23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਬਿਜਲੀ ਦਫ਼ਤਰ ਕੰਪਲੈਕਸ ਮਜੀਠਾ ਵਿਚ ਬਿਜਲੀ ਕਰਮਚਾਰੀਆਂ ਵਲੋਂ ਕਾਰਪੋਰੇਟ ਨਿੱਜੀਕਰਨ ਵਿਰੋਧੀ ਮੁਕੰਮਲ ਹੜਤਾਲ ਕਰਕੇ ਕੀਤੀ ਰੋਸ ਰੈਲੀ <br/>

ਅਜੀਤ ਡੈਸਕ 13-02-2026

ਮਜੀਠਾ, 12 ਫਰਵਰੀ (ਜਗਤਾਰ ਸਿੰਘ ਸਹਿਮੀ)-ਪਾਵਰਕਾਮ ਅਤੇ ਟਰਾਂਸਕੋ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਸੱਦੇ 'ਤੇ ਸਬ-ਡਵੀਜ਼ਨ ਮਜੀਠਾ ਵਿਖੇ ਦੇਸ਼ ਵਿਆਪੀ ਮੁਕੰਮਲ ਹੜਤਾਲ ਕੀਤੀ ਗਈ | ਇਸ ਹੜਤਾਲ ਵਿਚ ਵੱਖ-ਵੱਖ ਜਥੇਬੰਦੀਆਂ ਵਲੋਂ ਵੀ ਭਰਵਾਂ ਹਿੱਸਾ ਲਿਆ | ਆਗੂਆਂ ਨੇ ਦੱਸਿਆ ਕਿ ਇਹ ਹੜਤਾਲ ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ ਕਾਰਪੋਰੇਟ ਪੱਖੀ ਨਿੱਜੀਕਰਨ ਵਿਰੋਧੀ ਹੈ | ਜਿਨ੍ਹਾਂ ਵਿਚ ਪ੍ਰਮੁੱਖ ਮੰਗਾਂ ਬਿਜਲੀ ਸੋਧ ਬਿੱਲ 2025 ਅਤੇ ਬਿਜਲੀ ਐਕਟ 2003 ਨੂੰ ਵਾਪਸ ਲੈਣਾ, ਚਾਰ ਲੇਬਰ ਕੋਡ ਰੱਦ ਕਰਨਾ, ਮਨਰੇਗਾ ਨੂੰ ਬਹਾਲ ਕਰਨਾ ਅਤੇ ਬੀਜ ਬਿੱਲ 2025 ਨੂੰ ਰੱਦ ਕਰਨਾ ਸ਼ਾਮਿਲ ਹਨ | ਹੜਤਾਲ ਕੰਪਲੈਕਸ ਵਿਚ ਕੀਤੀ ਗਈ ਰੈਲੀ ਨੂੰ ਸੰਬੋਧਨ ਕਰਦਿਆਂ ਆਗੂਆਂ ਕਿਹਾ ਕਿ ਕੇਂਦਰ ਸਰਕਾਰ ਪੁਰਾਣੇ ਲੋਕ ਪੱਖੀ ਕਾਨੂੰਨਾਂ ਨੂੰ ਬਦਲ ਜਾਂ ਖਤਮ ਕਰ ਰਹੀ ਹੈ ਅਤੇ ਨਵੇਂ ਕਾਰਪੋਰੇਟ ਪੱਖੀ ਕਾਨੂੰਨ ਲਿਆ ਕੇ ਮਜ਼ਦੂਰਾਂ ਦੀ ਖੂਨ-ਪਸੀਨੇ ਦੀ ਲੁੱਟ ਕਰ ਰਹੀ ਹੈ | ਉਨ੍ਹਾਂ ਦੱਸਿਆ ਕਿ ਹਜ਼ਾਰਾਂ ਪੋਸਟਾਂ ਖਾਲੀ ਹੋਣ ਦੇ ਬਾਵਜੂਦ ਬੇਰੁਜ਼ਗਾਰਾਂ ਨੂੰ ਨੌਕਰੀਆਂ ਨਹੀਂ ਦਿੱਤੀਆਂ ਜਾ ਰਹੀਆਂ, ਨੌਕਰੀਆਂ 'ਤੇ ਲੱਗੇ ਕਰਮਚਾਰੀਆਂ ਦੀਆਂ ਛਾਂਟੀਆਂ ਕੀਤੀਆਂ ਜਾ ਰਹੀਆਂ ਹਨ | ਆਊਟਸੋਰਸਿੰਗ ਨੂੰ ਧੜੱਲੇ ਨਾਲ ਲਾਗੂ ਕੀਤਾ ਜਾ ਰਿਹਾ ਹੈ, ਨਵੀਂ ਪੈਨਸ਼ਨ ਪਾਲਿਸੀ ਲਾਗੂ ਕੀਤੀ ਗਈ ਹੈ, ਕੰਮ ਦੀ ਸਮਾਂ ਸੀਮਾ ਵਧਾ ਕੇ 12 ਕਰ ਦਿੱਤੇ ਗਏ ਹਨ | ਗੇਟ ਰੈਲੀ ਨੂੰ ਕਿ੍ਸ਼ਨ ਸਿੰਘ ਅÏਲਖ, ਸੁਖਪਾਲ ਸਿੰਘ ਮਜੀਠਾ, ਕੁੰਦਨ ਲਾਲ ਹਰੀਆਂ, ਰਘਬੀਰ ਸਿੰਘ ਮਜੀਠਾ, ਸੰਦੀਪ ਸਿੰਘ ਨਾਗ, ਰਾਕੇਸ਼ ਕੁਮਾਰ ਤਰਗੜ੍ਹ, ਪੈਨਸ਼ਨਰ ਆਗੂ ਰਾਮ ਲੁਭਾਇਆ ਮਜੀਠਾ ਅਤੇ ਮਹਿੰਦਰ ਸਿੰਘ ਖੈਹਰਾ ਨੇ ਸੰਬੋਧਨ ਕੀਤਾ |

ਪਿਛਲੀ ਖ਼ਬਰ ਬਿਜਲੀ ਕਾਮਿਆਂ ਵਲੋਂ ਕਾਰਪੋਰੇਟ ਪੱਖੀ ਨਿੱਜੀਕਰਨ ਦੀਆਂ ਨੀਤੀਆਂ ਵਿਰੁੱਧ ਹੜਤਾਲ <br/> ਅਗਲੀ ਖ਼ਬਰ ਬਾਬਾ ਬਕਾਲਾ ਸਾਹਿਬ ਵਿਖੇ ਮੁਫ਼ਤ ਆਯੁਸ਼ ਕੈਂਪ ਲਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।