09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਕੱਲ੍ਹ ਨੂੰ

ਅਜੀਤ ਡੈਸਕ 31-01-2026
ਬਾਬਾ ਬਕਾਲਾ ਸਾਹਿਬ, 30 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਗੁਰੂ ਰਵਿਦਾਸ ਸਭਾ ਬਾਬਾ ਬਕਾਲਾ ਸਾਹਿਬ ਦੀ ਇਕ ਜਰੂਰੀ ਮੀਟਿੰਗ ਪ੍ਰਧਾਨ ਸਵਰਨ ਸਿੰਘ ਕਾਲਾ ਦੀ ਪ੍ਰਧਾਨਗੀ ਹੇਠ ਸਥਾਨਕ ਧਰਮਸ਼ਾਲਾ ਭਗਤ ਰਵਿਦਾਸ ਜੀ, ਬਾਬਾ ਬਕਾਲਾ ਸਾਹਿਬ ਵਿਖੇ ਹੋਈ | ਜਿਸ ਵਿਚ ਪਰਮਜੀਤ ਕੁਮਾਰ, ਚਾਚਾ ਮਲਕੀਤ ਸਿੰਘ, ਸ਼ਿੰਦਰਪਾਲ, ਸੰਤੋਖ ਸਿੰਘ, ਚੂੜ ਰਾਮ, ਸਤਨਾਮ ਸਿੰਘ, ਦੇਵ ਰਾਮ, ਸਾਗਰ, ਹਰਜਿੰਦਰ ਸਿੰਘ, ਸ਼ਿੰਦਾ, ਭਿੰਦਰ, ਬਲਜੀਤ, ਮੁਕੇਸ਼ ਤੇ ਕੇਸ਼ਾ ਆਦਿ ਅਹੁਦੇਦਾਰਾਂ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਉਤਸਵ ਮਿਤੀ 1 ਫਰਵਰੀ, ਦਿਨ ਐਤਵਾਰ ਨੂੰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਪ੍ਰਧਾਨ ਸਵਰਨ ਸਿੰਘ ਕਾਲਾ ਨੇ ਦੱਸਿਆ ਕਿ 30 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 1 ਫਰਵਰੀ ਨੂੰ ਸਵੇਰੇ 10 ਵਜੇ ਪੈਣਗੇ | ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿਚ ਰਾਗੀ ਭਾਈ ਹਰਦੇਵ ਸਿੰਘ ਭਿੰਡਰ ਤੇ ਭਾਈ ਬਲਜਿੰਦਰ ਸਿੰਘ ਦੇ ਜਥੇ ਵਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ | ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ |
ਪਿਛਲੀ ਖ਼ਬਰ ਬਾਬਾ ਬਕਾਲਾ ਸਾਹਿਬ ਵਿਖੇ ਨੰਬਰਦਾਰਾਂ ਨੇ ਮੰਗਾਂ ਨੂੰ ਲੈ ਕੇ ਕੀਤਾ ਰੋਸ ਵਿਖਾਵਾ <br/> ਅਗਲੀ ਖ਼ਬਰ ਬੋਨੀ ਅਮਰਪਾਲ ਸਿੰਘ ਅਜਨਾਲਾ ਵਲੋਂ ਭਾਜਪਾ ਅਜਨਾਲਾ ਸ਼ਹਿਰੀ ਦੇ ਅਹੁਦੇਦਾਰਾਂ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।