08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਹੈਬਰਨ ਵਰਲਡ ਸਕੂਲ ਦੇ ਚੇਅਰਮੈਨ ਵਲੋਂ ਜੀ.ਐੱਨ.ਡੀ.ਯੂ. ਦੇ ਖੇਡ ਡਾਇਰੈਕਟਰ ਨਾਲ ਖੇਡਾਂ ਸੰਬੰਧੀ ਵਿਚਾਰਾਂ <br/>

ਅਜੀਤ ਡੈਸਕ 31-01-2026
ਚੇਤਨਪੁਰਾ, 30 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਪ੍ਰਸਿੱਧ ਵਿੱਦਿਅਕ ਅਦਾਰੇ ਹੈਬਰਨ ਵਰਲਡ ਸਕੂਲ ਪਿੰਡ ਬੱਲ ਬਾਵਾ ਦੇ ਚੇਅਰਮੈਨ ਇੰਦਰਜੀਤ ਸਿੰਘ ਭਾਟੀਆ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਪੋਰਟਸ ਡਾਇਰੈਕਟਰ ਕੰਵਰਮਨਦੀਪ ਸਿੰਘ ਢਿੱਲੋਂ ਲੋਧੀਨੰਗਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ ਅਤੇ ਇਸ ਦੌਰਾਨ ਉਨ੍ਹਾਂ ਨੇ ਡਾਇਰੈਕਟਰ ਢਿੱਲੋਂ ਨੂੰ ਜਿਥੇ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਨਿੱਘਾ ਸਵਾਗਤ ਕੀਤਾ, ਉਥੇ ਨਾਲ ਹੀ ਸਕੂਲੀ ਵਿਦਿਆਰਥੀਆਂ ਅੰਦਰ ਖੇਡਾਂ ਨੂੰ ਹੋਰ ਜ਼ਿਆਦਾ ਪ੍ਰਫੁੱਲਿਤ ਕਰਨ ਦੇ ਮੱਦੇਨਜ਼ਰ ਵੱਖ-ਵੱਖ ਖੇਡਾਂ ਨਾਲ ਜੋੜਨ ਸੰਬੰਧੀ ਵਿਚਾਰ ਵਟਾਂਦਰਾ ਕੀਤਾ | ਇਸ ਮੌਕੇ ਢਿੱਲੋਂ ਵਲੋਂ ਇੰਦਰਜੀਤ ਸਿੰਘ ਭਾਟੀਆ ਨੂੰ ਕਈ ਪ੍ਰਕਾਰ ਦੀਆਂ ਖੇਡਾਂ ਸੰਬੰਧੀ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਸਪੋਰਟਸ ਕੋਟੇ 'ਚ ਜੋ ਸਕੂਲੀ ਬੱਚੇ ਵਧੀਆ ਪ੍ਰਦਰਸ਼ਨ ਕਰਦੇ ਹੋਏ ਮੈਰਿਟ ਪੁਜੀਸ਼ਨ ਹਾਸਲ ਕਰਦੇ ਹਨ, ਉਹ ਜ਼ਿੰਦਗੀ ਵਿਚ ਚੰਗੇ ਮੁਕਾਮ 'ਤੇ ਪਹੁੰਚਦੇ ਹਨ, ਜਿਸ ਨਾਲ ਉਨ੍ਹਾਂ ਬੱਚਿਆਂ ਦਾ ਭਵਿੱਖ ਹੋਰ ਉੱਜਵਲ ਬਣਦਾ ਹੈ | ਇਸ ਮੌਕੇ ਚੇਅਰਮੈਨ ਭਾਟੀਆ ਨੇ ਡਾਇਰੈਕਟਰ ਢਿੱਲੋਂ ਨੂੰ ਇਸ ਗੱਲ ਤੋਂ ਵੀ ਜਾਣੂ ਕਰਵਾਇਆ ਕਿ ਉਨ੍ਹਾਂ ਦੀ ਦਿਲੀ ਖੁਆਇਸ਼ ਸੀ ਕਿ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੱਲ ਰੁਚਿਤ ਕੀਤਾ ਜਾਵੇ ਤਾਂ ਜੋ ਮਾਪਿਆਂ ਦੀ ਵੀ ਇੱਛਾ ਪੂਰੀ ਹੋ ਸਕੇ | ਇਸ ਉਪਰੰਤ ਡਾਇਰੈਕਟਰ ਢਿੱਲੋਂ ਨੇ ਇੰਦਰਜੀਤ ਭਾਟੀਆ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਸਕੂਲੀ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਹਮੇਸ਼ਾ ਸਮੇਂ-ਸਮੇਂ 'ਤੇ ਖੇਡਾਂ ਪ੍ਰਤੀ ਚੰਗੇ ਸੁਝਾਅ ਦਿੰਦੇ ਰਹਿਣਗੇ | ਇਸ ਮੌਕੇ ਉਨ੍ਹਾਂ ਨਾਲ ਪਲਵਿੰਦਰ ਸਿੰਘ ਸਾਰੰਗਲ ਵੀ ਮੌਜੂਦ ਸਨ |

ਪਿਛਲੀ ਖ਼ਬਰ ਐੱਸ.ਡੀ.ਐੱਮ. ਅਮਨਪ੍ਰੀਤ ਸਿੰਘ ਦੇ ਪਰਿਵਾਰ ਦਾ ਗੁ: ਨੌਵੀਂ ਪਾਤਸ਼ਾਹੀ ਵਿਖੇ ਸਨਮਾਨ <br/> ਅਗਲੀ ਖ਼ਬਰ ਜ਼ਿਲ੍ਹਾ ਸੈਸ਼ਨ ਜੱਜ ਸ੍ਰੀਮਤੀ ਜਤਿੰਦਰ ਕੌਰ ਵਲੋਂ ਜੁਡੀਸ਼ੀਅਲ ਕੋਰਟ ਕੰਪਲੈਕਸ ਅਜਨਾਲਾ ਦਾ ਦੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।