23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਛੀਨਾ ਪੱਤੀ ਵਿਖੇ ਕਾਂਗਰਸ ਤੇ ਅਕਾਲੀ ਆਗੂ ਭਾਜਪਾ 'ਚ ਹੋਏ ਸ਼ਾਮਿਲ <br/>

ਗੁਰਮੇਜ ਸਿੰਘ ਤੇ ਜਸਮੀਤ ਸਿੰਘ ਥਿੰਦ ਨੂੰ ਭਾਜਪਾ 'ਚ ਸ਼ਾਮਿਲ ਕਰਨ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿੱਲ, ਨਾਲ ਨੰਬਰਦਾਰ ਗੁਰਦਿਆਲ ਸਿੰਘ, ਸੁਰਜੀਤ ਸਿੰਘ ਤੇ ਹੋਰ | ਤਸਵੀਰ : ਜਸਪਾਲ ਸਿੰਘ <br/> 13-02-2026
ਨਵਾਂ ਪਿੰਡ, 12 ਫਰਵਰੀ (ਜਸਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਹੀ ਪੰਜਾਬ 'ਚ ਵਿਗੜੀ ਕਾਨੂੰਨ ਵਿਵਸਥਾ ਨੂੰ ਲੀਹੇ ਪਾ ਸਕਦੀ ਹੈ | ਇਹ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਅੰਮਿ੍ਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਹਰਦੀਪ ਸਿੰਘ ਗਿੱਲ ਨੇ ਪਿੰਡ ਛੀਨਾ ਪੱਤੀ ਵਿਖੇ ਪਾਰਟੀ ਇਕੱਤਰਤਾ ਮੌਕੇ ਕੀਤਾ | ਇਸ ਮੌਕੇ ਪਿੰਡ ਛੀਨਾ ਤੋਂ ਕਾਂਗਰਸੀ ਆਗੂ ਗੁਰਮੇਜ ਸਿੰਘ ਅਤੇ ਪਿੰਡ ਰਾਏਪੁਰ ਕਲਾਂ ਤੋਂ ਨੌਜਵਾਨ ਅਕਾਲੀ ਆਗੂ ਜਸਮੀਤ ਸਿੰਘ ਥਿੰਦ ਆਦਿ ਨੂੰ ਪਾਰਟੀ 'ਚ ਸ਼ਾਮਿਲ ਕਰਦਿਆਂ ਗਿੱਲ ਨੇ ਆਖਿਆ ਕਿ ਭਾਜਪਾ ਹਰ ਵਰਗ ਦੀ ਪਹਿਲੀ ਪਸੰਦ ਵਜੋਂ ਉਭਰ ਕੇ ਸਾਹਮਣੇ ਆਈ ਹੈ | ਗਿੱਲ ਨੇ ਸ਼ਾਮਿਲ ਹੋਣ ਵਾਲੇ ਆਗੂਆਂ ਨੂੰ ਸਨਮਾਨਿਤ ਕਰਕੇ ਪਾਰਟੀ 'ਚ ਸ਼ਾਮਿਲ ਕੀਤਾ ਤੇ ਉਨ੍ਹਾਂ ਨੂੰ ਹਰ ਤਰ੍ਹਾਂ ਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ | ਗਿੱਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਹੜ੍ਹਾਂ ਦੌਰਾਨ ਨੁਕਸਾਨ ਦੀ ਭਰਪਾਈ ਲਈ ਪੰਜਾਬ ਨੂੰ ਖੁੱਲੇ ਦਿਲ ਨਾਲ ਮਦਦ ਦਿੱਤੀ, ਪਰ ਪੰਜਾਬ ਸਰਕਾਰ ਇਸ ਮਦਦ ਨੂੰ ਲੋੜਵੰਦ ਲੋਕਾਂ ਤੱਕ ਨਹੀਂ ਪਹੁੰਚਾ ਸਕੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਦੀਆਂ ਸਹੂਲਤਾਂ 'ਤੇ ਆਪਣੇ ਸਟਿੱਕਰ ਲਗਾ ਰਹੀ ਹੈ | ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ 10 ਲੱਖ ਬੀਮਾ ਯੋਜਨਾ ਪੂਰੀ ਤਰ੍ਹਾਂ ਫੇਲ ਸਾਬਤ ਹੋਵੇਗੀ, ਕਿਉਂਕਿ ਯੋਜਨਾ ਦਾ ਬਜਟ ਪੰਜਾਬ ਸਰਕਾਰ ਪੂਰਾ ਨਹੀਂ ਕਰ ਸਕਦੀ | ਇਸ ਮੌਕੇ ਨੰਬਰਦਾਰ ਗੁਰਦਿਆਲ ਸਿੰਘ, ਸਰਕਲ ਮੀਤ ਪ੍ਰਧਾਨ ਸੁਰਜੀਤ ਸਿੰਘ ਰਾਏਪੁਰ, ਸੁਖਰਾਜ ਸਿੰਘ ਛੀਨਾ, ਕੁਲਵੰਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਇੰਟਰਨੈਸ਼ਨਲ ਫਤਿਹ ਅਕੈਡਮੀ ਦੀ ਨੈਸ਼ਨਲ ਇੰਗਲਿਸ਼ ਉਲੰਪੀਆਡ ਵਿਚ ਸ਼ਾਨਦਾਰ ਕਾਮਯਾਬੀ <br/> ਅਗਲੀ ਖ਼ਬਰ ਬਿਜਲੀ ਕਾਮਿਆਂ ਵਲੋਂ ਕਾਰਪੋਰੇਟ ਪੱਖੀ ਨਿੱਜੀਕਰਨ ਦੀਆਂ ਨੀਤੀਆਂ ਵਿਰੁੱਧ ਹੜਤਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।