹ ਕਾਨੂੰਨ ਲਿਆਉਣ ਵਿਚ ਕਿਸਾਨਾਂ ਮਜ਼ਦੂਰਾਂ ਅਤੇ ਬਿਜਲੀ ਕਾਮਿਆਂ ਵਿਚ ਭਾਰੀ ਰੋਸ ਵੇਖਿਆ ਗਿਆ |

ਪਿਛਲੀ ਖ਼ਬਰ ਗੁ. ਸ੍ਰੀ ਟਾਹਲਾ ਸਾਹਿਬ ਚੱਬਾ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ... ਅਗਲੀ ਖ਼ਬਰ ਕੁੱਲ ਹਿੰਦ ਕਿਸਾਨ ਸਭਾ ਤੇ ਸਬਜ਼ੀ ਉੱਤਪਾਦਕ ਕਿਸਾਨ ਜਥੇਬੰਦੀ ਨੇ ਟਰੈਕਟਰ ਮਾਰਚ ਕੱਢਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।