09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਸ਼ਹੀਦ ਭਗਤ ਸਿੰਘ ਸੁਸਾਇਟੀ ਵਲੋਂ ਸ਼ਹੀਦ ਭਗਤ ਲੋਕ ਸੇਵਾ ਕੇਂਦਰ, ਪਾਖਰਪੁਰਾ ਵਿਖ਼ੇ ਸਮਾਗਮ ਕਰਵਾਉਣ ਦਾ ਫ਼ੈਸਲਾ ਕਿਹਾ, ਸਮਾਗਮ ਦਾ ਮੁੱਖ ਮੰਤਵ ਨੌਜਵਾਨਾਂ ਨੂੰ ਨਸ਼ਿਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਦਾ ਸੰਦੇਸ਼

ਸ਼ਹੀਦ ਭਗਤ ਸਿੰਘ ਮੈਮੋਰੀਅਲ ਸੋਸ਼ਲ ਐਂਡ ਸਪੋਰਟਸ ਵੈੱਲਫੇਅਰ ਸੁਸਾਇਟੀ ਰਜਿ, ਜ਼ਿਲ੍ਹਾ ਅੰਮਿ੍ਤਸਰ ਦੇ ਆਗੂਆਂ ਦੀ ਹੋਈ ਮੀਟਿੰਗ ਵਿਚ ਚੇਅਰਮੈਨ ਪਿ੍ੰਸੀਪਲ ਗੁਰਦੀਪ ਸਿੰਘ ਰੰਧਾਵਾ, ਪ੍ਰਧਾਨ ਮਨਜੀਤ ਸਿੰਘ ਭੋਮਾ, ਜਨਰਲ ਸਕੱਤਰ ਪਿ੍ੰਸੀਪਲ ਜੋਗਾ ਸਿੰਘ ਅਠਵਾਲ ਤੇ ਹੋਰ ਮੈਂਬਰ | ਤਸਵੀਰ : ਜਗਤਾਰ ਸਿੰਘ ਸਹਿਮੀ <br/> 31-01-2026
ਮਜੀਠਾ, 30 ਜਨਵਰੀ (ਜਗਤਾਰ ਸਿੰਘ ਸਹਿਮੀ)-ਸ਼ਹੀਦ ਭਗਤ ਸਿੰਘ ਮਮੋਰੀਅਲ ਸੋਸ਼ਲ ਐਂਡ ਸਪੋਰਟਸ ਵੈਲਫੇਅਰ ਸੁਸਾਇਟੀ ਰਜਿ., ਜ਼ਿਲ੍ਹਾ ਅੰਮਿ੍ਤਸਰ ਵਲੋਂ ਹਰ ਸਾਲ ਵਾਂਗ ਇਸ ਵਾਰ ਵੀ ਸ਼ਹੀਦੀ ਦਿਵਸ ਨੂੰ ਭਾਰੀ ਉਤਸ਼ਾਹ ਨਾਲ ਮਨਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ | ਚੇਅਰਮੈਨ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਲੋਕ ਸੇਵਾ ਕੇਂਦਰ, ਪਾਖਰਪੁਰਾ, (ਜ਼ਿਲ੍ਹਾ ਅੰਮਿ੍ਤਸਰ) ਵਿਖੇ 23 ਮਾਰਚ 2026 ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਹੋਰ ਕੌਮੀ ਸ਼ਹੀਦਾਂ ਦੀ ਯਾਦ ਵਿਚ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਜਾਵੇਗਾ, ਜਿਸ ਵਿਚ ਮੁੱਖ ਮਹਿਮਾਨ ਵਜੋਂ ਕੁਲਵੰਤ ਸਿੰਘ ਰਾਜਾਸਾਂਸੀ (ਸਿੰਘ ਫੋਮ ਫੈਕਟਰੀ, ਬਰੈਂਪਟਨ, ਕੈਨੇਡਾ) ਸ਼ਿਰਕਤ ਕਰਨਗੇ | ਵਿਸ਼ੇਸ਼ ਮਹਿਮਾਨ ਵਜੋਂ ਹਾਕੀ ਕੋਚ ਗੁਰਮੀਤ ਸਿੰਘ ਮੀਤਾ ਵੀ ਖਾਸ ਤੌਰ 'ਤੇ ਪਹੁੰਚ ਰਹੇ ਹਨ | ਇਸ ਸੰਬੰਧੀ ਗੁਰੂ ਨਾਨਕ ਮਾਡਲ ਸਕੂਲ ਮਜੀਠਾ 'ਚ ਕੀਤੀ ਗਈ ਮੀਟਿੰਗ ਮੌਕੇ ਸੋਸਾਇਟੀ ਆਗੂਆਂ ਨੇ ਦੱਸਿਆ ਕਿ ਇਹ ਸਮਾਗਮ ਜਾਤ-ਪਾਤ, ਰਾਜਨੀਤਿਕ ਪਾਰਟੀਆਂ ਜਾਂ ਸਮਾਜਿਕ ਭੇਦਭਾਵ ਤੋਂ ਪਰੇ ਹੋਵੇਗਾ ਅਤੇ ਸਾਰੇ ਵਰਗਾਂ ਦੇ ਲੋਕਾਂ ਨੂੰ ਸੱਦਾ ਦਿੱਤਾ ਜਾ ਰਿਹਾ ਹੈ | ਸਮਾਗਮ ਦੌਰਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਕਵੀ ਦਰਬਾਰ ਅਤੇ ਗੋਸ਼ਟੀਆਂ ਆਯੋਜਿਤ ਕੀਤੀਆਂ ਜਾਣਗੀਆਂ | ਵੱਖ-ਵੱਖ ਲੇਖਕ ਅਤੇ ਵਿਚਾਰਕ ਸ਼ਹੀਦਾਂ ਦੇ ਜੀਵਨ, ਬਲੀਦਾਨ ਅਤੇ ਵਿਚਾਰਾਂ 'ਤੇ ਲੇਖ ਪੜ੍ਹ ਕੇ ਵਿਚਾਰ ਵਟਾਂਦਰੇ ਕਰਨਗੇ | ਇਸ ਤੋਂ ਇਲਾਵਾ ਸ਼ਹੀਦਾਂ ਨੂੰ ਯਾਦ ਕਰਦਿਆਂ ਵੱਖ-ਵੱਖ ਸਭਿਆਚਾਰਕ ਪ੍ਰੋਗਰਾਮ ਵੀ ਰੱਖੇ ਜਾਣਗੇ | ਸੋਸਾਇਟੀ ਆਗੂਆਂ ਨੇ ਦੱਸਿਆ ਕਿ ਇਸ ਸਮਾਗਮ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣਾ ਹੈ ਅਤੇ ਉਨ੍ਹਾਂ ਨੂੰ ਸ਼ਹੀਦਾਂ ਦੇ ਬਲੀਦਾਨ ਅਤੇ ਆਦਰਸ਼ਾਂ 'ਤੇ ਚੱਲਣ ਲਈ ਪ੍ਰੇਰਿਤ ਕਰਨਾ ਹੈ | ਇਸ ਮੌਕੇ ਮੀਟਿੰਗ ਵਿਚ ਚੇਅਰਮੈਨ ਪਿ੍ੰਸੀਪਲ ਗੁਰਦੀਪ ਸਿੰਘ ਰੰਧਾਵਾ, ਪ੍ਰਧਾਨ ਮਨਜੀਤ ਸਿੰਘ ਭੋਮਾ, ਜਨਰਲ ਸਕੱਤਰ ਪਿ੍ੰਸੀਪਲ ਜੋਗਾ ਸਿੰਘ ਅਠਵਾਲ, ਗੁਲਸ਼ਨ ਕੁਮਾਰ ਬਾਵਾ, ਪ੍ਰੈਸ ਸਕੱਤਰ ਜਗਤਾਰ ਸਿੰਘ, ਕੁਲਦੀਪ ਸਿੰਘ ਕਾਹਲੋਂ, ਡੀਐਸਪੀ ਅਸ਼ੋਕ ਕੁਮਾਰ ਰਿਟਾਇਰਡ ਵਾਈਸ ਚੇਅਰਮੈਨ, ਸਤਨਾਮ ਸਿੰਘ ਸਮੇਤ ਹੋਰ ਵੀ ਸਾਡੀ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਹੋਮਗਾਰਡ ਜਵਾਨ ਦੀ ਹਾਰਟ ਅਟੈਕ ਨਾਲ ਮੌਤ ਮਿ੍ਤਕ ਦੇਹ ਨੂੰ ਪੁਲਿਸ ਜਵਾਨਾਂ ਨੇ ਦਿੱਤੀ ਸਲਾਮੀ <br/> ਅਗਲੀ ਖ਼ਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕਰਵਾਇਆ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟ੍ਰੇਸ਼ਨ ਦਾ ਕੰਮ ਸ਼ੁਰੂ <br...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।