09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਹੋਮਗਾਰਡ ਜਵਾਨ ਦੀ ਹਾਰਟ ਅਟੈਕ ਨਾਲ ਮੌਤ ਮਿ੍ਤਕ ਦੇਹ ਨੂੰ ਪੁਲਿਸ ਜਵਾਨਾਂ ਨੇ ਦਿੱਤੀ ਸਲਾਮੀ <br/>

ਅਜੀਤ ਡੈਸਕ 31-01-2026
ਓਠੀਆਂ, 30 ਜਨਵਰੀ (ਗੁਰਵਿੰਦਰ ਸਿੰਘ ਛੀਨਾ)-ਨਜ਼ਦੀਕ ਪੈਂਦੇ ਪਿੰਡ ਮੁਹਾਰ ਦੇ ਪੰਜਾਬ ਪੁਲਿਸ ਵਿਚ ਥਾਣਾ ਰਾਜਾਸਾਂਸੀ ਵਿਖੇ ਬਤੌਰ ਹੋਮਗਾਰਡ ਦੀ ਡਿਊਟੀ ਨਿਭਾ ਰਹੇ ਹਰਭਜਨ ਸਿੰਘ ਉਮਰ 50 ਸਾਲ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ | ਉਨ੍ਹਾਂ ਦੀ ਮਿ੍ਤਕ ਦੇਹ ਦਾ ਅੰਤਿਮ ਸੰਸਕਾਰ ਅੱਜ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਕਰਨ ਉਪਰੰਤ ਪੰਜਾਬ ਪੁਲਿਸ ਦੇ ਜਵਾਨਾਂ ਨੇ ਉਨ੍ਹਾਂ ਨੂੰ ਸਲਾਮੀ ਦਿੱਤੀ ਅਤੇ ਸ਼ਰਧਾ ਦੇ ਫੁੱਲ ਭੇਟ ਕੀਤੇ | ਪਰਿਵਾਰ ਨਾਲ ਪਿੰਡ ਅਤੇ ਇਲਾਕੇ ਦੇ ਵਾਸੀਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ |
ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਭੋਗ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ 7 ਫਰਵਰੀ ਨੂੰ ਉਨ੍ਹਾਂ ਦੇ ਗ੍ਰਹਿ ਪਿੰਡ ਮੁਹਾਰ ਵਿਖੇ ਪੈਣਗੇ | ਇਸ ਮੌਕੇ ਸਰਪੰਚ ਅਮਰਜੀਤ ਸਿੰਘ, ਜਗਤਾਰ ਸਿੰਘ, ਆਕਾਸ਼ਦੀਪ ਸਿੰਘ, ਅਮਰਜੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਤਲਬੀਰ ਗਿੱਲ ਨੇ ਕੌਂਸਲਰ ਨਵਦੀਪ ਸੋਨਾ ਦੇ ਪਿਤਾ ਮਾਸਟਰ ਸਵ : ਬਲਬੀਰ ਸਿੰਘ ਦੇ ਅਕਾਲ ਚਲਾਣੇ 'ਤੇ ਪਰਿਵਾਰ ਨਾਲ ਕੀਤਾ ਦੁੱ... ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਸੁਸਾਇਟੀ ਵਲੋਂ ਸ਼ਹੀਦ ਭਗਤ ਲੋਕ ਸੇਵਾ ਕੇਂਦਰ, ਪਾਖਰਪੁਰਾ ਵਿਖ਼ੇ ਸਮਾਗਮ ਕਰਵਾਉਣ ਦਾ ਫ਼ੈਸਲਾ ਕਿਹਾ,...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।