ਚੌਕ ਮਹਿਤਾ, 12 ਫਰਵਰੀ (ਧਰਮਿੰਦਰ ਸਿੰਘ ਭੰਮਰਾ)-ਦਮਦਮੀ ਟਕਸਾਲ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸ੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਦੀ ਸਰਪ੍ਰਸਤੀ ਹੇਠ ਚੱਲ ਰਿਹਾ ਸੰਤ ਗਿਆਨੀ ਗੁਰਬਚਨ ਸਿੰਘ ਖ਼ਾਲਸਾ ਹਸਪਤਾਲ ਮਹਿਤਾ ਵਿਖੇ ਅੱਜ ਨਵੇਂ ਵੈਂਟੀਲੇਟਰ ਮਸ਼ੀਨ ਲਗਾਈ ਗਈ | ਜਿਸ ਦਾ ਉਦਘਾਟਨ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ, ਸੈਰ ਸਪਾਟਾ ਅਤੇ ਸੱਭਿੱਆਚਾਰਕ ਦੇ ਕੈਬਨਿਟ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਵਲੋਂ ਕੀਤਾ ਗਿਆ | ਇਸ ਸਮੇਂ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਵਲੋਂ ਸੰਤ ਬਾਬਾ ਅਜੀਤ ਸਿੰਘ ਮੁਖੀ ਤਰਨਾ ਦਲ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਏ. ਡੀ. ਸੀ. ਵਿਕਾਸ ਅੰਮਿ੍ਤਸਰ ਪਰਮਜੀਤ ਕੌਰ, ਐੱਸ. ਡੀ. ਐੱਮ. ਮਜੀਠਾ ਪ੍ਰੀਤਇੰਦਰ ਸਿੰਘ ਬੈਂਸ, ਡੀ. ਪੀ. ਆਰ. ਓ. ਸ਼ੇਰਜੰਗ ਸਿੰਘ ਅੰਮਿ੍ਤਸਰ, ਇੰਦਰਜੀਤ ਸਿੰਘ ਸਕੂਲ ਦੇ ਡਾਇਰੈਕਟਰ/ਪਿ੍ੰਸੀਪਲ ਡਾ: ਜਤਿੰਦਰ ਸ਼ਰਮਾ, ਪਿ੍ੰ: ਹਰਸ਼ਦੀਪ ਸਿੰਘ ਰੰਧਾਵਾ, ਪਿ੍ੰ: ਗੁਰਦੀਪ ਸਿੰਘ ਰੰਧਾਵਾ, ਗਿਆਨੀ ਸਾਹਿਬ ਸਿੰਘ ਤੋਂ ਇਲਾਵਾ ਹਸਤਾਲ ਦੇ ਡਾਕਟਰ ਤੇ ਨਰਸਾਂ ਹਾਜ਼ਰ ਸਨ |