ਜਗਦੇਵ ਕਲਾਂ, 12 ਫਰਵਰੀ (ਸ਼ਰਨਜੀਤ ਸਿੰਘ ਗਿੱਲ)-ਚੀਫ ਖਾਲਸਾ ਦੀਵਾਨ ਦੇ ਪ੍ਰਬੰਧਾਂ ਅਤੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਦੀ ਯੋਗ ਅਗਵਾਈ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੈਂਸਰਾ (ਗੁਰੂ ਕਾ ਬਾਗ) ਵਿਖੇ ਬੱਚਿਆਂ ਦੀਆਂ ਸਾਲਾਨਾ ਪ੍ਰੀਖਿਆਵਾਂ ਵਿਚ ਵਧੀਆ ਕਾਰਗੁਜ਼ਾਰੀ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਓਟ ਆਸਰਾ ਲੈਣ ਲਈ ਸਕੂਲ ਕੰਪਲੈਕਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਰਦਾਸ ਦਿਵਸ ਮਨਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਅਤੇ ਆਗਾਮੀ ਸਾਲਾਨਾ ਪ੍ਰੀਖਿਆਵਾਂ ਵਿਚ ਸਮੂਹ ਸਕੂਲ ਵਿਦਿਆਰਥੀਆਂ ਦੀ ਸਫਲਤਾ ਲਈ ਪ੍ਰਮਾਤਮਾ ਦੇ ਚਰਨਾਂ ਵਿਚ ਅਰਦਾਸ ਬੇਨਤੀ ਕੀਤੀ ਗਈ | ਉਪਰੰਤ ਕਥਾਵਾਚਕ ਭਾਈ ਮਨਦੀਪ ਸਿੰਘ ਝੰਡੇਰ ਨੇ ਬੱਚਿਆਂ ਨੂੰ ਆਪਣੀ ਕਥਾ ਰਾਹੀਂ ਗੁਰਬਾਣੀ ਨਾਲ ਜੁੜਨ, ਮਾਤਾ ਪਿਤਾ ਦੇ ਆਗਿਆਕਾਰੀ ਬਣਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਸਰਪੰਚ ਹਰਪ੍ਰੀਤ ਸਿੰਘ ਸੈਂਸਰਾ, ਪ੍ਰਧਾਨ ਸਕੱਤਰ ਸਿੰਘ, ਸਕੂਲ ਦੇ ਮੈਂਬਰ ਇੰਚਾਰਜ ਮਨਮੋਹਨ ਸਿੰਘ, ਕੁਲਦੀਪ ਸਿੰਘ ਗਿੱਲ ਮਜੀਠਾ, ਜਸਬੀਰ ਸਿੰਘ, ਪਿ੍ੰ: ਨੇਹਾ ਕਨੋਤਰਾ, ਸਮੂਹ ਸਟਾਫ ਮੈਂਬਰ ਅਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ |