ਜੇਠੂਵਾਲ, 12 ਫਰਵਰੀ (ਮਿੱਤਰਪਾਲ ਸਿੰਘ ਰੰਧਾਵਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਜੋ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਦਾਅਵਾ ਕਰਦੀ ਨਹੀਂ ਥੱਕਦੀ ਪਰ ਇਸ ਸਰਕਾਰ ਨੇ ਪੰਜਾਬ ਕੰਗਾਲ ਕਰਕੇ ਰੱਖ ਦਿੱਤਾ ਹੈ ਜਿਸ ਦੀ ਮਿਸਾਲ ਪੰਜਾਬ ਵਿਚ ਦਿਨ ਬ ਦਿਨ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਤੋਂ ਸਾਬਿਤ ਹੁੰਦੀ ਹੈ ਜੋ ਵੀ ਪਾਰਟੀ ਇਸ ਸਰਕਾਰ ਵਿਰੁੱਧ ਆਵਾਜ਼ ਉਠਾਉਂਦੀ ਹੈ ਉਸ ਨੂੰ ਦਬਾਉਣ ਵਾਸਤੇ ਕਈ ਹੱਥਕੰਡੇ ਵਰਤ ਰਹੀ ਹੈ ਪਰ ਆਪ ਸਰਕਾਰ ਅਕਾਲੀ ਵਰਕਰਾਂ ਦੀ ਸੂਬੇ ਵਿਚ ਵਧ ਰਹੀ ਚੜਤ ਨੂੰ ਵੇਖਦਿਆਂ ਪੂਰੀ ਤਰ੍ਹਾਂ ਬੁਖਲਾ ਗਈ ਹੈ ਅਤੇ ਇਹ ਸਰਕਾਰ ਅਕਾਲੀ ਦਲ ਨੂੰ ਕਿਸੇ ਵੀ ਕੀਮਤ 'ਤੇ ਦਬਾ ਨਹੀਂ ਸਕਦੀ | ਉਕਤ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਅਕਾਲੀ ਆਗੂ ਮਨਜਿੰਦਰ ਸਿੰਘ ਐੱਨ. ਆਰ. ਆਈ. ਨੇ ਵਰਕਰਾਂ ਨਾਲ ਸਨਮਾਨ ਸਮਾਰੋਹ ਦੌਰਾਨ ਕੀਤਾ | ਮਜੀਠੀਆ ਨੇ ਕਿਹਾ ਕਿ ਮਿਹਨਤੀ ਵਰਕਰਾਂ ਨੂੰ ਹਮੇਸ਼ਾਂ ਵਾਂਗ ਅਹੁਦੇਦਾਰੀਆਂ ਦੇ ਕੇ ਨਿਵਾਜਿਆ ਜਾਵੇਗਾ ਅਤੇ ਆਉਂਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਮਜੀਠਾ ਹਲਕੇ ਦੇ ਵਰਕਰ ਅਹਿਮ ਯੋਗਦਾਨ ਪਾਉਣਗੇ | ਇਸ ਮੌਕੇ ਮੇਜਰ ਸ਼ਿਵਚਰਨ ਸਿੰਘ ਸਿਵੀ, ਲਖਬੀਰ ਸਿੰਘ ਗਿੱਲ, ਗਗਨਦੀਪ ਸਿੰਘ ਭਕਨਾ, ਐਡਵੋਕੇਟ ਰਾਕੇਸ਼ ਪਰਾਸਰ, ਮਨਜਿੰਦਰ ਸਿੰਘ ਐੱਨ. ਆਰ. ਆਈ., ਕੰਵਰਪ੍ਰਤਾਪ ਸਿੰਘ, ਮਨਜੀਤ ਸਿੰਘ ਵਰਿਆਮ ਨੰਗਲ, ਹਰਜਿੰਦਰ ਸਿੰਘ ਜਿੰਦਾ, ਹਰਦੀਪ ਸਿੰਘ, ਹਰਵਿੰਦਰ ਸਿੰਘ, ਮਨਜੀਤ ਸਿੰਘ, ਮਨਪ੍ਰੀਤ ਸਿੰਘ, ਚਰਨਕਮਲ ਸਿੰਘ, ਗਗਨਦੀਪ ਸਿੰਘ, ਰਜਿੰਦਰਪਾਲ ਸਿੰਘ, ਗੁਰਸ਼ਰਨ ਸਿੰਘ, ਸਾਹਿਬ ਸਿੰਘ , ਮਿੰਟੂ, ਸੂਰਜ, ਅਮਨ, ਬਿੱਲੂ, ਅੰਗਦ, ਵਿਸ਼ਾਲ, ਸਾਜਨ, ਰਿੰਕੂ ਆਦਿ ਅਕਾਲੀ ਵਰਕਰ ਸ਼ਾਮਲ ਸਨ |
'ਆਪ' ਸਰਕਾਰ ਅਕਾਲੀ ਵਰਕਰਾਂ ਕਦੇ ਵੀ ਦਬਾ ਨਹੀਂ ਸਕਦੀ- ਮਜੀਠੀਆ
ਅਜੀਤ ਡੈਸਕ
13-02-2026