ਜੇਠੂਵਾਲ, 12 ਫਰਵਰੀ (ਮਿੱਤਰਪਾਲ ਸਿੰਘ ਰੰਧਾਵਾ)-ਸ਼ੋ੍ਰਮਣੀ ਅਕਾਲੀ ਦਲ ਲਈ ਰੀੜ ਦੀ ਹੱਡੀ ਵਜੋਂ ਕੰਮ ਕਰ ਰਹੇ ਮਿਹਨਤੀ ਵਰਕਰਾਂ ਦਾ ਅਕਾਲੀ ਦਲ ਵਿਚ ਪੂਰਾ ਮਾਣ ਸਨਮਾਨ ਹੋਵੇਗਾ ਕਿਉਂਕਿ ਪਾਰਟੀ ਵਰਕਰਾਂ ਦੇ ਸਹਿਯੋਗ ਨਾਲ ਹੀ ਅਕਾਲੀ ਦਲ ਨੂੰ ਪਿੰਡ ਪੱਧਰ ਤੇ ਮਜਬੂਤ ਕਰਨ ਲਈ ਉਨ੍ਹਾਂ ਦਾ ਵੱਡਾ ਯੋਗਦਾਨ ਹੁੰਦਾ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਯੂਥ ਅਕਾਲੀ ਦਲ ਦੇ ਜਰਨਲ ਸਕੱਤਰ ਤੇ ਸਰਪੰਚ ਗੁਰਭੇਜ ਸਿੰਘ ਸੋਨਾ ਵਲੋਂ ਆਪਣੇ ਵਰਕਰਾਂ ਨਾਲ ਮਜੀਠੀਆ ਨੂੰ ਸਨਮਾਨਿਤ ਕਰਨ ਮੌਕੇ ਕੀਤਾ | ਮਜੀਠੀਆ ਨੇ ਕਿਹਾ ਕਿ ਸੂਬੇ ਵਿਚਲੀ ਆਪ ਸਰਕਾਰ ਨੇ ਲੋਕਾਂ ਨੂੰ ਗੁੰਮਰਾਹ ਕਰਨ ਤੋਂ ਇਲਾਵਾ ਕੁਝ ਨਹੀਂ ਕੀਤਾ ਜਿਸ ਕਰਕੇ ਅੱਜ ਵੱਡੀ ਗਿਣਤੀ 'ਚ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਉਡੀਕ ਰਹੇ ਹਨ ਕਿਉਂਕਿ ਉਹ ਜਾਣ ਚੁੱਕੇ ਹਨ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਸਿਰਫ ਖੇਤਰੀ ਪਾਰਟੀ ਅਕਾਲੀ ਦਲ ਹੀ ਲਿਆ ਸਕਦੀ ਹੈ | ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਜਿਹੜੀਆਂ ਲੋਕ ਭਲਾਈ ਸਕੀਮਾਂ ਤਹਿਤ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਉਸ ਨਾਲ ਅਕਾਲੀ ਦਲ ਜ਼ਮੀਨੀ ਪੱਧਰ 'ਤੇ ਮਜਬੂਤ ਹੈ ਅਤੇ ਜਿਨ੍ਹਾਂ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਅਕਾਲੀ ਦਲ ਨੂੰ ਭੰਡਣ ਦੀ ਕੋਸ਼ਿਸ਼ ਕੀਤੀ ਉਹ ਆਉਣ ਵਾਲੇ ਸਮੇ 'ਚ ਖ਼ੁਦ ਲੋਕਾਂ ਵਲੋਂ ਨਕਾਰੇ ਜਾਣਗੇ | ਮਜੀਠੀਆ ਨੇ ਕਿਹਾ ਕਿ ਸੂਬੇ ਵਿਚ ਅਕਾਲੀ ਦਲ ਪੂਰੀ ਤਰ੍ਹਾਂ ਮਜਬੂਤ ਹੈ ਅਤੇ ਜਿਸ ਤਰ੍ਹਾਂ ਵਰਕਰ ਚਟਾਨ ਵਾਂਗ ਪਾਰਟੀ ਨਾਲ ਖੜ੍ਹੇ ਰਹੇ ਉਸ ਨੇ ਸੂਬੇ ਵਿਚ ਅਗਲੀ ਅਕਾਲੀ ਸਰਕਾਰ ਦਾ ਨੀਂਹ ਪੱਥਰ ਰੱਖ ਦਿੱਤਾ | ਇਸ ਮੌਕੇ ਮੇਜਰ ਸ਼ਿਵਚਰਨ ਸਿੰਘ ਸਿਵੀ, ਲਖਬੀਰ ਸਿੰਘ ਗਿੱਲ, ਗਗਨਦੀਪ ਸਿੰਘ ਭਕਨਾ, ਐਡਵੋਕੇਟ ਰਾਕੇਸ਼ ਪਰਾਸ਼ਰ, ਸਰਪੰਚ ਗੁਰਭੇਜ ਸਿੰਘ ਸੋਨਾ, ਸਾਬਕਾ ਮੈਨੇਜਰ ਹਰਜੀਤ ਸਿੰਘ ਭੋਆ, ਬਾਬਾ ਹਰਦੇਵ ਸਿੰਘ ਦਾਨਾ, ਕੇਵਲ ਸਿੰਘ ਭੋਆ, ਹਰਪਾਲ ਸਿੰਘ ਭਾਲਾ, ਚੰਨਣ ਸਿੰਘ, ਡਾ. ਭੁਪਿੰਦਰ ਸਿੰਘ ਭਿੰਦਾ, ਮਲਕੀਅਤ ਸਿੰਘ ਬੱਬਲੂ, ਆਦਿ ਅਕਾਲੀ ਵਰਕਰ ਸ਼ਾਮਲ ਸਨ |
ਮਿਹਨਤੀ ਵਰਕਰਾਂ ਦਾ ਅਕਾਲੀ ਦਲ ਵਿਚ ਪੂਰਾ ਸਨਮਾਨ ਹੋਵੇਗਾ- ਮਜੀਠੀਆ <br/>
ਅਜੀਤ ਡੈਸਕ
13-02-2026