ਰਾਮ ਤੀਰਥ, 12 ਫਰਵਰੀ (ਧਰਵਿੰਦਰ ਸਿੰਘ ਔਲਖ)-ਆਮਦਨ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਕੇਸ ਵਿਚ ਕਰੀਬ 7 ਮਹੀਨਿਆਂ ਬਾਅਦ ਜੇਲ੍ਹ ਵਿਚੋਂ ਬਾਹਰ ਆਏ ਸਾਬਕਾ ਵਜ਼ੀਰ ਤੇ ਮਾਝੇ ਦੇ ਜਰਨੈਲ ਵਜੋਂ ਜਾਣੇ ਜਾਂਦੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਭਗਵਾਨ ਵਾਲਮੀਕਿ ਤੀਰਥ ਵਿਖੇ ਵਿਸ਼ੇਸ਼ ਤੌਰ 'ਤੇ ਨਤਮਸਤਕ ਹੋਣ ਵਾਸਤੇ ਪਹੁੰਚੇ | ਜਿਥੇ ਪਹੁੰਚਣ 'ਤੇ ਭਗਵਾਨ ਵਾਲਮੀਕਿ ਆਸ਼ਰਮ ਧੂਣਾ ਸਾਹਿਬ ਦੇ ਗੱਦੀ ਨਸ਼ੀਨ ਮਹੰਤ ਮਲਕੀਤ ਨਾਥ, ਸੰਤ ਬਲਵੰਤ ਨਾਥ, ਸੰਤ ਹੈਪੀ ਭੀਲ, ਭਗਵਾਨ ਵਾਲਮੀਕਿ ਆਸ਼ਰਮ ਧੂਣਾ ਸਾਹਿਬ ਟਰਸਟ ਦੇ ਚੇਅਰਮੈਨ ਓਮ ਪ੍ਰਕਾਸ਼ ਗੱਬਰ, ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਵਿਧਾਇਕ ਜਥੇਦਾਰ ਵੀਰ ਸਿੰਘ ਲੋਪੋਕੇ, ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ, ਯੂਥ ਆਗੂ ਰਣਬੀਰ ਸਿੰਘ ਰਾਣਾ ਲੋਪੋਕੇ, ਜ਼ਿਲ੍ਹਾ ਅੰਮਿ੍ਤਸਰ ਸ਼ਹਿਰੀ ਦੇ ਪ੍ਰਧਾਨ ਸੁਰਜੀਤ ਸਿੰਘ ਪਹਿਲਵਾਨ, ਵਿਧਾਨ ਸਭਾ ਹਲਕਾ ਅਜਨਾਲਾ ਦੇ ਇੰਚਾਰਜ ਜੋਧ ਸਿੰਘ ਸਮਰਾ, ਗੁਰਪ੍ਰੀਤ ਸਿੰਘ ਵਡਾਲੀ, ਸਾਬਕਾ ਸਰਪੰਚ ਭਗਤ ਸਿੰਘ ਝੰਜੋਟੀ, ਬਾਬਾ ਰਾਮ ਦਾਸ ਭਲਵਾਨ, ਮਨਦੀਪ ਸਿੰਘ ਕੋਟਲਾ, ਸਲਾਮਤ ਸਿੰਘ ਕੋਟਲਾ, ਗੁਰਨਾਮ ਸਿੰਘ ਪ੍ਰਧਾਨ, ਅਮਰ ਸਿੰਘ ਭੰਗੂ ਆਦਿ ਆਗੂਆਂ ਨੇ ਉਨ੍ਹਾਂ ਦਾ ਗਰਮ ਜੋਸ਼ੀ ਨਾਲ ਸਵਾਗਤ ਕੀਤਾ |