23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਗੁਰਿੰਦਰ ਸਿੰਘ ਮਥਰੇਵਾਲ ਮੀਤ ਸਕੱਤਰ ਨੂੰ ਸੈਕਸ਼ਨ 85 ਦਾ ਅਜ਼ਾਦਾਨਾ ਚਾਰਜ ਤੇ ਜਸਵਿੰਦਰ ਸਿੰਘ ਜੱਸੀ ਨੂੰ ਮੀਤ ਸਕੱਤਰ ਧਰਮ ਪ੍ਰਚਾਰ ਕਮੇਟੀ ਲਗਾਇਆ

ਅਜੀਤ ਡੈਸਕ 13-02-2026
ਅੰਮਿ੍ਤਸਰ, 12 ਫਰਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁ: ਪ੍ਰ: ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਪ੍ਰਬੰਧਕੀ ਨੁਕਤਾਨਿਗਾਹ ਤੋਂ ਕੁਝ ਅਧਿਕਾਰੀਆਂ ਤੇ ਵਿਭਾਗਾਂ ਦੀ ਤਬਦੀਲੀ ਕੀਤੀ ਗਈ ਹੈ | ਦੇਰ ਸ਼ਾਮ ਪ੍ਰਾਪਤ ਸੂਚਨਾ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੂੰ ਅਜ਼ਾਦਾਨਾ ਤੌਰ ਤੇ ਸੈਕਸ਼ਨ 85 ਸ਼੍ਰੋਮਣੀ ਕਮੇਟੀ ਦਾ ਕਾਰਜਭਾਰ ਸੌਂਪਿਆ ਗਿਆ ਹੈ | ਇਸੇ ਦੌਰਾਨ ਵੇਰਵਿਆਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਸਿੱਖਿਆ ਵਿਭਾਗ ਦੇ ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ ਨੂੰ ਮੀਤ ਸਕੱਤਰ ਧਰਮ ਪ੍ਰਚਾਰ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਵਿਖੇ ਮੀਤ ਸਕੱਤਰ ਵਜੋਂ ਸੇਵਾਵਾਂ ਨਿਭਾਅ ਰਹੇ ਸ: ਗੁਰਦਿਆਲ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੇ ਸਿੱਖਿਆ ਵਿਭਾਗ ਅਤੇ ਟ੍ਰਸਟ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ | ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਇਕ ਸੀਨੀਅਰ ਅਧਿਕਾਰੀ ਨੇ ਗੱਲਬਾਤ ਕਰਦਿਆਂ ਦਸਿਆ ਕਿ ਇਹ ਤਬਦੀਲੀਆਂ ਕੇਵਲ ਪ੍ਰਬੰਧਕੀ ਨੁਕਤਾਨਿਗਾਹ ਨੂੰ ਧਿਆਨ ਵਿਚ ਰੱਖਦਿਆਂ ਹੀ ਸ਼ੋੋ੍ਰਮਣੀ ਕਮੇਟੀ ਪ੍ਰਧਾਨ ਵਲੋਂ ਕੀਤੀਆਂ ਗਈਆਂ ਹਨ |
ਪਿਛਲੀ ਖ਼ਬਰ ਮਨਪ੍ਰੀਤ ਸਿੰਘ ਮੋਨੂੰ ਬੀ. ਸੀ. ਵਿੰਗ ਰਈਆ ਸ਼ਹਿਰੀ ਪ੍ਰਧਾਨ ਨਿਯੁਕਤ <br/> ਅਗਲੀ ਖ਼ਬਰ ਖ਼ਾਲਸਾ ਹਸਪਤਾਲ 'ਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤਾ ਵੈਂਟੀਲੇਟਰ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।