ਅਜਨਾਲਾ, 12 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਰਾਸ਼ਟਰੀ ਨੌਜਵਾਨ ਦਿਵਸ ਨੂੰ ਸਮਰਪਿਤ ਸਰਕਾਰੀ ਕਾਲਜ ਅਜਨਾਲਾ ਵਿਖੇ ਪਿ੍ੰ: ਪਰਮਿੰਦਰ ਕੌਰ ਦੀ ਅਗਵਾਈ ਹੇਠ ਕਾਲਜ ਦੀ ਰੈੱਡ ਕਰਾਸ ਸੁਸਾਇਟੀ ਵਲੋਂ ਸਰਕਾਰੀ ਹਸਪਤਾਲ ਅਜਨਾਲਾ ਦੇ ਸਹਿਯੋਗ ਨਾਲ 'ਸਵੈਇਛੁੱਕ ਖੂਨ ਦਾਨ' ਵਿਸ਼ੇ 'ਤੇ ਭਾਸ਼ਣ ਮੁਕਾਬਲੇ ਅਤੇ ਪੋਸਟਰ ਬਣਾਉਣ ਦੇ ਮੁਕਾਬਲੇ 11 ਫਰਵਰੀ ਨੂੰ ਕਰਵਾਏ ਗਏ | ਇਸ ਕਾਰਜਕ੍ਰਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਖੂਨ ਦਾਨ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਅਤੇ ਸਮਾਜ ਸੇਵਾ ਵੱਲ ਪ੍ਰੇਰਿਤ ਕਰਨਾ ਸੀ | ਕਾਲਜ ਦੇ ਪਿ੍ੰ: ਪਰਮਿੰਦਰ ਕੌਰ ਨੇ ਸੰਬੋਧਨ ਕਰਦਿਆਂ ਨੌਜਵਾਨਾਂ ਨੂੰ ਸਵਾਮੀ ਵਿਵੇਕਾਨੰਦ ਜੀ ਦੇ ਆਦਰਸ਼ਾਂ 'ਤੇ ਚੱਲਦੇ ਹੋਏ ਮਨੁੱਖਤਾ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ | ਸਰਕਾਰੀ ਹਸਪਤਾਲ ਅਜਨਾਲਾ ਦੇ ਡਾ: ਰਿਤੂ ਸ਼ਰਮਾ ਨੇ ਵੀ ਵਿਦਿਆਰਥੀਆਂ ਨੂੰ ਖੂਨਦਾਨ ਨਾਲ ਸੰਬੰਧਿਤ ਜਾਣਕਾਰੀ ਦਿੱਤੀ ਅਤੇ ਇਸ ਨਾਲ ਜੁੜੀਆਂ ਗਲਤ ਫਹਿਮੀਆਂ ਨੂੰ ਦੂਰ ਕੀਤਾ | ਭਾਸ਼ਣ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਖੂਨਦਾਨ ਦੀ ਲੋੜ, ਇਸਦੇ ਲਾਭ ਅਤੇ ਐਮਰਜੈਂਸੀ ਹਾਲਾਤਾਂ ਵਿਚ ਇਸਦੀ ਅਹਿਮੀਅਤ ਬਾਰੇ ਪ੍ਰਭਾਵਸ਼ਾਲੀ ਵਿਚਾਰ ਪ੍ਰਗਟ ਕੀਤੇ | ਪੋਸਟਰ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਰਚਨਾਤਮਕ ਅਤੇ ਸੁਨੇਹੇ ਭਰੇ ਪੋਸਟਰ ਤਿਆਰ ਕਰਕੇ ਸਭ ਦਾ ਧਿਆਨ ਖਿੱਚਿਆ | 'ਇਕ ਯੂਨਿਟ ਖੂਨ-ਕਈ ਜ਼ਿੰਦਗੀਆਂ ਲਈ ਜੀਵਨ ਦਾਨ' ਵਰਗੇ ਨਾਅਰੇ ਖਾਸ ਆਕਰਸ਼ਣ ਦਾ ਕੇਂਦਰ ਰਹੇ | ਅੰਤ ਵਿਚ ਪ੍ਰੋਗਰਾਮ ਦੇ ਜੱਜ ਸਾਹਿਬਾਨਾਂ ਵਲੋਂ ਜੇਤੂਆਂ ਦੀ ਘੋਸ਼ਣਾ ਕੀਤੀ ਗਈ ਅਤੇ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਪਿ੍ੰ: ਪਰਮਿੰਦਰ ਕੌਰ ਅਤੇ ਡਾ: ਰਿਤੂ ਸ਼ਰਮਾ ਵਲੋਂ ਯਾਦਗਾਰੀ ਚਿੰਨ੍ਹ ਅਤੇ ਸਾਰੇ ਪ੍ਰਤੀਯੋਗੀ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਡਾਇਰੀਆਂ ਦੇ ਕੇ ਸਨਮਾਨਿਤ ਕੀਤਾ ਗਿਆ | ਪ੍ਰੋਗਰਾਮ ਦੇ ਅੰਤ ਵਿਚ ਰੈੱਡ ਕਰਾਸ ਸੋਸਾਇਟੀ ਦੇ ਮੁਖੀ ਪ੍ਰੋ. ਜਸਵਿੰਦਰ ਸਿੰਘ ਨੇ ਸਰਕਾਰੀ ਹਸਪਤਾਲ ਅਜਨਾਲਾ ਦੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਨੌਜਵਾਨਾਂ ਲਈ ਬਹੁਤ ਹੀ ਪ੍ਰੇਰਣਾਦਾਇਕ ਸਾਬਤ ਹੋਇਆ ਅਤੇ ਖੂਨ ਦਾਨ ਪ੍ਰਤੀ ਸਕਾਰਾਤਮਕ ਸੋਚ ਨੂੰ ਮਜ਼ਬੂਤ ਕਰਨ ਵਿਚ ਸਫਲ ਰਿਹਾ | ਇਸ ਮੌਕੇ ਡਾ. ਪ੍ਰੇਮ ਸਿੰਘ, ਜਸਵਿੰਦਰ ਸਿੰਘ, ਆਰਤੀ ਸ਼ਰਮਾ, ਜਸਪ੍ਰੀਤ ਸਿੰਘ, ਡਾ: ਸਤਨਾਮ ਕੌਰ, ਸ਼ਰਨਪ੍ਰੀਤ ਕੌਰ, ਡਾ: ਪਿ੍ਆ, ਬਲਜੀਤ ਸਿੰਘ, ਡਾ: ਮਲਖਾਨ ਸਿੰਘ, ਰਮਿੰਦਰ ਕੌਰ, ਸੁਮਨਦੀਪ ਕੌਰ, ਗੁਨੀਤ ਸਿੰਘ ਭੱਲਾ, ਸਤਬੀਰ ਕੌਰ, ਜਗਰੂਪ ਕੌਰ, ਅਜੇਪਾਲ ਕੌਰ ਰੰਧਾਵਾ, ਨਬੀ ਕਾਂਸਰਾ, ਸੁਖਬੀਰ ਕੌਰ ਅਤੇ ਸਿਮਰਨਜੀਤ ਸਿੰਘ ਆਦਿ ਹਾਜ਼ਰ ਸਨ |
ਸਰਕਾਰੀ ਕਾਲਜ ਅਜਨਾਲਾ ਵਿਖੇ 'ਸਵੈਇੱਛੁਕ ਖੂਨਦਾਨ' ਵਿਸ਼ੇ 'ਤੇ ਭਾਸ਼ਨ ਅਤੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ <br/>
ਸਰਕਾਰੀ ਕਾਲਜ ਅਜਨਾਲਾ ਵਿਖੇ ਕਰਵਾਏ ਭਾਸ਼ਨ ਅਤੇ ਪੋਸਟਰ ਬਣਾਉਣ ਦੇ ਮੁਕਾਬਲਿਆਂ ਵਿਚ ਪਹਿਲੇ ਸਥਾਨਾ 'ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਸਮੇਂ ਪਿ੍ੰ: ਪਰਮਿੰਦਰ ਕੌਰ, ਡਾ: ਰਿਤੂ ਸ਼ਰਮਾ, ਡਾ: ਪ੍ਰੇਮ ਸਿੰਘ ਅਤੇ ਜਸਵਿੰਦਰ ਸਿੰਘ ਤੇੜਾ ਤੇ ਹੋਰ ਸਟਾਫ ਮੈਂਬਰ | ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ <br/>
13-02-2026